cliqindia
  • English
  • Hindi
  • Punjabi
  • Marathi
  • German
  • Gujarati
  • Urdu
  • Telugu
  • Bengali
  • Kannada
  • Odia
  • Assamese
  • Nepali
  • Spanish
  • French
  • Japanese
  • Arabic
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
Notification
cliqindia
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
  • Noida
  • Breaking
  • National
  • International
  • Entertainment
  • Crime
  • Business
  • Sports
CliQ INDIA Sites > CliQ INDIA Punjabi > Regional > ‘ਇੱਕ ਤਾਰੀਖ, ਇੱਕ ਘੰਟਾ, ਇੱਕ ਸਾਥ’ : ਲੁਧਿਆਣਾ ਦੇ ਵਿਧਾਇਕ, ਵਸਨੀਕ ‘ਸ਼੍ਰਮਦਾਨ’ ਲਈ ਹੋਏ ਇਕੱਠੇ, ਮਹਾਤਮਾ ਗਾਂਧੀ ਨੂੰ ਕੀਤੀ ਸ਼ਰਧਾਂਜਲੀ ਭੇਟ
Regional

‘ਇੱਕ ਤਾਰੀਖ, ਇੱਕ ਘੰਟਾ, ਇੱਕ ਸਾਥ’ : ਲੁਧਿਆਣਾ ਦੇ ਵਿਧਾਇਕ, ਵਸਨੀਕ ‘ਸ਼੍ਰਮਦਾਨ’ ਲਈ ਹੋਏ ਇਕੱਠੇ, ਮਹਾਤਮਾ ਗਾਂਧੀ ਨੂੰ ਕੀਤੀ ਸ਼ਰਧਾਂਜਲੀ ਭੇਟ

CliQ INDIA
Last updated: October 2, 2023 11:49 am
CliQ INDIA
Share
4 Min Read
SHARE

ਲੁਧਿਆਣਾ, 02 ਅਕਤੂਬਰ। ‘ਸਵੱਛਤਾ’ ਨੂੰ ਉਤਸ਼ਾਹਿਤ ਕਰਨ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ 154ਵੀਂ ਜਯੰਤੀ ‘ਤੇ ਸ਼ਰਧਾਂਜਲੀ (ਸਵੱਛਾਂਜਲੀ) ਦੇਣ ਲਈ, ਸ਼ਹਿਰ ਦੇ ਵਿਧਾਇਕ, ਵਸਨੀਕ ਅਤੇ ਨਗਰ ਨਿਗਮ ਦੇ ਕਰਮਚਾਰੀ ‘ਸ਼੍ਰਮਦਾਨ’ (ਸਵੈ-ਇੱਛਤ ਕਿਰਤ) ਲਈ ਇਕੱਠੇ ਹੋਏ ਅਤੇ ਸ਼ਹਿਰ ਭਰ ਵਿੱਚ ਐਤਵਾਰ ਸਵੇਰੇ ਚਲਾਏ ਗਏ ਸਫ਼ਾਈ ਅਭਿਆਨ ਵਿੱਚ ਹਿੱਸਾ ਲਿਆ। ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦੇਣ ਲਈ ਸ਼ੁਰੂ ਕੀਤੀ ਗਈ ਦੇਸ਼ ਵਿਆਪੀ ‘ਸਵੱਛਤਾ’ ਮੁਹਿੰਮ – ‘ਇੱਕ ਤਾਰੀਖ, ਇੱਕ ਘੰਟਾ, ਇੱਕ ਸਾਥ’ ਦੇ ਤਹਿਤ ਨਗਰ ਨਿਗਮ ਦੁਆਰਾ ਆਯੋਜਿਤ ਸਫਾਈ ਅਭਿਆਨ ਵਿੱਚ ਲਗਭਗ 5500 ਨਿਵਾਸੀਆਂ/ਵਿਦਿਆਰਥੀਆਂ/ਗੈਰ ਸਰਕਾਰੀ ਸੰਗਠਨਾਂ ਦੇ ਮੈਂਬਰਾਂ ਅਤੇ ਨਗਰ ਨਿਗਮ ਕਰਮਚਾਰੀਆਂ ਨੇ ਹਿੱਸਾ ਲਿਆ। ਇਸ ਮੁਹਿੰਮ ਵਿੱਚ ਵਿਧਾਇਕ ਕੁਲਵੰਤ ਸਿੰਘ ਸਿੱਧੂ, ਵਿਧਾਇਕ ਗੁਰਪ੍ਰੀਤ ਬੱਸੀ ਗੋਗੀ, ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਅਤੇ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਨੇ ਵੀ ਸ਼ਮੂਲੀਅਤ ਕੀਤੀ।

ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਕੰਮ ਕਰਦੇ ਹੋਏ ਸ਼ਹਿਰ ਦੇ 95 ਵਾਰਡਾਂ ਵਿੱਚੋਂ ਹਰੇਕ ਵਿੱਚ ਸਫ਼ਾਈ ਅਭਿਆਨ ਚਲਾਇਆ ਗਿਆ ਅਤੇ ਵਸਨੀਕਾਂ ਨੂੰ ਆਪਣਾ ਆਲਾ-ਦੁਆਲਾ ਸਾਫ਼ ਰੱਖਣ ਦੀ ਅਪੀਲ ਕੀਤੀ ਗਈ। ਸ਼ਹਿਰ ਵਾਸੀਆਂ ਨੂੰ ਪਾਬੰਦੀਸ਼ੁਦਾ ਪਲਾਸਟਿਕ ਕੈਰੀ ਬੈਗ ਅਤੇ ਸਿੰਗਲ ਯੂਜ਼ ਪਲਾਸਟਿਕ ਦੀਆਂ ਵਸਤੂਆਂ ਦੀ ਵਰਤੋਂ ਕਰਨ ਤੋਂ ਰੋਕਣ ਲਈ ਸ਼ਹਿਰ ਭਰ ਦੇ ਸਮਾਗਮ ‘ਪਲਾਸਟਿਕ ਮੁਕਤ’ ਕਰਵਾਏ ਗਏ।

ਆਤਮ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਸੰਯੁਕਤ ਕਮਿਸ਼ਨਰ ਅੰਕੁਰ ਮਹਿੰਦਰੂ ਦੇ ਨਾਲ ਰੇਲਵੇ ਕਰਾਸਿੰਗ ਨੇੜੇ ਨਿਰਮਲ ਨਗਰ ਵਿੱਚ ਸਫ਼ਾਈ ਮੁਹਿੰਮ ਵਿੱਚ ਸ਼ਮੂਲੀਅਤ ਕੀਤੀ। ਜਦਕਿ ਲੁਧਿਆਣਾ ਪੱਛਮੀ ਦੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਨੇ ਰਿਸ਼ੀ ਨਗਰ ਅਤੇ ਆਸ-ਪਾਸ ਦੇ ਇਲਾਕਿਆਂ ‘ਚ ਚਲਾਈ ਗਈ ਸਫ਼ਾਈ ਮੁਹਿੰਮ ‘ਚ ਸ਼ਿਰਕਤ ਕੀਤੀ।

ਇਸੇ ਤਰ੍ਹਾਂ ਹਲਕਾ ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਨੇ ਟਿੱਬਾ ਰੋਡ ‘ਤੇ ਚਲਾਈ ਗਈ ਸਫਾਈ ਅਭਿਆਨ ‘ਚ ਸ਼ਿਰਕਤ ਕੀਤੀ, ਜਦਕਿ ਸਾਹਨੇਵਾਲ ਦੇ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਨੇ ਸੰਯੁਕਤ ਕਮਿਸ਼ਨਰ ਸੋਨਮ ਚੌਧਰੀ ਦੇ ਨਾਲ ਵਾਰਡ ਨੰਬਰ 26 ‘ਚ ਚਲਾਈ ਸਫਾਈ ਮੁਹਿੰਮ ‘ਚ ਸ਼ਿਰਕਤ ਕੀਤੀ।

