cliqindia
  • English
  • Hindi
  • Punjabi
  • Marathi
  • German
  • Gujarati
  • Urdu
  • Telugu
  • Bengali
  • Kannada
  • Odia
  • Assamese
  • Nepali
  • Spanish
  • French
  • Japanese
  • Arabic
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
Notification
cliqindia
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
  • Noida
  • Breaking
  • National
  • International
  • Entertainment
  • Crime
  • Business
  • Sports
CliQ INDIA Sites > CliQ INDIA Punjabi > Regional > ਲੁਧਿਆਣਾ ਦੇ ਸਿਵਲ ਹਸਪਤਾਲ ਨੂੰ ਅਤਿ-ਆਧੁਨਿਕ ਸਿਹਤ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ : ਡਾ. ਬਲਬੀਰ ਸਿੰਘ
Regional

ਲੁਧਿਆਣਾ ਦੇ ਸਿਵਲ ਹਸਪਤਾਲ ਨੂੰ ਅਤਿ-ਆਧੁਨਿਕ ਸਿਹਤ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ : ਡਾ. ਬਲਬੀਰ ਸਿੰਘ

CliQ INDIA
Last updated: October 12, 2023 2:30 pm
CliQ INDIA
Share
4 Min Read
SHARE
06

ਲੁਧਿਆਣਾ, 12 ਅਕਤੂਬਰ । ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਲੋਕਾਂ ਨੂੰ ਅਤਿ-ਆਧੁਨਿਕ ਸੇਵਾਵਾਂ ਪ੍ਰਦਾਨ ਕਰਨ ਲਈ ਸਿਹਤ ਸੰਭਾਲ ਬੁਨਿਆਦੀ ਢਾਂਚੇ ਦਾ ਪੱਧਰ ਉੱਚਾ ਚੁੱਕਣ ਨੂੰ ਮੁੱਖ ਤਰਜੀਹ ਦੇ ਰਹੀ ਹੈ। ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵਲੋਂ, ਮੈਂਬਰ ਪਾਰਲੀਮੈਂਟ ਸੰਜੀਵ ਅਰੋੜਾ, ਵਿਧਾਇਕ ਦਲਜੀਤ ਸਿੰਘ ਗਰੇਵਾਲ, ਅਸ਼ੋਕ ਪਰਾਸ਼ਰ ਪੱਪੀ, ਰਜਿੰਦਰਪਾਲ ਕੌਰ ਛੀਨਾ, ਸਕੱਤਰ ਸਿਹਤ ਵਿਵੇਕ ਪ੍ਰਤਾਪ ਸਿੰਘ, ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਡਾਇਰੈਕਟਰ ਫੈਮਿਲੀ ਪਲੈਨਿੰਗ ਡਾ. ਹਤਿੰਦਰ ਕੌਰ ਦੇ ਨਾਲ ਸੁਭਾਸ਼ ਨਗਰ, ਗਿਆਸਪੁਰਾ, ਵਰਧਮਾਨ ਵਿਖੇ ਅਰਬਨ ਕਮਿਊਨਿਟੀ ਹੈਲਥ ਸੈਂਟਰਾਂ ਦਾ ਦੌਰਾ ਕੀਤਾ ਅਤੇ ਜ਼ਿਲ੍ਹਾ ਹਸਪਤਾਲ ਲੁਧਿਆਣਾ ਦੇ ਅਪਗ੍ਰੇਡੇਸ਼ਨ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਵੀ ਲਿਆ।

ਸਥਾਨਕ ਸਿਵਲ ਹਸਪਤਾਲ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਟਿਆਲਾ ਦੇ ਜ਼ਿਲ੍ਹਾ ਹਸਪਤਾਲ ਦੇ ਬਰਾਬਰ ਜ਼ਿਲ੍ਹਾ ਹਸਪਤਾਲਾਂ ਵਿੱਚ ਵੀ ਅਤਿ-ਆਧੁਨਿਕ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਇੱਕ ਡੂੰਘਾਈ ਨਾਲ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਨੂੰ ਹਾਲ ਹੀ ਵਿੱਚ ਸਰਕਾਰ ਦੁਆਰਾ ਅਪਗ੍ਰੇਡ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਨੂੰ ਇੱਕ ਨਵਾਂ ਐਮਰਜੈਂਸੀ, ਆਈ.ਸੀ.ਯੂ. ਵਾਰਡ ਅਤੇ ਮਰੀਜ਼ ਸੁਵਿਧਾ ਕੇਂਦਰ ਮਿਲੇਗਾ ਜੋ ਸਿਹਤ ਸੰਭਾਲ ਦੇ ਖੇਤਰ ਵਿੱਚ ਇੱਕ ਹੋਰ ਮੀਲ ਪੱਥਰ ਸਿੱਧ ਹੋਵੇਗਾ। ਉਨ੍ਹਾਂ ਕਿਹਾ ਕਿ ਮਰੀਜ਼ਾਂ ਨੂੰ ਇਸ ਸੁਵਿਧਾ ਡੈਸਕ ‘ਤੇ ਹਰ ਲੋੜੀਂਦੀ ਸਹਾਇਤਾ ਮਿਲੇਗੀ ਜਿੱਥੇ ਸਟਾਫ ਮਰੀਜ਼ਾਂ ਨੂੰ ਸਬੰਧਤ ਡਾਕਟਰਾਂ ਕੋਲ ਇਲਾਜ਼ ਲਈ ਲੈ ਕੇ ਜਾਵੇਗਾ. ਉਨ੍ਹਾਂ ਕਿਹਾ ਕਿ ਇਸ ਡੈਸਕ ‘ਤੇ ਮਰੀਜ਼ਾਂ ਦਾ ਰਿਕਾਰਡ ਡਿਜੀਟਲ ਕੀਤਾ ਜਾਵੇਗਾ ਜੋ ਡਾਕਟਰਾਂ ਵਲੋਂ ਜਾਂਚਿਆ ਜਾ ਸਕਦਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਆਈ.ਸੀ.ਯੂ. ਦੋ ਮਹੀਨਿਆਂ ਵਿੱਚ ਚਾਲੂ ਹੋ ਜਾਵੇਗਾ ਜਦਕਿ ਬਾਕੀ ਰਹਿੰਦੇ ਕੰਮ ਵੀ ਜੰਗੀ ਪੱਧਰ ‘ਤੇ ਚੱਲ ਰਹੇ ਹਨ। ਕੈਬਨਿਟ ਮੰਤਰੀ ਨੇ ਇਹ ਵੀ ਦੱਸਿਆ ਕਿ ਸਥਾਨਕ ਸਿਵਲ ਹਸਪਤਾਲ ਦੀਆਂ ਦੋਵੇਂ ਲਿਫਟਾਂ ਨੂੰ ਜਲਦ ਤੋਂ ਜਲਦ ਚਾਲੂ ਕਰ ਦਿੱਤਾ ਜਾਵੇਗਾ ਜਿਸ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਇਸੇ ਤਰ੍ਹਾਂ, ਨਵੀਂ ਬਣੀ ਇਮਾਰਤ ਵਿੱਚ ਵੀ ਨਵੀਂ ਲਿਫਟ ਵੀ ਸਥਾਪਿਤ ਕੀਤੀ ਜਾਵੇਗੀ।

