ਮੁਹਾਲੀ, 06 ਅਕਤੂਬਰ । ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਐਸ ਏ ਐਸ ਨਗਰ ਇਕਾਈ ਦੀ ਵਿਸ਼ੇਸ਼ ਮੀਟਿੰਗ ਇਕਾਈ ਦੇ ਪ੍ਰਧਾਨ ਹਰਬੰਸ ਸਿੰਘ ਰਿਆੜ (ਰਿਟਾਇਰਡ ਡੀ ਐਸ ਪੀ) ਦੀ ਪ੍ਰਧਾਨਗੀ ਵਿੱਚ ਇਕਾਈ ਦੇ ਦਫਤਰ ਸੈਕਟਰ 79 ਮੁਹਾਲੀ ਵਿਖੇ ਹੋਈ।
ਮੀਟਿੰਗ ਵਿੱਚ ਹਾਜ਼ਰੀਨ ਵੱਲੋਂ ਪਿਛਲੇ ਦਿਨੀਂ ਜ਼ਿਲ੍ਹਾ ਤਰਨਤਾਰਨ ਪੁਲਿਸ ਨਾਲ ਹਲਕੇ ਦੇ ਵਿਧਾਇਕ ਵੱਲੋਂ ਕੀਤੀਆਂ ਵਧੀਕੀਆਂ ਦੀ ਨਿਖੇਧੀ ਕਰਦਿਆਂ ਪੁਲਿਸ ਖਿਲਾਫ ਗਲਤ ਭੰਡੀ ਪ੍ਰਚਾਰ ਦੀ ਨਿਖੇਧੀ ਕੀਤੀ ਗਈ। ਬੁਲਾਰਿਆਂ ਨੇ ਸਰਕਾਰ ਵੱਲੋਂ ਸੀਨੀਅਰ ਕਪਤਾਨ ਪੁਲਿਸ ਦੀ ਬਦਲੀ ਅਤੇ ਹੋਰ ਪੁਲੀਸ ਅਫਸਰਾਂ ਖਿਲਾਫ ਕੀਤੀ ਕਾਰਵਾਈ ਦੀ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਕੀਤੀਆਂ ਅਜਿਹੀਆਂ ਕਾਰਵਾਈਆਂ ਨਾਲ ਪੁਲੀਸ ਦਾ ਮਨੋਬਲ ਡਿੱਗਦਾ ਹੈ ਅਤੇ ਪੁਲਿਸ ਦੀ ਕਾਰਗੁਜ਼ਾਰੀ ਤੇ ਮਾੜਾ ਅਸਰ ਪੈਂਦਾ ਹੈ। ਸਰਕਾਰ ਨੂੰ ਇਹ ਕਾਰਵਾਈ ਵਾਪਸ ਲੈਣੀ ਚਾਹੀਦੀ ਹੈ।
