ਸ੍ਰੀ ਆਨੰਦਪੁਰ ਸਾਹਿਬ, 09 ਅਪ੍ਰੈਲ ਆਮ ਆਦਮੀ ਪਾਰਟੀ ਦੇ ਸ਼੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਮਲਵਿੰਦਰ ਸਿੰਘ ਕੰਗ ਅੱਜ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਇਸ ਮੌਕੇ ਉਨ੍ਹਾਂ ਨਾਲ ਮੰਤਰੀ ਹਰਜੋਤ ਬੈਂਸ, ਰੋਪੜ ਤੋਂ ਵਿਧਾਇਕ ਦਿਨੇਸ਼ ਚੱਢਾ, ਚਮਕੌਰ ਸਾਹਿਬ ਤੋਂ ਵਿਧਾਇਕ ਚਰਨਜੀਤ ਸਿੰਘ ਚੰਨੀ ਅਤੇ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਗੋਰਤਲਬ ਹੈ ਕਿ ਪਾਰਟੀ ਵੱਲੋਂ ਮਲਵਿੰਦਰ ਸਿੰਘ ਕੰਗ ਨੂੰ ਉਮੀਦਵਾਰ ਘੋਸ਼ਿਤ ਕੀਤੇ ਜਾਣ ਤੋਂ ਬਾਅਦ ਅੱਜ ਉਹਨਾਂ ਵੱਲੋਂ ਮੋਹਾਲੀ ਤੋਂ ਇੱਕ ਰੋਡ ਸ਼ੋ ਸ਼ੁਰੂ ਕੀਤਾ ਗਿਆ ਜੋ ਵੱਖ-ਵੱਖ ਸ਼ਹਿਰਾਂ ਤੋਂ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜਿਆ ਤੇ ਅੱਜ ਮਲਵਿੰਦਰ ਸਿੰਘ ਕੰਗ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਤੇ ਉਸ ਉਪਰੰਤ ਉਹ ਸਾਥੀਆਂ ਸਮੇਤ ਹਿੰਦੂ ਧਰਮ ਦੇ ਪ੍ਰਸਿੱਧ ਸ਼ਕਤੀ ਪੀਠ ਮਾਤਾ ਨੈਣਾ ਦੇਵੀ ਦੇ ਮੰਦਿਰ ਵੀ ਮੱਥਾ ਟੇਕਣ ਲਈ ਪੁੱਜੇ।
ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦੇ ਕੰਗ ਨੇ ਕਿਹਾ ਕਿ ਉਹ ਇਤਿਹਾਸਿਕ ਧਰਤੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਆਪਣੀ ਚੋਣ ਮੁਹਿੰਮ ਦਾ ਆਗਾਜ਼ ਕਰ ਰਹੇ ਹਨ। ਉਹਨਾਂ ਕਿਹਾ ਕਿ ਡਾਕਟਰ ਸਾਹਿਬ ਉਹ ਧਰਤੀ ਹੈ ਜਿਹੜੀ ਧਰਤੀ ਤੋ ਗੁਰੂ ਸਾਹਿਬ ਨੇ ਸਾਨੂੰ ਜੁਲਮ ਦੇ ਖਿਲਾਫ ਆਵਾਜ਼ ਚੁੱਕਣ ਤੇ ਲੜਨ ਦਾ ਫਰਮਾਨ ਦਿੱਤਾ ਸੀ। ਕੰਗ ਨੇ ਕਿਹਾ ਕਿ ਅੱਜ ਹਿੰਦੁਸਤਾਨ ਅੰਦਰ ਲੋਕਤੰਤਰ ਤੇ ਘੱਟ ਗਿਣਤੀਆਂ ਨੂੰ ਖਤਮ ਕਰਨ ਦੀ ਕਵਾਇਦ ਅਰੰਭੀ ਗਈ ਹੈ ਤੇ ਜਿਹੜੇ ਲੋਕ ਇਸ ਦੇ ਖਿਲਾਫ ਬੋਲਦੇ ਹਨ ਉਹਨਾਂ ਨੂੰ ਜੇਲ ਵਿੱਚ ਭੇਜਿਆ ਜਾਂਦਾ ਹੈ। ਉਹਨਾਂ ਕਿਹਾ ਕਿ ਉਹ ਲੋਕਤੰਤਰ ਦੀ ਮਜਬੂਤੀ ਲਈ, ਸ਼੍ਰੀ ਅਨੰਦਪੁਰ ਸਾਹਿਬ ਹਲਕੇ ਦੇ ਚੌ ਮੁਖੀ ਵਿਕਾਸ ਲਈ ਪੁਰਜੋਰ ਮਿਹਨਤ ਕਰਨਗੇ ਤੇ ਲੋਕਾਂ ਦੀਆਂ ਉਮੀਦਾਂ ਤੇ ਖਰਾਬ ਉਤਰਣਗੇ।