ਵਿਧਾਇਕ ਸਿੱਧੂ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਕੁਲਪ੍ਰੀਤ ਸਿੰਘ ਸਮੇਤ ਵੱਖ-ਵੱਖ ਐਨ.ਜੀ.ਓ. ਅਤੇ ਵਿਦਿਆਰਥੀਆਂ ਨੇ ਬਸੰਤ ਪਾਰਕ ਇਲਾਕੇ ਤੋਂ ਸ਼ਹਿਰ ਵਾਸੀਆਂ ਨੂੰ ਪਾਬੰਦੀਸ਼ੁਦਾ ਪਲਾਸਟਿਕ ਵਸਤੂਆਂ ਦੀ ਵਰਤੋਂ ਕਰਨ ਤੋਂ ਰੋਕਣ ਲਈ ਜਾਗਰੂਕਤਾ ਮੁਹਿੰਮ ਵੀ ਚਲਾਈ। ਜਾਗਰੂਕਤਾ ਮੁਹਿੰਮ ਵਿੱਚ ਖਾਲਸਾ ਕਾਲਜ ਫਾਰ ਵੂਮੈਨ, ਸਰਕਾਰੀ ਕਾਲਜ ਫਾਰ ਗਰਲਜ਼ ਅਤੇ ਐਸ.ਸੀ.ਡੀ. ਸਰਕਾਰੀ ਕਾਲਜ ਦੇ ਵਿਦਿਆਰਥੀਆਂ ਨੇ ਵੀ ਭਾਗ ਲਿਆ।

ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ, ਵਧੀਕ ਕਮਿਸ਼ਨਰ ਪਰਮਦੀਪ ਸਿੰਘ ਅਤੇ ਸੰਯੁਕਤ ਕਮਿਸ਼ਨਰ ਅੰਕੁਰ ਮਹਿੰਦਰੂ ਨੇ ਦੱਸਿਆ ਕਿ ਇਹ ਸਫਾਈ ਅਭਿਆਨ ‘ਸਵੱਛਤਾ ਹੀ ਸੇਵਾ’ ਅਤੇ ‘ਸਵੱਛ ਭਾਰਤ ਮਿਸ਼ਨ’ ਦੇ ਬੈਨਰ ਹੇਠ ਚਲਾਇਆ ਗਿਆ। ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਨੇ ਸਫਾਈ ਅਭਿਆਨ ਵਿੱਚ ਹਿੱਸਾ ਲੈਣ ਲਈ ਵਸਨੀਕਾਂ, ਗੈਰ ਸਰਕਾਰੀ ਸੰਗਠਨਾਂ, ਵਿਦਿਆਰਥੀਆਂ ਅਤੇ ਨਗਰ ਨਿਗਮ ਦੇ ਕਰਮਚਾਰੀਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਸਾਲਿਡ ਵੇਸਟ ਮੈਨੇਜਮੈਂਟ ਨੂੰ ਹੋਰ ਬਿਹਤਰ ਬਣਾਉਣ ਅਤੇ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਲਈ ਸਾਰਿਆਂ ਨੂੰ ਮਿਲ ਕੇ ਹੰਭਲਾ ਮਾਰਨਾ ਚਾਹੀਦਾ ਹੈ।

ਇਸ ਦੌਰਾਨ ਵਿਧਾਇਕ ਸਿੱਧੂ, ਵਿਧਾਇਕ ਗੋਗੀ, ਵਿਧਾਇਕ ਗਰੇਵਾਲ, ਵਿਧਾਇਕ ਮੁੰਡੀਆਂ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੇ ਸ਼ਹਿਰ ਵਾਸੀਆਂ ਨੂੰ ਪਾਬੰਦੀਸ਼ੁਦਾ ਪਲਾਸਟਿਕ ਕੈਰੀ ਬੈਗ ਅਤੇ ਸਿੰਗਲ ਯੂਜ਼ ਪਲਾਸਟਿਕ ਦੀਆਂ ਵਸਤੂਆਂ ਦੀ ਵਰਤੋਂ ਬੰਦ ਕਰਨ ਦੀ ਅਪੀਲ ਕੀਤੀ। ਨਿਵਾਸੀਆਂ ਨੂੰ ਸ਼ਹਿਰ ਨੂੰ ਸਾਫ਼ ਸੁਥਰਾ ਅਤੇ ਹਰਿਆ ਭਰਿਆ ਰੱਖਣ ਲਈ ਅਧਿਕਾਰੀਆਂ ਦਾ ਸਹਿਯੋਗ ਕਰਨ ਦੀ ਵੀ ਅਪੀਲ ਕੀਤੀ।

