cliqindia
  • English
  • Hindi
  • Punjabi
  • Marathi
  • German
  • Gujarati
  • Urdu
  • Telugu
  • Bengali
  • Kannada
  • Odia
  • Assamese
  • Nepali
  • Spanish
  • French
  • Japanese
  • Arabic
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
Notification
cliqindia
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
  • Noida
  • Breaking
  • National
  • International
  • Entertainment
  • Crime
  • Business
  • Sports
CliQ INDIA Sites > CliQ INDIA Punjabi > Regional > ਕੈਬਨਿਟ ਮੰਤਰੀ ਬਲਕਾਰ ਸਿੰਘ ਵਲੋਂ ਹੁਨਰਮੰਦ ਨੌਜਵਾਨਾਂ ਨੂੰ ਸਵੈ ਰੋਜ਼ਗਾਰ ਖੋਲ੍ਹਣ ‘ਚ ਬੈਂਕਿੰਗ ਸੰਸਥਾਵਾਂ ਨੂੰ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ
Regional

ਕੈਬਨਿਟ ਮੰਤਰੀ ਬਲਕਾਰ ਸਿੰਘ ਵਲੋਂ ਹੁਨਰਮੰਦ ਨੌਜਵਾਨਾਂ ਨੂੰ ਸਵੈ ਰੋਜ਼ਗਾਰ ਖੋਲ੍ਹਣ ‘ਚ ਬੈਂਕਿੰਗ ਸੰਸਥਾਵਾਂ ਨੂੰ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ

CliQ INDIA
Last updated: February 2, 2024 12:02 pm
CliQ INDIA
Share
2 Min Read
SHARE

ਜਲੰਧਰ, 01 ਫਰਵਰੀ : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਬਲਕਾਰ ਸਿੰਘ ਨੇ ਬੈਂਕਾਂ ਅਤੇ ਵਿੱਤੀ ਸੰਸਥਾਵਾਂ ਨੂੰ ਸੱਦਾ ਦਿੱਤਾ ਕਿ ਸਮਾਜ ਦੇ ਕਮਜ਼ੋਰ ਲੋਕਾਂ ਦੀ ਸਹਾਇਤਾ ਕਰਨ ਤੋਂ ਇਲਾਵਾ ਹੁਨਰਮੰਦ ਨੌਜਵਾਨਾਂ ਨੂੰ ਆਪਣਾ ਸਵੈ ਰੋਜ਼ਗਾਰ ਸ਼ੁਰੂ ਕਰਨ ਲਈ ਵਿੱਤੀ ਸਹਾਇਤਾ ਪ੍ਰਦਾਨ ਕਰਨ ਵਿੱਚ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ ਗਿਆ। ਸੈਂਟਰਲ ਬੈਂਕ ਦੀ ਬਰਾਂਚ ਦਾ ਫੋਲੜੀਵਾਲ ਵਿਖੇ 66 ਫੁੱਟੀ ਰੋਡ ’ਤੇ ਉਦਘਾਟਨ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਬੈਂਕਾਂ ਨੂੰ ਹੁਨਰਮੰਦ ਨੌਜਵਾਨਾਂ ਨੂੰ ਅਸਾਨ ਕਰਜ਼ ਮੁਹੱਈਆ ਕਰਵਾਉਣ ਲਈ ਸੰਜੀਦਾ ਉਪਰਾਲੇ ਕਰਨੇ ਚਾਹੀਦੇ ਹਨ ਤਾਂ ਜੋ ਉਹ ਆਪਣਾ ਸਵੈ ਰੋਜ਼ਗਾਰ ਸ਼ੁਰੂ ਕਰਕੇ ਆਤਮ ਸਨਮਾਨ ਨਾਲ ਜਿੰਦਗੀ ਬਤੀਤ ਕਰ ਸਕਣ। ਉਨ੍ਹਾਂ ਕਿਹਾ ਕਿ ਇਹ ਬੈਂਕ ਦੀ 50ਵੀਂ ਬਰਾਂਚ ਹੈ ਅਤੇ ਇਸ ਇਲਾਕੇ ਦੇ ਵਾਸੀਆਂ ਦੀਆਂ ਲੋੜਾਂ ਪੂਰੀਆਂ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗੀ।

ਉਨ੍ਹਾਂ ਇਹ ਵੀ ਕਿਹਾ ਕਿ ਦੇਸ਼ ਦੀ ਅਰਥ ਵਿਵਸਥਾ ਨੂੰ ਮਜ਼ਬੂਤ ਕਰਨ ਤੋਂ ਇਲਾਵਾ ਅਜਿਹੇ ਯਤਨ ਹੁਨਰਮੰਦ ਨੌਜਵਾਨਾਂ ਨੂੰ ਸਵੈ ਰੋਜਗਾਰ ਖੋਲ੍ਹਣ ਵਿੱਚ ਮਦਦਗਾਰ ਸਾਬਿਤ ਹੋਣਗੇ। ਉਨ੍ਹਾਂ ਕਿਹਾ ਕਿ ਬੈਂਕਿੰਗ ਸੰਸਥਾਵਾਂ ਆਰਥਿਕ ਪੱਖੋਂ ਕਮਜ਼ੋਰ ਲੋਕਾਂ ਵੱਲ ਮਦਦ ਦਾ ਹੱਥ ਵਧਾ ਕੇ ਉਨਾਂ ਦੀ ਕਿਸਮਤ ਬਦਲਣ ਵਿੱਚ ਮੋਹਰੀ ਭੂਮਿਕਾ ਨਿਭਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਬੈਂਕ ਅਤੇ ਹੋਰ ਵਿੱਤੀ ਸੰਸਥਾਵਾਂ ਕਮਜ਼ੋਰ ਲੋਕਾਂ ਨੂੰ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਪਹੁੰਚਾਕੇ ਉਨਾਂ ਦੇ ਜੀਵਨ ਵਿੱਚ ਖੁਸ਼ਹਾਲੀ ਲਿਆਉਣ ਦੀ ਸਮਰੱਥਾ ਰੱਖਦੀਆਂ ਹਨ। ਉਨ੍ਹਾਂ ਗਰੀਬ ਲੋਕਾਂ ਨੂੰ ਘੱਟ ਤੋਂ ਘੱਟ ਵਿਆਜ ਦਰਾਂ ’ਤੇ ਕਰਜ ਮੁਹੱਈਆ ਕਰਵਾਉਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ ਜੋ ਉਨਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ਨੂੰ ਯਕੀਨੀ ਬਣਾਏਗਾ। ਉਨ੍ਹਾਂ ਇਹ ਵੀ ਕਿਹਾ ਕਿ ਬੈਂਕਿੰਗ ਖੇਤਰ ਦੇ ਰਾਸ਼ਟਰੀਕਰਨ ਦਾ ਉਦੇਸ਼ ਤਾਂ ਹੀ ਪੂਰਾ ਹੋ ਸਕਦਾ ਹੈ ਜਦੋਂ ਆਰਥਿਕ ਤੌਰ ’ਤੇ ਕਮਜ਼ੋਰ ਸਮਾਜ ਵਿੱਤੀ ਮਜ਼ਬੂਤੀ ਵੱਲ ਅੱਗੇ ਵਧੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਲੀਡ ਬੈਂਕ ਮੈਨੇਜਰ ਐਮ.ਐਸ. ਮੋਤੀ, ਜੋਨਲ ਹੈਡ ਸ਼ੀਸ ਰਾਮ ਟੁੰਡਵਾਲ, ਰੀਜ਼ਨਲ ਹੈਡ ਰਾਹੁਲ ਸਕਸੈਨਾ ਅਤੇ ਬਰਾਂਚ ਹੈਡ ਹਿਮਾਂਸ਼ੂ ਗੁਪਤਾ ਵੀ ਮੌਜੂਦ ਸਨ।

 

Sign Up For Daily Newsletter

Be keep up! Get the latest breaking news delivered straight to your inbox.
[mc4wp_form]
By signing up, you agree to our Terms of Use and acknowledge the data practices in our Privacy Policy. You may unsubscribe at any time.
Share This Article
Facebook Whatsapp Whatsapp Telegram Copy Link Print
Share
What do you think?
Love0
Sad0
Happy0
Angry0
Wink0
Previous Article (ਅੱਪਡੇਟ) ਟੈਕਸਦਾਤਾਵਾਂ ਲਈ ਕੋਈ ਰਾਹਤ ਨਹੀਂ, 3 ਲੱਖ ਰੁਪਏ ਦੀ ਆਮਦਨ ਹੀ ਰਹੇਗੀ ਟੈਕਸ ਮੁਕਤ
Next Article ਭਾਰਤ-ਬੰਗਲਾਦੇਸ਼ ਸਰਹੱਦੀ ਖੇਤਰ ਤੋਂ ਬੰਗਲਾਦੇਸ਼ੀ ਗ੍ਰਿਫਤਾਰ
Leave a Comment Leave a Comment

Leave a Reply Cancel reply

Your email address will not be published. Required fields are marked *

Stay Connected

FacebookLike
XFollow
InstagramFollow
YoutubeSubscribe
- Advertisement -
Ad imageAd image

Recent Posts

  • ਬਿਹਾਰ ਏਆਈ ਸੰਮੇਲਨ 2026 ਪਟਨਾ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ, ਹੁਨਰ ਅਤੇ ਆਰਥਿਕ ਵਿਕਾਸ ਨੂੰ ਪ੍ਰਦਰਸ਼ਿਤ ਕਰੇਗਾ
  • ਰਾਜਨਾਥ ਸਿੰਘ ਮੇਕ ਇਨ ਇੰਡੀਆ ਦੇ ਤਹਿਤ ਸ਼ਿਰਦੀ ਰੱਖਿਆ ਫੈਕਟਰੀ ਦਾ ਉਦਘਾਟਨ ਕਰਨਗੇ
  • ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਰਣਨੀਤਕ ਕਵਾਡ ਅਤੇ ਦੁਵੱਲੇ ਗੱਲਬਾਤ ਲਈ ਭਾਰਤ ਪਹੁੰਚੇ
  • ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲਾ 2026: ਦੇਸ਼ ਭਰ ਵਿੱਚ 51,000 ਨਿਯੁਕਤੀ ਪੱਤਰ ਵੰਡੇ ਜਾਣਗੇ
  • ਗੌਤਮ ਬੁੱਧ ਨਗਰ ਨੇ ਟੀਬੀ ਮੁਕਤ ਪੰਚਾਇਤ ਮੁਹਿੰਮ ਤਹਿਤ 17 ਪਿੰਡਾਂ ਨੂੰ ਸਨਮਾਨਿਤ ਕੀਤਾ

Recent Comments

No comments to show.

//

We are rapidly growing digital news startup that is dedicated to providing reliable, unbiased, and real-time news to our audience.

We are rapidly growing digital news startup that is dedicated to providing reliable, unbiased, and real-time news to our audience.

Sign Up for Our Newsletter

Sign Up for Our Newsletter

Subscribe to our newsletter to get our newest articles instantly!

cliqindia

Follow US

Follow US

© 2026 cliQ India. All Rights Reserved.

CliQ INDIA Punjabi
  • English – अंग्रेज़ी
  • Hindi – हिंदी
  • Punjabi – ਪੰਜਾਬੀ
  • Marathi – मराठी
  • German – Deutsch
  • Gujarati – ગુજરાતી
  • Urdu – اردو
  • Telugu – తెలుగు
  • Bengali – বাংলা
  • Kannada – ಕನ್ನಡ
  • Odia – ଓଡିଆ
  • Assamese – অসমীয়া
  • Nepali – नेपाली
  • Spanish – Española
  • French – Français
  • Japanese – フランス語
  • Arabic – فرنسي
Welcome Back!

Sign in to your account

Username or Email Address
Password

Lost your password?