ਸ਼ਹਿਰੀ ਕਮਿਊਨਿਟੀ ਹੈਲਥ ਸੈਂਟਰਾਂ ਦੇ ਅਪਗ੍ਰੇਡੇਸ਼ਨ ਬਾਰੇ ਬੋਲਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਨ੍ਹਾਂ ਕੇਂਦਰਾਂ ਨੂੰ ਜਲਦ ਹੀ ਮਾਹਿਰ ਡਾਕਟਰ ਮਿਲਣਗੇ ਤਾਂ ਜੋ ਮਰੀਜ਼ਾਂ ਨੂੰ ਵਿਸ਼ੇਸ਼ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। ਇਨ੍ਹਾਂ ਸ਼ਹਿਰੀ ਸਿਹਤ ਕੇਂਦਰਾਂ ਵਿੱਚ ਬੁਨਿਆਦੀ ਜੀਵਨ ਸਹਾਇਤਾ ਪ੍ਰਣਾਲੀ, ਛੋਟੀਆਂ ਸਰਜਰੀਆਂ, ਅਲਟਰਾਸਾਊਂਡ, ਐਕਸ-ਰੇ, ਜਨਰਲ ਦਵਾਈਆਂ, ਬੱਚਿਆਂ ਦੀ ਦੇਖਭਾਲ, ਆਰਥੋਪੈਡਿਕ ਸੇਵਾਵਾਂ, ਸਿਜੇਰੀਅਨ ਡਿਲੀਵਰੀ, ਸਪੈਸ਼ਲਿਸਟ ਡਾਇਗਨੌਸਟਿਕਸ ਆਦਿ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਤਾਂ ਜੋ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਵੱਧ ਤੋਂ ਵੱਧ ਸਿਹਤ ਸੇਵਾਵਾਂ ਪ੍ਰਦਾਨ ਕਰਕੇ ਸਿਵਲ ਹਸਪਤਾਲਾਂ ਦਾ ਬੋਝ ਘਟਾਇਆ ਜਾ ਸਕੇ।

ਡਾ. ਬਲਬੀਰ ਸਿੰਘ ਨੇ ਅੱਗੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਖਾਲੀ ਅਸਾਮੀਆਂ ਦਾ ਇਸ਼ਤਿਹਾਰ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ ਅਤੇ 1880 ਦੇ ਕਰੀਬ ਖਾਲੀ ਅਸਾਮੀਆਂ ਨੂੰ ਜਲਦ ਹੀ ਭਰਿਆ ਜਾਵੇਗਾ। ਇਸੇ ਤਰ੍ਹਾਂ, ਨਿਯਮਤ ਅਧਾਰ ‘ਤੇ ਨਵੀਆਂ ਅਸਾਮੀਆਂ ਬਣਾਈਆਂ/ਮਨਜ਼ੂਰ ਕੀਤੀਆਂ ਜਾਣਗੀਆਂ ਤਾਂ ਜੋ ਇਨ੍ਹਾਂ ਸ਼ਹਿਰੀ ਸਿਹਤ ਸੰਭਾਲ ਕੇਂਦਰਾਂ ਨੂੰ ਹੋਰ ਮਜ਼ਬੂਤ ਕਰਨ ਲਈ ਮਾਹਿਰ ਡਾਕਟਰਾਂ/ਸਟਾਫ਼ ਦੀ ਘਾਟ ਨੂੰ ਪੂਰਾ ਕੀਤਾ ਜਾ ਸਕੇ. ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਵਿੱਚ ਸਿਰਫ ਗੰਭੀਰ ਬਿਮਾਰੀਆਂ ਵਾਲੇ ਰੈਫਰਲ ਮਰੀਜ਼ਾਂ ਦਾ ਇਲਾਜ ਕੀਤਾ ਜਾਵੇਗਾ।

ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿਹਤ ਮੰਤਰੀ ਨੇ ਜ਼ਿਲ੍ਹਾ ਪੱਧਰ ‘ਤੇ ਸਿਹਤ ਅਧਿਕਾਰੀਆਂ ਦੀ ਚਾਰ ਮੈਂਬਰੀ ਕਮੇਟੀ ਬਣਾਉਣ ਦੇ ਨਿਰਦੇਸ਼ ਵੀ ਜਾਰੀ ਕੀਤੇ ਤਾਂ ਜੋ ਚੱਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਨਿਰੰਤਰ ਸਮੀਖਿਆ ਅਤੇ ਨਿਗਰਾਨੀ ਕੀਤੀ ਜਾ ਸਕੇ। ਇਹ ਕਮੇਟੀ ਮੈਨੇਜਮੈਂਟ ਨਾਲ ਸਬੰਧਤ ਮੁੱਦੇ ਵੀ ਉਠਾਏਗੀ ਅਤੇ ਲੋੜੀਂਦੀ ਕਾਰਵਾਈ ਕਰੇਗੀ।

 