Sign Up For Daily Newsletter

Be keep up! Get the latest breaking news delivered straight to your inbox.
[mc4wp_form]
By signing up, you agree to our Terms of Use and acknowledge the data practices in our Privacy Policy. You may unsubscribe at any time.
Share This Article
Facebook Whatsapp Whatsapp Telegram Copy Link Print
Share
What do you think?
Love0
Sad0
Happy0
Angry0
Wink0
Previous Article ਪ੍ਰਧਾਨ ਮੰਤਰੀ ਅੱਜ ਰਾਸ਼ਟਰ ਨੂੰ ਸਮਰਪਿਤ ਕਰਨਗੇ ਅਟਲ ਬਿਹਾਰੀ ਵਾਜਪਾਈ ਦਿਵਿਆਂਗ ਖੇਡ ਕੰਪਲੈਕਸ
Next Article ਪ੍ਰਧਾਨ ਮੰਤਰੀ ਮੋਦੀ ਅੱਜ ਰਾਜਸਥਾਨ ‘ਚ, ਸਾਂਵਲਿਆ ਜੀ ਦੇ ਦਰਸ਼ਨ ਕਰਨ ਉਪਰੰਤ ਜਨ ਸਭਾ ਨੂੰ ਕਰਨਗੇ ਸੰਬੋਧਨ
Leave a Comment Leave a Comment

Leave a Reply Cancel reply

Your email address will not be published. Required fields are marked *

Stay Connected

FacebookLike
XFollow
InstagramFollow
YoutubeSubscribe
- Advertisement -
Ad imageAd image

Recent Posts

  • ਬਿਹਾਰ ਏਆਈ ਸੰਮੇਲਨ 2026 ਪਟਨਾ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ, ਹੁਨਰ ਅਤੇ ਆਰਥਿਕ ਵਿਕਾਸ ਨੂੰ ਪ੍ਰਦਰਸ਼ਿਤ ਕਰੇਗਾ
  • ਰਾਜਨਾਥ ਸਿੰਘ ਮੇਕ ਇਨ ਇੰਡੀਆ ਦੇ ਤਹਿਤ ਸ਼ਿਰਦੀ ਰੱਖਿਆ ਫੈਕਟਰੀ ਦਾ ਉਦਘਾਟਨ ਕਰਨਗੇ
  • ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਰਣਨੀਤਕ ਕਵਾਡ ਅਤੇ ਦੁਵੱਲੇ ਗੱਲਬਾਤ ਲਈ ਭਾਰਤ ਪਹੁੰਚੇ
  • ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲਾ 2026: ਦੇਸ਼ ਭਰ ਵਿੱਚ 51,000 ਨਿਯੁਕਤੀ ਪੱਤਰ ਵੰਡੇ ਜਾਣਗੇ
  • ਗੌਤਮ ਬੁੱਧ ਨਗਰ ਨੇ ਟੀਬੀ ਮੁਕਤ ਪੰਚਾਇਤ ਮੁਹਿੰਮ ਤਹਿਤ 17 ਪਿੰਡਾਂ ਨੂੰ ਸਨਮਾਨਿਤ ਕੀਤਾ

Recent Comments

No comments to show.

//

We are rapidly growing digital news startup that is dedicated to providing reliable, unbiased, and real-time news to our audience.

We are rapidly growing digital news startup that is dedicated to providing reliable, unbiased, and real-time news to our audience.

Sign Up for Our Newsletter

Sign Up for Our Newsletter

Subscribe to our newsletter to get our newest articles instantly!

cliqindia

Follow US

Follow US

© 2026 cliQ India. All Rights Reserved.

CliQ INDIA Punjabi
  • English – अंग्रेज़ी
  • Hindi – हिंदी
  • Punjabi – ਪੰਜਾਬੀ
  • Marathi – मराठी
  • German – Deutsch
  • Gujarati – ગુજરાતી
  • Urdu – اردو
  • Telugu – తెలుగు
  • Bengali – বাংলা
  • Kannada – ಕನ್ನಡ
  • Odia – ଓଡିଆ
  • Assamese – অসমীয়া
  • Nepali – नेपाली
  • Spanish – Española
  • French – Français
  • Japanese – フランス語
  • Arabic – فرنسي
Welcome Back!

Sign in to your account

Username or Email Address
Password

Lost your password?