ਫਰੀਦਕੋਟ ਗੁਰੂ ਮਹਾਰਾਜ ਜੀ ਦਾ ਓਟ ਆਸਰਾ ਲੈਂਦੇ ਹੋਏ ਨਵੇਂ ਸੈਸ਼ਨ ਦੇ ਆਗਾਜ਼ ਲਈ ਮਿਤੀ 18 ਅਪ੍ਰੈਲ 2024 ਨੂੰ ਬਾਬਾ ਫਰੀਦ ਪਬਲਿਕ ਸਕੂਲ ਦੇ ਗੁਰਦੁਆਰਾ ਸਾਹਿਬ ਵਿਖੇ ਟਰਾਂਸਪੋਰਟ ਇੰਚਾਰਜ ਰਣਜੀਤ ਸਿੰਘ ਅਤੇ ਟਰਾਂਸਪੋਰਟ ਵਿਭਾਗ ਵੱਲੋਂ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ।
ਇਸ ਸਮੇਂ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ ਦੇ ਚੇਅਰਮੈਨ ਸਰਦਾਰ ਸਿਮਰਜੀਤ ਸਿੰਘ ਸੇਖੋ, ਪ੍ਰਬੰਧਕ ਡਾ. ਗੁਰਿੰਦਰ ਮੋਹਨ ਸਿੰਘ, ਸਮੂਹ ਕਮੇਟੀ ਮੈਂਬਰ, ਵਾਈਸ ਪ੍ਰਿੰਸੀਪਲ ਹਰਸਿਮਰਨਜੀਤ ਕੌਰ, ਕੋਆਰਡੀਨੇਟਰ ਅਤੇ ਅਧਿਆਪਕ ਸਾਹਿਬਾਨ ਹਾਜ਼ਰ ਸਨ। ਅਰਦਾਸ ਉਪਰੰਤ ਹੁਕਮਨਾਮਾ ਅਦਾਰੇ ਦੀ ਵਾਈਸ ਪ੍ਰਿੰਸੀਪਲ ਹਰਸਿਮਰਨਜੀਤ ਕੌਰ ਨੇ ਲਿਆ।ਵੈਨ ਡਰਾਈਵਰਾਂ ਦੁਆਰਾ ਅਦਾਰੇ ਦੇ ਚੇਅਰਮੈਨ ਸਿਮਰਜੀਤ ਸਿੰਘ ਸੇਖੋ, ਪ੍ਰਬੰਧਕ ਡਾ਼ ਗੁਰਿੰਦਰ ਮੋਹਨ, ਸਾਰੇ ਕਮੇਟੀ ਮੈਂਬਰ ਸਾਹਿਬਾਨ ਅਤੇ ਵਾਈਸ ਪ੍ਰਿੰਸੀਪਲ ਹਰਸਿਮਰਨਜੀਤ ਕੌਰ ਨੂੰ ਸਰੋਪਾ ਦੇ ਕੇ ਸਨਮਾਨਿਤ ਕੀਤਾ ਗਿਆ। ਟਰਾਂਸਪੋਰਟ ਵਿਭਾਗ ਦੇ ਕੁਝ ਮੈਂਬਰਾਂ ਨੂੰ ਵੀ ਅਦਾਰੇ ਦੇ ਚੇਅਰਮੈਨ ਅਤੇ ਪ੍ਰਬੰਧਕ ਦੁਆਰਾ ਸਰੋਪਾ ਦੇ ਕੇ ਸਨਮਾਨਿਤ ਕੀਤਾ ਗਿਆ। ਅਦਾਰੇ ਦੇ ਚੇਅਰਮੈਨ ਨੇ ਟਰਾਂਸਪੋਰਟ ਵਿਭਾਗ ਨੂੰ ਵਧਾਈ ਦਿੱਤੀ ਅਤੇ ਉਨਾਂ ਕਿਹਾ ਕਿ ਮੇਰੀ ਬਾਬਾ ਫਰੀਦ ਜੀ ਅੱਗੇ ਇਹੀ ਅਰਦਾਸ ਹੈ ਕਿ ਬਾਬਾ ਫਰੀਦ ਸੰਸਥਾਵਾਂ ਹਮੇਸ਼ਾ ਦਿਨ ਦੁੱਗਣੀ ਅਤੇ ਰਾਤ ਚੌਗਣੀ ਤਰੱਕੀ ਕਰਦੀਆਂ ਰਹਿਣ।
