ਫਿਰੋਜ਼ਪੁਰ, 29 ਦਸੰਬਰ (ਹਿੰ. ਸ.)। ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਰਾਜ ਪੱਧਰੀ ਬਸੰਤ ਮੇਲਾ ਫਿਰੋਜ਼ਪੁਰ ਵਿਖੇ ਪੂਰੀ ਧੂਮਧਾਮ ਨਾਲ ਮਨਾਇਆ ਜਾਵੇਗਾ। ਇਹ ਮੇਲਾ 16 ਅਤੇ 17 ਜਨਵਰੀ 2026 ਨੂੰ ਫਿਰੋਜ਼ਪੁਰ ਵਿਖੇ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿੱਚ ਕਰਵਾਇਆ ਜਾਵੇਗਾ।
ਇਸ ਸੰਬੰਧੀ ਡੀ ਸੀ ਨੇ ਦੱਸਿਆ ਕਿ ਬਸੰਤ ਮੇਲਾ 2026 ਲਈ ਪਤੰਗਬਾਜ਼ੀ ਦੇ ਮੁਕਾਬਲਿਆਂ ਲਈ ਅੱਜ 29 ਦਸੰਬਰ 2025 ਤੋਂ 6 ਜਨਵਰੀ 2026 ਤੱਕ ਰਜਿਸਟਰੇਸ਼ਨ ਕੀਤੀ ਜਾ ਸਕੇਗੀ ਅਤੇ 8 ਜਨਵਰੀ 2026 ਤੋਂ ਪਤੰਗਬਾਜੀ ਦੇ ਮੁਕਾਬਲਿਆਂ ਦੀ ਸ਼ੁਰੂਆਤ ਹੋਵੇਗੀ। ਮੁਕਾਬਲਿਆਂ ਦੀ ਰਜਿਸਟਰੇਸ਼ਨ ਲਈ ਜਲਦੀ ਹੀ ਆਨਲਾਈਨ ਲਿੰਕ ਅਤੇ ਵੈੱਭਸਾਈਟ ਸ਼ੇਅਰ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮੇਲੇ ਦੌਰਾਨ ਵੱਖ-ਵੱਖ ਤਰ੍ਹਾਂ ਦੇ ਪਤੰਗਬਾਜ਼ੀ ਦੇ ਮੁਕਾਬਲੇ ਹੋਣਗੇ ਅਤੇ ਪਹਿਲੇ ਸਥਾਨ ’ਤੇ ਰਹਿਣ ਵਾਲਿਆਂ ਨੂੰ ਇਨਾਮ ਵੀ ਦਿੱਤੇ ਜਾਣਗੇ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ
