ਪਟਿਆਲਾ, 09 ਮਈ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਤਹਿਤ ਸਾਇਕਲ ਯਾਤਰਾ ਕਰਦੇ ਹੋਏ ਪਟਿਆਲਾ ਪੁੱਜੇ ਸੁਨਾਮ ਵਾਸੀ ਮਨਮੋਹਨ ਸਿੰਘ ਦਾ ਸਨਮਾਨ ਕੀਤਾ। ਡਿਪਟੀ ਕਮਿਸ਼ਨਰ ਨੇ ਮਨਮੋਹਨ ਸਿੰਘ ਵੱਲੋਂ ਵੋਟਰਾਂ ਨੂੰ ਆਗਾਮੀ 1 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਵੱਧ-ਚੜ੍ਹ ਕੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਲਈ ਜਾਗਰੂਕ ਕਰਨ ਦੇ ਮਕਸਦ ਨਾਲ ਕੀਤੇ ਗਏ ਨਿਵੇਕਲੇ ਉਪਰਾਲੇ ਦੀ ਸ਼ਲਾਘਾ ਕੀਤੀ।
ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਨਾਂ ਕਿਸੇ ਲਾਲਚ, ਪ੍ਰਭਾਵ ਜਾਂ ਭੇਦ-ਭਾਵ ਤੋਂ ਵੋਟ ਪਾਉਣ ਲਈ ਉਤਸ਼ਾਹਤ ਕਰਨ ਲਈ ਅਜਿਹੀਆਂ ਗਤੀਵਿਧੀਆਂ ਪਟਿਆਲਾ ਜ਼ਿਲ੍ਹੇ ਵਿੱਚ ਪਹਿਲਾਂ ਤੋਂ ਹੀ ਜਾਰੀ ਹਨ।
