ਨੈਸ਼ਨਲ ਫੂਡ ਸਕਿਓਰਿਟੀ ਐਕਟ-2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦੀ ਸਮੀਖਿਆ ਅਤੇ ਲਾਭਪਾਤਰੀਆਂ ਤੱਕ ਉਨ੍ਹਾਂ ਦੇ ਫਾਇਦੇ ਪਹੁੰਚ ਰਹੇ ਹਨ ਜਾਂ ਨਹੀਂ, ਇਹ ਜਾਣਚਣ ਲਈ ਮੈਂਬਰ ਪੰਜਾਬ ਫੂਡ ਕਮਿਸ਼ਨ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਜ਼ਿਲ੍ਹਾ ਜਲੰਧਰ ਦੇ ਵੱਖ-ਵੱਖ ਸਕੂਲਾਂ, ਆਂਗਣਵਾੜੀ ਕੇਂਦਰਾਂ ਅਤੇ ਰਾਸ਼ਨ ਡਿਪੂਆਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵੱਲੋਂ ਮੌਕੇ ‘ਤੇ ਕਈ ਅਹੰਮ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਅਤੇ ਲੋਕਾਂ ਨੂੰ ਸ਼ਿਕਾਇਤ ਕਰਨ ਲਈ ਸੰਪਰਕ ਸਾਧਨਾਂ ਦੀ ਜਾਣਕਾਰੀ ਵੀ ਦਿੱਤੀ ਗਈ।
BulletsIn
-
ਨੈਸ਼ਨਲ ਫੂਡ ਸਕਿਓਰਿਟੀ ਐਕਟ-2013 ਤਹਿਤ ਚੱਲ ਰਹੀਆਂ ਸਕੀਮਾਂ ਸਬੰਧੀ ਸ਼ਿਕਾਇਤ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਪਾਸ ਕੀਤੀ ਜਾ ਸਕਦੀ ਹੈ।
-
ਚੇਤਨ ਪ੍ਰਕਾਸ਼ ਧਾਲੀਵਾਲ ਨੇ ਜਲੰਧਰ ਦੇ ਵੱਖ-ਵੱਖ ਸਰਕਾਰੀ ਸਕੂਲਾਂ ਅਤੇ ਰਾਸ਼ਨ ਡਿਪੂਆਂ ਦਾ ਨਿਰੀਖਣ ਕੀਤਾ।
-
ਉਨ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਚੁਹੇਕੀ, ਹਾਈ ਸਕੂਲ ਅਤੇ ਆਂਗਣਵਾੜੀ ਕੇਂਦਰਾਂ ਦਾ ਦੌਰਾ ਕੀਤਾ।
-
ਨਿਰੀਖਣ ਦੌਰਾਨ ਪੀਣ ਵਾਲੇ ਪਾਣੀ, ਮਿਡ-ਡੇਅ ਮੀਲ ਅਤੇ ਅਨਾਜ ਦੇ ਭੰਡਾਰ ਦੀ ਜਾਂਚ ਕੀਤੀ ਗਈ।
-
ਸਕੂਲਾਂ ਨੂੰ ਹੁਕਮ ਦਿੱਤਾ ਕਿ ਪੀਣ ਵਾਲੇ ਪਾਣੀ ਵਿੱਚ ਟੀ.ਡੀ.ਐਸ. ਦੀ ਮਾਤਰਾ ਢੁੱਕਵੀਂ ਹੋਣੀ ਚਾਹੀਦੀ ਹੈ।
-
ਬੱਚਿਆਂ ਲਈ ਖਾਣਾ ਬਣਾਉਣ ਵਾਲੀਆਂ ਕੁੱਕ ਅਤੇ ਹੈਲਪਰਾਂ ਦੇ ਨਹੁੰ ਸਾਫ ਹੋਣ ਦੀ ਹਦਾਇਤ ਦਿੱਤੀ ਗਈ।
-
ਆਂਗਣਵਾੜੀ ਕੇਂਦਰਾਂ ਦੇ ਦੌਰੇ ਦੌਰਾਨ ਲਾਭਪਾਤਰੀਆਂ ਨੂੰ ਮਿਲ ਰਹੇ ਫਾਇਦਿਆਂ ਦੀ ਵਿਸਥਾਰ ਨਾਲ ਜਾਂਚ ਕੀਤੀ ਗਈ।
-
ਆਂਗਣਵਾੜੀ ਕੇਂਦਰਾਂ ਦੇ ਰਿਕਾਰਡ ਦੀ ਵੀ ਜਾਂਚ ਕੀਤੀ ਗਈ।
-
ਰਾਸ਼ਨ ਡਿਪੂ ਧੀਨਾ ਅਤੇ ਸੁਰਾ ਵਿਖੇ ਕਣਕ ਦੀ ਵੰਡ ਦੀ ਕਾਰਵਾਈ ਦੀ ਸਮੀਖਿਆ ਕੀਤੀ ਗਈ।
-
ਲਾਭਪਾਤਰੀਆਂ ਨੂੰ ਕਮਿਸ਼ਨ ਦੀ ਹੈਲਪਲਾਈਨ 98767-64545 ਅਤੇ ਈਮੇਲ punjabfoodcommission0@gmail.com ਬਾਰੇ ਜਾਣਕਾਰੀ ਦਿੱਤੀ ਗਈ।