Sign Up For Daily Newsletter

Be keep up! Get the latest breaking news delivered straight to your inbox.
[mc4wp_form]
By signing up, you agree to our Terms of Use and acknowledge the data practices in our Privacy Policy. You may unsubscribe at any time.
Share This Article
Facebook Whatsapp Whatsapp Telegram Copy Link Print
Share
What do you think?
Love0
Sad0
Happy0
Angry0
Wink0
Previous Article ਬਿਹਾਰ ‘ਚ ਰੇਲ ਹਾਦਸਾ : 5 ਮੌਤਾਂ, 70 ਤੋਂ ਵੱਧ ਜ਼ਖਮੀ, ਮੌਕੇ ‘ਤੇ ਬਚਾਅ ਕਾਰਜ ਜਾਰੀ
Next Article ਆਪਰੇਸ਼ਨ ਅਜੈ : ਇਜ਼ਰਾਈਲ ਵਿੱਚ ਫਸੇ ਆਪਣੇ ਨਾਗਰਿਕਾਂ ਨੂੰ ਕੱਢੇਗਾ ਭਾਰਤ
Leave a Comment Leave a Comment

Leave a Reply Cancel reply

Your email address will not be published. Required fields are marked *

Stay Connected

FacebookLike
XFollow
InstagramFollow
YoutubeSubscribe
- Advertisement -
Ad imageAd image

Recent Posts

  • ਬਿਹਾਰ ਏਆਈ ਸੰਮੇਲਨ 2026 ਪਟਨਾ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ, ਹੁਨਰ ਅਤੇ ਆਰਥਿਕ ਵਿਕਾਸ ਨੂੰ ਪ੍ਰਦਰਸ਼ਿਤ ਕਰੇਗਾ
  • ਰਾਜਨਾਥ ਸਿੰਘ ਮੇਕ ਇਨ ਇੰਡੀਆ ਦੇ ਤਹਿਤ ਸ਼ਿਰਦੀ ਰੱਖਿਆ ਫੈਕਟਰੀ ਦਾ ਉਦਘਾਟਨ ਕਰਨਗੇ
  • ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਰਣਨੀਤਕ ਕਵਾਡ ਅਤੇ ਦੁਵੱਲੇ ਗੱਲਬਾਤ ਲਈ ਭਾਰਤ ਪਹੁੰਚੇ
  • ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲਾ 2026: ਦੇਸ਼ ਭਰ ਵਿੱਚ 51,000 ਨਿਯੁਕਤੀ ਪੱਤਰ ਵੰਡੇ ਜਾਣਗੇ
  • ਗੌਤਮ ਬੁੱਧ ਨਗਰ ਨੇ ਟੀਬੀ ਮੁਕਤ ਪੰਚਾਇਤ ਮੁਹਿੰਮ ਤਹਿਤ 17 ਪਿੰਡਾਂ ਨੂੰ ਸਨਮਾਨਿਤ ਕੀਤਾ

Recent Comments

No comments to show.

//

We are rapidly growing digital news startup that is dedicated to providing reliable, unbiased, and real-time news to our audience.

We are rapidly growing digital news startup that is dedicated to providing reliable, unbiased, and real-time news to our audience.

Sign Up for Our Newsletter

Sign Up for Our Newsletter

Subscribe to our newsletter to get our newest articles instantly!

cliqindia

Follow US

Follow US

© 2026 cliQ India. All Rights Reserved.

CliQ INDIA Punjabi
  • English – अंग्रेज़ी
  • Hindi – हिंदी
  • Punjabi – ਪੰਜਾਬੀ
  • Marathi – मराठी
  • German – Deutsch
  • Gujarati – ગુજરાતી
  • Urdu – اردو
  • Telugu – తెలుగు
  • Bengali – বাংলা
  • Kannada – ಕನ್ನಡ
  • Odia – ଓଡିଆ
  • Assamese – অসমীয়া
  • Nepali – नेपाली
  • Spanish – Española
  • French – Français
  • Japanese – フランス語
  • Arabic – فرنسي
Welcome Back!

Sign in to your account

Username or Email Address
Password

Lost your password?