ਸਿਵਲ ਸਰਜਨ ਫਾਜ਼ਿਲਕਾ ਡਾ. ਚੰਦਰ ਸ਼ੇਖਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਰੋਹਿਤ ਗੋਇਲ ਦੀ ਅਗਵਾਈ ਹੇਠ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਨੈਸ਼ਨਲ ਡੇਂਗੂ ਦਿਵਸ ‘ਤੇ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਦੌਰਾਨ ਲੋਕਾਂ ਨੂੰ ਡੇਂਗੂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਵੀ ਅਵਗਤ ਕਰਵਾਇਆ ਗਿਆ।
BulletsIn
- ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਨੈਸ਼ਨਲ ਡੇਂਗੂ ਦਿਵਸ ‘ਤੇ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ।
- ਪ੍ਰੋਗਰਾਮ ਦੀ ਅਗਵਾਈ ਸੀਨੀਅਰ ਮੈਡੀਕਲ ਅਫਸਰ ਡਾ. ਰੋਹਿਤ ਗੋਇਲ ਨੇ ਕੀਤੀ।
- ਡਾ. ਐਰਿਕ ਨੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਜਾਗਰੂਕਤਾ ਨੂੰ ਸਭ ਤੋਂ ਵਧੀਆ ਹਥਿਆਰ ਦੱਸਿਆ।
- ਡੇਂਗੂ ਬੁਖਾਰ ਦੇ ਪਛਾਣ ਚਿੰਨ੍ਹ ਅਤੇ ਇਲਾਜ ਦੇ ਢੰਗਾਂ ਬਾਰੇ ਜਾਣਕਾਰੀ ਦਿੱਤੀ ਗਈ।
- ਡੇਂਗੂ ਮੱਛਰ ਜ਼ਿਆਦਾਤਰ ਦਿਨ ਦੇ ਸਮੇਂ ਕੱਟਦਾ ਹੈ ਅਤੇ ਸਾਫ ਖੜ੍ਹੇ ਹੋਏ ਪਾਣੀ ਵਿਚ ਪੈਦਾ ਹੁੰਦਾ ਹੈ।
- ਪਾਣੀ ਨੂੰ ਹਫਤੇ ਵਿਚ ਇਕ ਵਾਰ ਜ਼ਰੂਰ ਬਦਲਣ ਦੀ ਸਲਾਹ ਦਿੱਤੀ ਗਈ।
- ਤੇਜ਼ ਬੁਖਾਰ, ਸ਼ਰੀਰ ਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿਚ ਦਰਦ, ਅਤੇ ਖੂਨ ਆਉਣ ਦੇ ਲੱਛਣਾਂ ਨੂੰ ਸਚੇਤ ਰਹਿਣ ਦੀ ਸਲਾਹ ਦਿੱਤੀ ਗਈ।
- ਡੇਂਗੂ ਦਾ ਟੈਸਟ ਸਰਕਾਰੀ ਹਸਪਤਾਲ ਦੇ 21 ਨੰਬਰ ਕਮਰੇ ਵਿੱਚ ਕਰਵਾਉਣ ਦੀ ਸਲਾਹ ਦਿੱਤੀ ਗਈ।
- ਘਰਾਂ ਦੇ ਅੰਦਰ ਪਏ ਖਾਲੀ ਗਮਲੇ, ਕੂਲਰ, ਪੰਛੀਆਂ ਲਈ ਪਾਣੀ ਦੇ ਬਰਤਨ ਅਤੇ ਫਰਿੱਜ ਦੀ ਟਰੇ ਸਾਫ ਕਰਨ ਦੀ ਸਲਾਹ ਦਿੱਤੀ ਗਈ।
- ਐੱਸ ਡੀ ਹਾਈ ਸਕੂਲ ਵਿਖੇ ਡੇਂਗੂ ਬੀਮਾਰੀ ਬਾਰੇ ਮੁਕਾਬਲੇ ਕਰਵਾਏ ਗਏ, ਜਿੰਨ੍ਹਾਂ ਵਿੱਚ 5 ਜੇਤੂ ਬੱਚਿਆਂ ਨੂੰ ਇਨਾਮ ਦਿੱਤੇ ਗਏ।
