ਚੰਡੀਗੜ੍ਹ, 27 ਸਤੰਬਰ (ਹਿ. ਸ.)। ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਸੁਭਾਸ਼ ਸ਼ਰਮਾ ਨੇ ਸ੍ਰੀ ਮੁਕਤਸਰ ਸਾਹਿਬ ਵਿਚ ਵਕੀਲ ਵਰਿੰਦਰ ਸਿੰਘ ਨਾਲ ਪੁਲਿਸ ਵਲੋਂ ਕੀਤੀ ਦਰਿੰਦਗੀ ,ਜ਼ੁਲਮ ,ਤਸ਼ੱਦਦ ਦੀ ਘੋਰ ਨਿੰਦਾ ਕਰਦੇ ਹੋਏ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪ੍ਰੋਹਿਤ ਨੂੰ ਇਕ ਪੱਤਰ ਲਿਖ ਕੇ ਸੀਬੀਆਈ ਜਾਂਚ ਦੀ ਮੰਗ ਕਰਦੇ ਹੋਏ ਗਵਰਨਰ ਸਾਹਿਬ ਨੂੰ ਬੇਨਤੀ ਕੀਤੀ ਕਿ ਉਹ ਸੂਬੇ ਦੇ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਭਗਵੰਤ ਸਿੰਘ ਮਾਨ ਤੋਂ ਤੁਰੰਤ ਇਸ ਦੀ ਰਿਪੋਰਟ ਮੰਗਣ ।
ਸੁਭਾਸ਼ ਸ਼ਰਮਾ ਨੇ ਕਿਹਾ ਕਿ ਇਸ ਕੇਸ ਵਿਚ ਸਰਕਾਰ ਦਾ ਜੋ ਰਵਈਆ ਰਿਹਾ ਹੈ ਉਹ ਬਹੁਤ ਨਿੰਦਣ ਯੋਗ ਹੈ ।ਉਹਨਾਂ ਕਿਹਾ ਕਿ ਸਾਨੂੰ ਐਸਆਈਟੀ ਦੀ ਜਾਂਚ ਤੇ ਭਰੋਸਾ ਨਹੀਂ ਹੈ ,ਉਹਨਾਂ ਕਿਹਾ ਕਿ ਜਿਸ ਪ੍ਰਕਾਰ ਪੁਲਿਸ ਅਫਸਰਾਂ ਨੇ ਇਸ ਕੇਸ ਨੂੰ ਦਵਾਉਣ ਦੀ ਕੋਸ਼ਿਸ ਕੀਤੀ ਹੈ ਉਹਨਾਂ ਤੋਂ ਸਾਨੂੰ ਇਨਸਾਫ ਦੀ ਕੋਈ ਉਮੀਦ ਨਹੀਂ ਹੈ ,ਇਸ ਕਰਕੇ ਸੀ ਬੀ ਆਈ ਜਾਂਚ ਹੀ ਹੋਣੀ ਚਾਹੀਦੀ ਹੈ ।ਉਹਨਾਂ ਕਿਹਾ ਕਿ ਇਸ ਕੇਸ਼ ਵਿੱਚ ਸ਼ਾਮਿਲ ਸਾਰੇ ਅਫਸਰਾਂ ਨੂੰ ਤੁਰੰਤ ਸਸਪੈਂਡ ਕੀਤਾ ਜਾਵੇ ਅਤੇ ਪੰਜਾਬ ਵਿਚ ਵਕੀਲਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਐਡਵੋਕੇਟ ਪ੍ਰੋਟੈਕਸ਼ਨ ਐਕਟ ਤੁਰੰਤ ਲਾਗੂ ਕੀਤਾ ਜਾਵੇ।
ਹਿੰਦੂਸਥਾਨ ਸਮਾਚਾਰ/ਦਵਿੰਦਰ/ਸੰਜੀਵ
