ਰਾਏਕੋਟ, 02 ਅਕਤੂਬਰ। ਮਾਹਾਰਾਜਾ ਦਲੀਪ ਸਿੰਘ ਯਾਦਗਾਰੀ ਕੋਠੀ ਬੱਸੀਆਂ ਵਿਖੇ ਸਵੱਛ ਭਾਰਤ ਮਿਸ਼ਨ ਤਹਿਤ ਐਤਵਾਰ ਸਵੇਰ 11.00 ਵਜੇ ਤੋਂ 1.00 ਵਜੇ ਤੱਕ ਸਮਾਰੋਹ ਦਾ ਅਯੋਜਨ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗ, ਪੰਜਾਬ ਅਤੇ ਸੁਰਭੀ ਮਲਿਕ ਆਈ.ਏ.ਐਸ ਡਿਪਟੀ ਕਮਿਸ਼ਨਰ ਲੁਧਿਆਣਾ, ਦੇ ਦਿਸ਼ਾ ਨਿਰਦੇਸ਼ਾਂ ਤਹਿਤ ਗੁਰਬੀਰ ਸਿੰਘ ਕੋਹਲੀ, ਪੀ.ਸੀ.ਐਸ, ਉਪ-ਮੰਡਲ ਮੈਜਿਸਟ੍ਰੇਟ ਰਾਏਕੋਟ ਅਤੇ ਯਾਤਰਾ ਅਫਸਰ ਗੁਰਜੋਤ ਸਿੰਘ ਦੀ ਸੁਚੱਜੀ ਰਹਿਨੁਮਾਈ ਹੇਠ ਕਰਵਾਇਆ ਗਿਆ। ਇਸ ਮੌਕੇ ਤੇ ਯਾਤਰਾ ਅਫਸਰ ਗੁਰਜੋਤ ਸਿੰਘ ਵੱਲੋਂ ਅਜਾਇਬ ਘਰ ਆਏ ਯਾਤਰੀਆਂ ਨੂੰ ਸੈਰ ਸਪਾਟਾ ਵਾਲੀਆਂ ਥਾਵਾਂ ਤੇ ਸਾਫ ਸਫਾਈ ਰੱਖਣ ਬਾਰੇ ਜਾਗਰੂਕ ਕੀਤਾ ਗਿਆ। ਇਸ ਸਮੇਂ ਮਾਹਾਰਾਜਾ ਦਲੀਪ ਸਿੰਘ ਯਾਦਗਾਰੀ ਕੋਠੀ ਬੱਸੀਆਂ ਦਾ ਸਟਾਫ ਅਤੇ ਸਬ ਡਵੀਜਨ ਰਾਏਕੋਟ ਦੇ ਕਈ ਵਿਭਾਗਾ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।
