ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਮਾਰਚ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਵੱਲੋਂ ਵੈਸਟ ਗੇਟ ਇੰਮੀਗ੍ਰੇਸ਼ਨ ਪ੍ਰਾਇਵੇਟ ਲਿਮਿ. ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਵੱਲੋਂ ਵੈਸਟ ਗੇਟ ਇੰਮੀਗ੍ਰੇਸ਼ਨ ਪ੍ਰਾਇਵੇਟ ਲਿਮਿ. ਫਰਮ ਐਸ.ਸੀ.ਐਫ. ਨੰਬਰ 12, ਦੂਜੀ ਮੰਜਿਲ, ਫੇਜ- 3ਬੀ2, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਕੁਲਵਿੰਦਰ ਕੌਰ (ਡਾਇਰੈਕਟਰ) ਪੁੱਤਰੀ ਮਿਲਖਾ ਸਿੰਘ ਵਾਸੀ ਮਕਾਨ ਨੰ: 40, ਪਿੰਡ-ਬਲੌਂਗੀ, ਥਾਣਾ ਬਲੌਂਗੀ, ਤਹਿਸੀਲ, ਮੋਹਾਲੀ, ਜ਼ਿਲ੍ਹਾ-ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਵਿਜੈ ਕੁਮਾਰ (ਡਾਇਰੈਕਟਰ) ਪੁੱਤਰ ਦੁਰਗਾ ਦਾਸ ਵਾਸੀ ਮਕਾਨ ਨੰ: 387/ਬੀ, ਅਦਰਸ ਨਗਰ, ਥਾਣਾ ਨਵਾਂ ਗਰਾਓ, ਤਹਿਸੀਲ-ਖਰੜਾ ਜ਼ਿਲ੍ਹਾ- ਸਾਹਿਬਜ਼ਾਦਾ ਅਜੀਤ ਸਿੰਘ ਨਗਰ ਹਾਲ ਵਾਸੀ ਮਕਾਨ ਨੰ:269, ਸੈਕਟਰ-78, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਮੋਹਾਲੀ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 19 ਮਾਰਚ 2022 ਨੂੰ ਖਤਮ ਹੋ ਚੁੱਕੀ ਹੈ।
ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਤਹਿਤ ਬਣੇ ਰੂਲਜ਼ ਦੇ ਸੈਕਸ਼ਨ 5(2) ਮੁਤਾਬਿਕ ਲਾਇਸੰਸ ਦੀ ਮਿਆਦ ਖਤਮ ਹੋਣ ਦੀ ਮਿਤੀ ਤੋਂ 2 ਮਹੀਨੇ ਪਹਿਲਾਂ ਅਪਲਾਈ ਕਰਨਾ ਹੁੰਦਾ ਹੈ। ਪਰੰਤੂ ਲਾਇਸੰਸ ਨਵੀਨ ਨਾ ਕਰਵਾਉਣ ਦੀ ਸੂਰਤ ਵਿੱਚ ਇਸ ਦਫਤਰ ਵੱਲੋਂ ਪੱਤਰ ਨੰਬਰ 490-92 ਮਿਤੀ 24-02-2022 ਰਾਹੀ ਲਾਇਸੰਸ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ। ਪ੍ਰੰਤੂ ਕਾਫੀ ਸਮਾਂ ਬੀਤ ਜਾਣ ਤੇ ਬਾਵਜੂਦ ਵੀ ਕੋਈ ਜਵਾਬ ਪ੍ਰਾਪਤ ਨਹੀਂ ਹੋਇਆ। ਫਰਮ ਸਬੰਧੀ ਉਕਤ ਦਰਸਾਈ ਗਈ ਸਥਿਤੀ ਦੇ ਆਧਾਰ ਤੇ ਲਾਇਸੰਸੀ ਵੱਲੋਂ ਐਕਟ/ਰੂਲਜ ਅਤੇ ਅਡਵਾਈਜਰੀ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ ਅਤੇ ਇਸ਼ਤਿਹਾਰ/ਸੈਮੀਨਾਰ ਆਦਿ ਸਬੰਧੀ ਸੂਚਨਾਂ ਨਾ ਭੇਜਣ ਕਰਕੇ ਅਤੇ ਨਾ ਹੀ ਸਰਕਾਰ ਨੂੰ ਭੇਜੀ ਗਈ ਛਿਮਾਹੀ ਜਾਣਕਾਰੀ ਬਾਰੇ ਸੂਚਿਤ ਕੀਤਾ ਗਿਆ, ਲਾਇਸੰਸ ਨਵੀਨ ਨਾ ਕਰਵਾਉਣ ਕਰਕੇ, ਲਾਇਸੰਸ ਫੋ ਦੀਆਂ ਧਾਰਾਵਾਂ ਦੀ ਪਾਲਣਾਂ ਨਾ ਕਰਨ ਕਰਕੇ ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (ਈ) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਜਾਣੀ ਪਾਈ ਗਈ ਹੈ। ਇਸ ਲਈ ਉਕਤ ਤੱਥਾਂ ਦੇ ਸਨਮੁੱਖ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ., ਵਧੀਕ ਜਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (ਈ) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਕੰਪਨੀ ਵੈਸਟ ਗੇਟ ਇੰਮੀਗ੍ਰੇਸ਼ਨ ਪ੍ਰਾਇਵੇਟ ਲਿਮਿ: ਫਰਮ ਰਜਿਸਟਰਡ ਦਫਤਰ: ਐਸ.ਸੀ.ਐਫ. ਨੰਬਰ 12 ਦੂਜੀ ਮੰਜਿਲ, ਫੇਜ-3ਬੀ-2, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਜਾਰੀ ਲਾਇਸੰਸ ਨੰਬਰ 70/ਐਮ.ਸੀ-2 ਮਿਤੀ 20-03-2017 ਤੁਰੰਤ ਪ੍ਰਭਾਵ ਤੋਂ ਕੈਂਸਲ/ਰੱਦ ਕੀਤਾ ਜਾਂਦਾ ਹੈ।
