ਜਲੰਧਰ, 18 ਅਕਤੂਬਰ ਡੀ.ਏ.ਵੀ. ਕਾਲਜ ਦੇ 14 ਵਿਦਿਆਰਥੀਆਂ ਨੇ ਰੈੱਡ ਕਰਾਸ ਪ੍ਰੋਗਰਾਮ ਅਫਸਰ ਰਿਤੂ ਤਲਵਾੜ ਅਤੇ ਪ੍ਰੋ. ਮੋਨਿਕਾ ਦੀ ਅਗਵਾਈ ਹੇਠ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਜ਼ਿਲ੍ਹਾ ਰੋਪੜ ਵੱਲੋਂ ਮਨਾਏ ਗਏ ਯੂਥ ਰੈੱਡ ਕਰਾਸ ਦਿਵਸ ਵਿੱਚ ਭਾਗ ਲਿਆ। ਇਹ ਪ੍ਰੋਗਰਾਮ ਭਾਈ ਕਨ੍ਹਈਆ ਜੀ ਨੂੰ ਸਮਰਪਿਤ ਸੀ। ਪ੍ਰੋਗਰਾਮ ਤਹਿਤ ਪੋਸਟਰ ਮੇਕਿੰਗ, ਕਵਿਤਾ ਉਚਾਰਨ, ਲੋਕ ਗਾਇਨ, ਦੇਸ਼ ਭਗਤੀ ਦੇ ਗੀਤਾਂ ਦਾ ਸਮੂਹ ਗਾਇਨ ਅਤੇ ਫਸਟ ਏਡ ਵਰਗੇ ਵੱਖ-ਵੱਖ ਤਰ੍ਹਾਂ ਦੇ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਡੀਏਵੀ ਕਾਲਜ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ (ਜੋਰਾਵਰ, ਰਜਤ, ਪ੍ਰਗਤੀ, ਰਾਧਿਕਾ, ਮੀਰਾ, ਜੀਆ) ਨੇ ਦੇਸ਼ ਭਗਤੀ ਦੇ ਸਮੂਹ ਗੀਤ ਮੁਕਾਬਲੇ ਵਿੱਚ ਦੂਜਾ ਇਨਾਮ, ਦੀਪਾ ਨੇ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਤੀਜਾ ਅਤੇ ਲੋਕ ਗਾਇਨ ਮੁਕਾਬਲੇ ਵਿੱਚ ਰਜਤ ਨੇ ਤੀਜਾ ਇਨਾਮ ਪ੍ਰਾਪਤ ਕੀਤਾ। ਪਿ੍ੰਸੀਪਲ ਡਾ: ਰਾਜੇਸ਼ ਕੁਮਾਰ ਨੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਹਮੇਸ਼ਾ ਅੱਗੇ ਵਧਦੇ ਰਹਿਣ ਲਈ ਪ੍ਰੇਰਿਤ ਕੀਤਾ |
