ਕਪੂਰਥਲਾ, 26 ਮਾਰਚ ਕੱਦੂਪੁਰ ਵਿਖੇ ਬੀਤੀ ਦੇਰ ਸ਼ਾਮ ਅਚਾਨਕ ਖੇਤ ਮਜ਼ਦੂਰੀ ਦਾ ਕੰਮ ਕਰਦੇ ਪ੍ਰਵਾਸੀ ਮਜ਼ਦੂਰਾਂ ਦੀਆਂ ਝੁੱਗੀਆਂ ਨੂੰ ਅੱਗ ਲੱਗ ਗਈ ਤੇ 7 ਝੁੱਗੀਆਂ ਸੜ ਕੇ ਸਵਾਹ ਹੋ ਗਈਆਂ । ਇਸ ਸੰਬੰਧੀ ਥਾਣਾ ਕੋਤਵਾਲੀ ਦੇ ਐਸ.ਐਚ.ਓ. ਪਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਕਾਦੂਪੁਰ ਵਿਖੇ ਝੁੱਗੀਆਂ ਨੂੰ ਅੱਗ ਲੱਗੀ ਹੈ. ਜਿਸ ‘ਤੇ ਉਨ੍ਹਾਂ ਤੁਰੰਤ ਮੌਕੇ ‘ਤੇ ਪਹੁੰਚ ਕੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਤੇ ਫਾਇਰ ਅਫ਼ਸਰ ਦਵਿੰਦਰ ਕੁਮਾਰ ਤੇ ਫਾਇਰਮੈਨ ਗੁਰਪ੍ਰੀਤ ਸਿੰਘ ਨੇ ਮੌਕੇ ‘ਤੇ ਆ ਕੇ ਅੱਗ ਉੱਪਰ ਕਾਬੂ ਪਾਇਆ।
ਉਨ੍ਹਾਂ ਦੱਸਿਆ ਕਿ ਅੱਗ ਵਿਚ ਪ੍ਰਵਾਸੀ ਮਜ਼ਦੂਰਾਂ ਦਾ ਲਗਭਗ ਸਾਰਾ ਸਮਾਨ ਸੜ ਕੇ ਸਵਾਹ ਹੋ ਗਿਆ ਹੈ । ਇਸ ਦੇ ਨੁਕਸਾਨ ਦਾ ਜਾਇਜ਼ਾ ਸਿਵਿਲ ਪ੍ਰਸ਼ਾਸਨ ਵੱਲੋਂ ਲਗਾਇਆ ਜਾਵੇਗਾ। ਅੱਗ ਦੇ ਲੱਗਣ ਦਾ ਕਰਨਾ ਦੀ ਜਾਂਚ ਕੀਤੀ ਜਾ ਰਹੀ ਹੈ ।
