ਲੁਧਿਆਣਾ, 19 ਫਰਵਰੀ । ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਹਲਕਾ ਦੱਖਣੀ ਅਧੀਨ ਢੰਡਾਰੀ ਕਲਾਂ ਵਿਖੇ 28 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਲਾਇਬ੍ਰੇਰੀ ਦਾ ਨੀਹ ਪੱਥਰ ਰੱਖਿਆ ਗਿਆ। ਇਸ ਦੌਰਾਨ ਜਿੱਥੇ ਹਲਕੇ ਦੇ ਲੋਕਾਂ ਨੇ ਵਿਸ਼ੇਸ਼ ਤੌਰ ’ਤੇ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਕੀਤਾ ਉੱਥੇ ਹਲਕਾ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਦੇ ਉਪਰਾਲਿਆਂ ਦੀ ਵੀ ਸ਼ਲਾਘਾ ਕੀਤੀ।
ਵਿਧਾਇਕ ਛੀਨਾ ਨੇ ਕਿਹਾ ਕਿ ਹਲਕੇ ਦਾ ਸਰਬਪੱਖੀ ਵਿਕਾਸ ਕਰਨ ਲਈ ਉਹ ਲਗਾਤਾਰ ਯਤਨਸ਼ੀਲ ਹਨ ਜਿਸਦੇ ਤਹਿਤ ਲਾਈਬਰੇਰੀ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਜੋ ਇਲਾਕੇ ਦੇ ਲੋਕਾਂ ਦੇ ਵਿੱਚ ਵਿਦਿਆ ਦਾ ਪ੍ਰਸਾਰ ਕਰੇਗੀ। ਉਨ੍ਹਾਂ ਕਿਹਾ ਕਿ ਇਲਾਕੇ ਦੀ ਲੰਮੇਂ ਸਮੇਂ ਤੋਂ ਮੰਗ ਚੱਲੀ ਆ ਰਹੀ ਸੀ ਕੇ ਹਲਕੇ ਦੇ ਵਿੱਚ ਇੱਕ ਲਾਈਬ੍ਰੇਰੀ ਦਾ ਨਿਰਮਾਣ ਕੀਤਾ ਜਾਵੇ ਜਿਸ ਨਾਲ ਵਿਦਿਆਰਥੀ ਅਤੇ ਹੋਰ ਆਮ ਲੋਕ ਸਾਹਿਤ ਨਾਲ ਜੁੜ ਸਕਣ। ਜਲਦ ਹੀ ਇਹ ਲਾਈਬ੍ਰੇਰੀ ਲੋਕਾਂ ਨੂੰ ਸਮਰਪਿਤ ਕਰ ਦਿੱਤੀ ਜਾਵੇਗੀ। ਲਾਈਬ੍ਰੇਰੀ ਵਿੱਚ ਪੰਜਾਬ, ਦੇਸ਼ ਅਤੇ ਹੋਰ ਵਿਦੇਸ਼ ਨਾਲ ਸਬੰਧਿਤ ਗਿਆਨ ਭੰਡਾਰ ਨਾਲ ਭਰੀਆਂ ਪੁਸਤਕਾਂ ਉਪਲੱਬਧ ਹੋਣਗੀਆਂ।
