ਲੁਧਿਆਣਾ, 04 ਅਕਤੂਬਰ। ਖੇਤਰੀ ਟ੍ਰਾਂਸਪੋਰਟ ਅਥਾਰਟੀ, ਲੁਧਿਆਣਾ ਵਲੋਂ ਨਿਯਮਾਂ ਵਿਰੁੱਧ ਚੱਲਣ ਵਾਲੇ ਵਾਹਨਾਂ ਵਿਰੁੱਧ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।
ਆਰ. ਟੀ. ਏ. ਲੁਧਿਆਣਾ ਡਾ. ਪੂਨਮਪ੍ਰੀਤ ਕੌਰ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਲੁਧਿਆਣਾ ਦੀ ਹਦੂਦ ਅੰਦਰ ਆਉਂਦੇ ਅੰਬਾਲਾ ਰੋਡ ਤੋਂ ਸਾਹਨੇਵਾਲ ਦੀਆਂ ਸੜਕਾਂ ‘ਤੇ ਅਚਨਚੇਤ ਚੈਕਿੰਗ ਦੌਰਾਨ 07 ਗੱਡੀਆਂ ਨੂੰ ਧਾਰਾ 207 ਅੰਦਰ ਬੰਦ ਕੀਤਾ ਜਿਨ੍ਹਾਂ ਵਿੱਚ 02 ਕੈਂਟਰ, 05 ਟਰੱਕ ਸ਼ਾਮਲ ਸਨ। ਇਸ ਤੋਂ ਇਲਾਵਾ 08 ਗੱਡੀਆਂ ਦੇ ਚਲਾਨ ਕੀਤੇ ਜਿਨ੍ਹਾਂ ਵਿੱਚ 02 ਕੈਂਟਰ, 04 ਟਰੱਕ, 02 ਟਿੱਪਰ ਸਨ।
ਆਰ. ਟੀ. ਏ. ਲੁਧਿਆਣਾ ਡਾ. ਪੂਨਮਪ੍ਰੀਤ ਕੌਰ ਨੇ ਦੁਹਰਾਇਆ ਕਿ ਕੋਈ ਵੀ ਮੋਟਰ ਵਹੀਕਲ ਐਕਟ 1988 ਮੁਤਾਬਿਕ ਜਾਰੀ ਕੀਤੇ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
