ਅਬੋਹਰ 10 ਜੁਲਾਈ (ਹਿੰ. ਸ.)। ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਵੀਰਵਾਰ ਨੂੰ ਅਬੋਹਰ ਦੇ ਕੱਪੜਾ ਵਪਾਰੀ ਸੰਜੇ ਵਰਮਾ ਨੂੰ ਸ਼ਰਧਾਂਜਲੀ ਦਿੱਤੀ ਗਈ। ਇਹ ਸ਼ਰਧਾਂਜਲੀ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਰੱਖੇ ਪ੍ਰਸਤਾਵ ਤੇ ਦਿੱਤੀ ਗਈ।
ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਸੰਜੇ ਵਰਮਾ ਅਬੋਹਰ ਦੀ ਪਹਿਚਾਨ ਸਨ ਜਿਨਾਂ ਨੇ ਇਸ ਛੋਟੇ ਸ਼ਹਿਰ ਵਿੱਚ ਇੱਕ ਵੱਡਾ ਕਾਰੋਬਾਰ ਆਪਣੇ ਪਰਿਵਾਰ ਦੀ ਸਖਤ ਮਿਹਨਤ ਨਾਲ ਸਥਾਪਿਤ ਕੀਤਾ। ਉਹਨਾਂ ਵੱਲੋਂ ਰੱਖੇ ਪ੍ਰਸਤਾਵ ਨੂੰ ਸਪੀਕਰ ਵੱਲੋਂ ਪ੍ਰਵਾਨ ਹੋਣ ਤੋਂ ਬਾਅਦ ਵਿਸ਼ੇਸ਼ ਵਿਅਕਤੀਆਂ ਦੇ ਨਾਲ ਨਾਲ ਸੰਜੇ ਵਰਮਾ ਨੂੰ ਵੀ ਵਿਧਾਨ ਸਭਾ ਵਿੱਚ ਸ਼ਰਧਾਂਜਲੀ ਦਿੱਤੀ ਗਈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ
