ਚੰਡੀਗੜ੍ਹ 27 ਜਨਵਰੀ । ਸਾਬਕਾ ਕੇਂਦਰੀ ਮੰਤਰੀ ਹਰਮੋਹਨ ਧਵਨ ਨਹੀਂ ਰਹੇ ਉਹਨਾਂ ਨੇ ਮੋਹਾਲੀ ਦੇ ਮੈਕਸ ਹਸਪਤਾਲ ਵਿਖੇ ਆਖਰੀ ਸਾਹ ਲਿਆ। ਜੇਕਰ ਯੋਗ ਹੈ ਕਿ ਸਾਬਕਾ ਕੇਂਦਰੀ ਮੰਤਰੀ ਹਰਮੋਹਨ ਧਵਨ ਕਾਫੀ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਅਤੇ 83 ਸਾਲ ਦੀ ਉਮਰ ਵਿੱਚ ਹਰਮੋਹਨ ਧਵਨ ਦੀ ਮੈਕਸ ਹਸਪਤਾਲ ਮੋਹਾਲੀ ਵਿਖੇ ਮੌਤ ਹੋ ਗਈ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਹਰਮੋਹਨ ਧਵਨ ਦਾ ਚੰਡੀਗੜ੍ਹ ਵਿੱਚ ਰਾਜਨੀਤਿਕ ਕੱਦ ਬਹੁਤ ਵੱਡਾ ਸੀ ਅਤੇ ਉਹ ਕਿਸੇ ਜਾਣ ਪਛਾਣ ਦੇ ਮੁਹਤਾਜ ਨਹੀਂ ਸਨ। ਧਵਨ ਸਾਬਕਾ ਪ੍ਰਧਾਨ ਮੰਤਰੀ ਸਵਰਗਵਾਸੀ ਚੰਦਰਸ਼ੇਖਰ ਦੀ ਸਰਕਾਰ ਵਿੱਚ ਰਾਜ ਮੰਤਰੀ ਰਹਿ ਚੁੱਕੇ ਸਨ। ਇਸ ਤੋਂ ਬਾਅਦ ਉਹ ਕਾਂਗਰਸ ਬਸਪਾ ਅਤੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋਏ ਸਨ। ਮੌਜੂਦਾ ਸਮੇਂ ਵਿੱਚ ਉਹ ਆਮ ਆਦਮੀ ਪਾਰਟੀ ਨਾਲ ਜੁੜੇ ਹੋਏ ਸਨ।
ਜ਼ਿਕਰਯੋਗ ਹੈ ਕਿ ਹਰਮੋਹਨ ਧਵਨ ਉਨਾਂ ਲੀਡਰਾਂ ਵਿੱਚੋਂ ਇੱਕ ਸਨ ਜੋ ਸਿਰਫ ਦੇਣਾ ਜਾਣਦੇ ਸੀ ਲੈਣਾ ਨਹੀਂ।
ਸਾਬਕਾ ਕੇਂਦਰੀ ਮੰਤਰੀ ਧਵਨ ਦੀ ਮੌਤ ਉੱਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸਾਬਕਾ ਮੈਂਬਰ ਪਾਰਲੀਮੈਂਟ ਸੱਤਿਆਪਾਲ ਜੈਨ ਨੇ ਕਿਹਾ ਕਿ ਉਹ ਇੱਕ ਬਹਾਦਰ ਲੀਡਰ ਸਨ ਅਤੇ ਉਨਾਂ ਦੇ ਜਾਣ ਨਾਲ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