ਇਸ ਮੌਕੇ ਕੰਗ ਨੇ ਕਿਹਾ ਕਿ ਪਿਛਲੇ ਮੈਂਬਰ ਪਾਰਲੀਮੈਂਟਾਂ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਬਾਕੀ ਦੀਆਂ ਪਾਰਟੀਆਂ ਨਾਲ ਸੰਬੰਧਿਤ ਮੈਂਬਰ ਪਾਰਲੀਮੈਂਟਾਂ ਵੱਲੋਂ ਲੋਕ ਸਭਾ ਹਲਕਾ ਅਨੰਦਪੁਰ ਸਾਹਿਬ ਅਤੇ ਇੱਥੋਂ ਦੇ ਲੋਕਾਂ ਨੂੰ ਅਣਗੌਲਿਆ ਗਿਆ, ਇਥੋਂ ਤੱਕ ਕਿ ਸ਼੍ਰੀ ਅਨੰਦਪੁਰ ਸਾਹਿਬ ਦੇ ਵਿਕਾਸ ਲਈ ਆਏ ਪੈਸੇ ਹੋਰ ਹਲਕਿਆਂ ਵਿੱਚ ਵਰਤੇ ਗਏ। ਉਹਨਾਂ ਕਿਹਾ ਕਿ ਗੁਰੂ ਸਾਹਿਬ ਦੀ ਇਹ ਪਵਿੱਤਰ ਨਗਰੀ ਹੈ ਤੇ ਇਸ ਨਗਰੀ ਨਾਲ ਧਰੋ ਕਮਾਉਣ ਵਾਲਾ ਕਦੇ ਵੀ ਸਫਲ ਨਹੀਂ ਹੋ ਸਕਦਾ। ਉਹਨਾਂ ਕਿਹਾ ਕਿ ਅੱਜ ਉਹ ਨਿਮਾਣੇ ਸਿੱਖ ਦੀ ਤਰ੍ਹਾਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ ਹਨ ਕਿਉਂਕਿ ਇਹ ਉਹ ਸਥਾਨ ਹੈ ਜਿਸ ਅਸਥਾਨ ਤੋਂ ਉਹਨਾਂ ਨੂੰ ਸ਼ਕਤੀ ਮਿਲਦੀ ਹੈ ਤੇ ਉਹ ਇੱਥੋਂ ਦੇ ਲੋਕਾਂ ਦੇ ਪਿਆਰ ਦੇ ਨਾਲ ਭਾਰਤ ਦੀ ਲੋਕ ਸਭਾ ਦੇ ਵਿੱਚ ਇੱਥੋਂ ਦੇ ਲੋਕਾਂ ਦੀ ਨੁਮਾਇੰਦਗੀ ਕਰਨਗੇ। ਕੇਂਦਰ ਸਰਕਾਰ ਤੇ ਤਿੱਖਾ ਹਮਲਾ ਕਰਦਿਆਂ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਨੂੰ ਜੀਐਸਟੀ ਦਾ ਪੈਸਾ ਨਹੀਂ ਦਿੱਤਾ ਜਾ ਰਿਹਾ, ਪੰਜਾਬ ਦੇ ਕਿਸਾਨਾਂ ਤੇ ਗੋਲੀਆਂ ਚਲਾਈਆਂ ਜਾ ਰਹੀਆਂ ਹਨ ਤੇ ਇਹਨਾਂ ਸਾਰੇ ਵਿਸ਼ਿਆਂ ਤੇ ਦੇਸ਼ ਦੀ ਲੋਕ ਸਭਾ ਦੇ ਵਿੱਚ ਆਵਾਜ਼ ਉੱਠਣੀ ਚਾਹੀਦੀ ਹੈ ਤੇ ਉਹ ਇਹਨਾਂ ਮੁੱਦਿਆਂ ਤੇ ਪੰਜਾਬ ਦੇ ਲੋਕਾਂ ਦੀ ਆਵਾਜ਼ ਬਣ ਕੇ ਲੋਕ ਸਭਾ ਵਿੱਚ ਬੋਲਣਗੇ।
ਮਲਵਿੰਦਰ ਸਿੰਘ ਕੰਗ ਨੇ ਕਿਹਾ ਮੰਤਰੀ ਹਰਜੋਤ ਬੈਂਸ ਵੱਲੋਂ ਇਲਾਕੇ ਵਿੱਚ ਤੇ ਸੂਬੇ ਅੰਦਰ ਸਿੱਖਿਆ ਦੇ ਖੇਤਰ ਦੇ ਵਿੱਚ ਲਿਆਂਦੀ ਕ੍ਰਾਂਤੀ ਤੇ ਆਪਣੀ ਪ੍ਰਤਿਕਿਰਿਆ ਦਿੰਦਿਆਂ ਕਿਹਾ ਕਿ ਉਹਨਾਂ ਵਿੱਚ ਕੰਮ ਕਰਨ ਦਾ ਜਜ਼ਬਾ ਹੈ, ਤੇ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਦੀ ਲੀਡਰਸ਼ਿਪ ਹੇਠ ਪੰਜਾਬ ਦੇ ਵਿੱਚ ਹੋਇਆ ਵਿਕਾਸ ਲੋਕਾਂ ਨੂੰ ਨਜ਼ਰੀ ਪੈ ਰਿਹਾ ਹੈ ਤੇ ਇਸ ਦੇ ਸਾਰਥਕ ਨਤੀਜੇ ਲੋਕ ਸਭਾ ਚੋਣਾਂ ਦੇ ਵਿੱਚ ਵੀ ਦੇਖਣ ਨੂੰ ਮਿਲਣਗੇ।
