ਮੋਰਿੰਡਾ, 08 ਅਕਤੂਬਰ (ਹਿ. ਸ.)। ਪੰਜਾਬ ਨੰਬਰਦਾਰਾ ਯੂਨੀਅਨ ਬਲਾਕ ਮੋਰਿੰਡਾ ਦੀ ਅਹਿਮ ਮੀਟਿੰਗ ਨੰਬਰਦਾਰ ਪ੍ਰਿਥੀਪਾਲ ਸਿੰਘ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੋਰਿੰਡਾ ਵਿਖੇ ਹੋਈ, ਜਿਸ ਵਿੱਚ ਨੰਬਰਦਾਰਾਂ ਦੀਆਂ ਲਟਕ ਰਹੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਨੰਬਰਦਾਰ ਭੁਪਿੰਦਰ ਸਿੰਘ ਭਿਚਰਾ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਨੰਬਰਦਾਰਾਂ ਦੀਆਂ ਹੱਕੀ ਮੰਗਾਂ ਬਾਰੇ ਵਿਚਾਰ ਵਟਾਂਦਰਾ ਕਰਦਿਆਂ ਯੂਨੀਅਨ ਵੱਲੋਂ ਪੰਜਾਬ ਸਰਕਾਰ ਤੋਂ ਨੰਬਰਦਾਰੀ ਨੂੰ ਜੱਦੀ ਪੁਸ਼ਤੀ ਕੀਤੇ ਜਾਣ ਦੀ ਮੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਨੰਬਰਦਾਰਾਂ ਨੂੰ ਮਿਲਣ ਵਾਲੇ ਮਾਣ ਭੱਤੇ ਨੂੰ ਸਿੱਧਾ ਬੈਂਕ ਖਾਤਿਆਂ ਵਿੱਚ ਭੇਜੇ ਜਾਣ ਦੀ ਜ਼ੋਰਦਾਰ ਮੰਗ ਕੀਤੀ ਗਈ।ਯੂਨੀਅਨ ਆਗੂਆਂ ਨੇ ਸੁਸਾਇਟੀਆਂ ਵਿੱਚ ਯੂਰੀਆ ਅਤੇ ਡਾਇਆ ਖਾਦ ਨਾ ਮਿਲਣ ਕਾਰਨ ਕਿਸਾਨਾਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਹੱਲ ਪਹਿਲ ਦੇ ਆਧਾਰ ਤੇ ਕੀਤੇ ਜਾਣ ਦੀ ਮੰਗ ਕਰਦਿਆਂ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਸੁਸਾਇਟੀਆਂ ਵਿੱਚ ਸਮੇਂ ਸਿਰ ਯੂਰੀਆ ਤੇ ਡਾਇਆ ਖਾਦ ਭੇਜੇ ਜਾਣ।
