ਚੰਡੀਗੜ੍ਹ, 05 ਫਰਵਰੀ। ਵੈਸਟਰਨ ਡਿਸਟਰਬੈਂਸ (ਡਬਲਯੂ.ਡੀ.) ਦਾ ਪ੍ਰਭਾਵ ਖਤਮ ਹੋਣ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਵਿੱਚ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ ਚੰਡੀਗੜ੍ਹ ‘ਚ ਸਥਿਤੀ ਆਮ ਵਾਂਗ ਰਹਿਣ ਦੀ ਉਮੀਦ ਹੈ ਪਰ ਹਿਮਾਚਲ ‘ਚ ਬਰਫਬਾਰੀ ਅਤੇ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਹਦਾਇਤ ਕੀਤੀ ਗਈ ਹੈ। ਤੇਜ਼ ਹਵਾਵਾਂ ਵਿੱਚ ਬਾਹਰ ਨਾ ਜਾਣ ਲਈ ਕਿਹਾ ਗਿਆ ਹੈ।
ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਧੁੰਦ ਦਾ ਯੈਲੋ ਅਲਰਟ ਹੈ। ਇਨ੍ਹਾਂ ਵਿੱਚ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ ਅਤੇ ਮਾਨਸਾ ਸ਼ਾਮਲ ਹਨ। ਇਨ੍ਹਾਂ ਖੇਤਰਾਂ ਵਿੱਚ ਵੀ ਸਵੇਰੇ ਧੁੰਦ ਅਤੇ ਬਾਅਦ ਵਿੱਚ ਹਲਕੇ ਬੱਦਲ ਛਾਏ ਰਹਿਣਗੇ। ਹਰਿਆਣਾ-ਪੰਜਾਬ ਵਿੱਚ 6 ਫਰਵਰੀ ਤੋਂ ਮੌਸਮ ਆਮ ਵਾਂਗ ਰਹਿਣ ਦੀ ਸੰਭਾਵਨਾ ਹੈ। ਮੰਗਲਵਾਰ ਤੋਂ ਦੋਵਾਂ ਰਾਜਾਂ ਵਿੱਚ ਆਸਮਾਨ ਸਾਫ਼ ਅਤੇ ਧੁੱਪ ਰਹੇਗੀ। ਇਸ ਤੋਂ ਬਾਅਦ ਤਾਪਮਾਨ ਹੌਲੀ-ਹੌਲੀ ਵਧਣਾ ਸ਼ੁਰੂ ਹੋ ਜਾਵੇਗਾ। ਚੰਡੀਗੜ੍ਹ ‘ਚ ਮੌਸਮ ਸਾਫ ਰਹਿਣ ਦੀ ਸੰਭਾਵਨਾ ਹੈ। ਤਾਪਮਾਨ 11 ਤੋਂ 15 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਮੋਹਾਲੀ ‘ਚ ਹਲਕੇ ਬੱਦਲ ਛਾਏ ਰਹਿਣ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 10 ਤੋਂ 18 ਡਿਗਰੀ ਦੇ ਵਿਚਕਾਰ ਰਹੇਗਾ। ਅੰਮ੍ਰਿਤਸਰ ‘ਚ ਹਲਕੀ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਧੁੰਦ ਦੀ ਚਿਤਾਵਨੀ ਜਾਰੀ ਹੈ। ਤਾਪਮਾਨ 8 ਤੋਂ 15 ਡਿਗਰੀ ਦੇ ਵਿਚਕਾਰ ਰਹੇਗਾ। ਜਲੰਧਰ ‘ਚ ਹਲਕੀ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਤਾਪਮਾਨ 9 ਤੋਂ 17 ਡਿਗਰੀ ਦੇ ਵਿਚਕਾਰ ਰਹੇਗਾ। ਲੁਧਿਆਣਾ ‘ਚ ਹਲਕੀ ਬੱਦਲਵਾਈ ਰਹੇਗੀ। ਤਾਪਮਾਨ 9 ਤੋਂ 18 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
