ਜਲੰਧਰ, 15 ਨਵੰਬਰ (ਹਿ. ਸ.) ਆਮ ਲੋਕਾਂ ਨੂੰ ਹਥਿਆਰਬੰਦ ਸੈਨਾ ਝੰਡਾ ਦਿਵਸ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਲਈ 7 ਨਵੰਬਰ 2023 ਨੂੰ ਚੰਡੀਗੜ੍ਹ ਤੋਂ ਸ਼ੁਰੂ ਹੋਈ ਸਾਈਕਲ ਰੈਲੀ 20 ਨਵੰਬਰ ਨੂੰ ਸਥਾਨਕ ਵਾਰ ਮੈਮੋਰੀਅਲ ਵਿਖੇ ਪੁੱਜੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਦੇਸ਼ ਭਰ ਵਿੱਚ 7 ਦਸੰਬਰ ਨੂੰ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ ਜਾਂਦਾ ਹੈ।
ਇਸ ਦਿਨ ਦੀ ਅਹਿਮੀਅਤ ਬਾਰੇ ਲੋਕਾਂ ਨੂੰ ਜਾਣਕਾਰੀ ਦੇਣ ਅਤੇ ਉਨ੍ਹਾਂ ਨੂੰ ਵੱਧ ਤੋਂ ਵੱਧ ਯੋਗਦਾਨ ਪਾਉਣ ਲਈ ਉਤਸ਼ਾਹਿਤ ਕਰਨ ਲਈ ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ ਪੰਜਾਬ ਵੱਲੋਂ 7 ਦਸੰਬਰ 2023 ਤੱਕ ਸਾਈਕਲ ਰੈਲੀ ਕੱਢੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਸਾਈਕਲ ਰੈਲੀ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚੋਂ ਹੁੰਦੇ ਹੋਏ 7 ਦਸੰਬਰ 2023 ਨੂੰ (ਝੰਡਾ ਦਿਵਸ ਵਾਲੇ ਦਿਨ) ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ ਸਮਾਪਤ ਹੋਵੇਗੀ। ਇਹ ਸਾਈਕਲ ਰੈਲੀ 20 ਨਵੰਬਰ ਨੂੰ ਕਪੂਰਥਲਾ ਤੋਂ ਚੱਲ ਕੇ ਸਥਾਨਕ ਵਾਰ ਮੈਮੋਰੀਅਲ ਵਿਖੇ ਸਵੇਰੇ 7:30 ਵਜੇ ਪਹੁੰਚੇਗੀ ਅਤੇ ਸਵੇਰੇ 9 ਵਜੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਲਧਿਆਣਾ ਲਈ ਰਵਾਨਾ ਹੋਵੇਗੀ।
ਹਿੰਦੂਸਥਾਨ ਸਮਾਚਾਰ/ ਅਸ਼ਵਨੀ ਠਾਕੁਰ/ਸੰਜੀਵ
