ਫਾਜਿਲਕਾ ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂ ਦੁੱਗਲ, ਏ ਡੀ ਸੀ ਰਾਕੇਸ਼ ਕੁਮਾਰ ਪੋਪਲੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਅਬੋਹਰ 81 ਦੇ ਚੋਣ ਅਧਿਕਾਰੀ ਕਮ ਉਪ ਮੰਡਲ ਮਜਿਸਟ੍ਰੇਟ ਪੰਕਜ ਕੁਮਾਰ ਬਾਸਲ ਦੀ ਯੋਗ ਅਗਵਾਹੀ ਹੇਠ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਤਹਿਤ ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ ਫੈਲਾਈ ਜਾ ਰਹੀ ਹੈ।
ਸ਼ਿਵ ਕੁਮਾਰ ਗੋਇਲ ਜਿਲ੍ਹਾ ਸਵੀਪ ਨੋਡਲ ਅਤੇ ਰਾਜਿੰਦਰ ਕੁਮਾਰ ਵਿਖੌਣਾ ਨੈਸ਼ਨਲ ਐਵਾਰਡੀ ਪ੍ਰਿੰਸੀਪਲ ਕਮ ਅਸਿਸਟੇਂਟ ਜ਼ਿਲ੍ਹਾ ਸਵੀਪ ਨੋਡਲ ਅਧਿਕਾਰੀ ਅਤੇ ਅਬੋਹਰ 81 ਤੋਂ ਸਵੀਪ ਟੀਮ ਵਲੋਂ ਨੌਜਵਾਨ ਵੋਟਰਾਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਲਈ ਬ੍ਰਹਮਰਿਸ਼ੀ ਮਿਸ਼ਨ ਸਕੂਲ ਅਬੋਹਰ ਵਿੱਚ ਵਿਦਿਆਰਥੀਆਂ ਨੂੰ ਸੰਬੋਧਨ ਕਰੀਆ। ਜਿਹਨਾਂ ਵਿਦਿਆਰਥੀਆਂ ਦੀਆਂ ਵੋਟਾਂ ਬਣੀਆਂ ਹਨ, ਉਹਨਾਂ ਨੂੰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਲਈ ਪ੍ਰੇਰਿਆ ਗਿਆ ਅਤੇ ਆਪਣੇ ਮਾਪਿਆਂ ਅਤੇ ਰਿਸ਼ਤੇਦਾਰਾਂ ਨੂੰ ਵੀ ਵੋਟ ਦੇ ਅਧਿਕਾਰ ਦੀ ਵਰਤੋਂ ਲਈ ਜਾਗਰੁਕ ਕੀਤਾ ਗਿਆ।
ਇਸ ਮੌਕੇ ਵਿਦਿਆਰਥੀਆਂ ਨੇ ਵੋਟ ਦੀ ਮਹੱਤਤਾ ਨੂੰ ਦਰਸਾਉਦੇ ਹੋਏ ਪੇਟਿੰਗ ਅਤੇ ਸਲੋਗਨ ਲਿਖਾਈ ਮੁਕਾਬਲੇ ਵਿਚ ਭਾਗ ਲਿਆ ਅਤੇ ਸਕੂਲ ਸਟਾਫ ਨੇ ਆਸ਼ਵਾਸਨ ਦਿੱਤਾ ਕਿ ਉਹ ਆਉਣ ਵਾਲੇ ਦਿਨਾ ਵਿੱਚ ਵੋਟ ਜਾਗਰੁਕਤਾ ਦੇ ਸਬੰਧਤ ਹੋਰ ਵੀ ਮੁਕਾਬਲੇ ਕਰਵਾਉਣਗੇ।
