ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਜਿੱਤ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਚੁਣੌਤੀ ਦਿੱਤੀ ਗਈ ਹੈ। ਇਸ ਮਾਮਲੇ ਦੀ ਸੁਣਵਾਈ ਅੱਜ ਮੰਗਲਵਾਰ ਨੂੰ ਹਾਈ ਕੋਰਟ ਵਿੱਚ ਹੋਵੇਗੀ। ਇਹ ਪਟੀਸ਼ਨ ਖਡੂਰ ਸਾਹਿਬ ਤੋਂ ਆਜ਼ਾਦ ਚੋਣ ਲੜ ਰਹੇ ਵਿਕਰਮਜੀਤ ਸਿੰਘ ਵੱਲੋਂ ਦਾਇਰ ਕੀਤੀ ਗਈ ਹੈ।ਪਟੀਸ਼ਨ ‘ਚ ਉਸ ਨੇ ਅੰਮ੍ਰਿਤਪਾਲ ਸਿੰਘ ‘ਤੇ ਜਾਣਕਾਰੀ ਲੁਕਾਉਣ ਦੇ ਗੰਭੀਰ ਦੋਸ਼ ਲਾਏ ਹਨ।
BulletsIn
- ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਜਿੱਤ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ।
- ਇਹ ਪਟੀਸ਼ਨ ਖਡੂਰ ਸਾਹਿਬ ਤੋਂ ਆਜ਼ਾਦ ਚੋਣ ਲੜ ਰਹੇ ਵਿਕਰਮਜੀਤ ਸਿੰਘ ਵੱਲੋਂ ਦਾਇਰ ਕੀਤੀ ਗਈ ਹੈ।
- ਸੁਣਵਾਈ ਅੱਜ ਮੰਗਲਵਾਰ ਨੂੰ ਹਾਈ ਕੋਰਟ ਵਿੱਚ ਹੋਵੇਗੀ।
- ਵਿਕਰਮਜੀਤ ਸਿੰਘ ਨੇ ਅੰਮ੍ਰਿਤਪਾਲ ਸਿੰਘ ‘ਤੇ ਜਾਣਕਾਰੀ ਲੁਕਾਉਣ ਦੇ ਗੰਭੀਰ ਦੋਸ਼ ਲਾਏ ਹਨ।
- ਪਟੀਸ਼ਨ ਵਿੱਚ ਚੋਣ ਕਮਿਸ਼ਨ, ਪੰਜਾਬ ਚੋਣ ਕਮਿਸ਼ਨ ਦੇ ਖਰਚਾ ਅਫਸਰ, ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਖਡੂਰ ਸਾਹਿਬ ਲੋਕ ਸਭਾ ਹਲਕੇ ਦੇ ਰਿਟਰਨਿੰਗ ਅਫਸਰ ਨੂੰ ਧਿਰ ਬਣਾਇਆ ਗਿਆ ਹੈ।
- ਪਟੀਸ਼ਨ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਦਾ ਨਾਮਜ਼ਦਗੀ ਪੱਤਰ ਅਧੂਰਾ ਹੈ।
- ਫੰਡ, ਡੋਨੇਸ਼ਨ ਅਤੇ ਖਰਚੇ ਬਾਰੇ ਜਾਣਕਾਰੀ ਛੁਪਾਈ ਗਈ ਹੈ।
- ਵੋਟਾਂ ਮੰਗਣ ਲਈ ਧਾਰਮਿਕ ਸਥਾਨਾਂ ਦੀ ਵਰਤੋਂ ਕੀਤੀ ਗਈ ਹੈ।
