ਜਲੰਧਰ, 4 ਜਨਵਰੀ (ਹਿ. ਸ.)
ਅਰਧ ਸੈਨਿਕ ਬਲਾਂ ਵਿੱਚ ਭਰਤੀ ਸਬੰਧੀ ਲਿਖਤੀ ਪ੍ਰੀਖਿਆ ਦੇ ਤਿਆਰੀ ਲਈ ਸੀ-ਪਾਈਟ ਕੈਂਪ ਕਪੂਰਥਲਾ ਵਿਖੇ ਕਲਾਸਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਨਰੇਰੀ ਕੈਪਟਨ ਅਜੀਤ ਸਿੰਘ ਨੇ ਦੱਸਿਆ ਕਿ ਭਾਰਤ ਸਰਕਾਰ ਵਲੋਂ ਅਰਧ ਸੈਨਿਕ ਬਲਾਂ (ਬੀ.ਐਸ.ਐਫ., ਸੀ.ਆਰ.ਪੀ.ਐਫ., ਆਈ.ਟੀ.ਬੀ.ਪੀ., ਸੀ.ਆਈ.ਐਸ.ਐਫ., ਐਸ.ਐਸ.ਬੀ., ਏ.ਆਰ. ਅਤੇ ਐਸ.ਐਸ.ਐਫ.) ਵਿੱਚ 75768 ਪੋਸਟਾਂ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਆਨਰੇਰੀ ਕੈਪਟਨ ਅਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਅਤੇ ਤਰਨਤਾਰਨ ਦੇ ਚਾਹਵਾਨ ਨੌਜਵਾਨ ਇਨ੍ਹਾਂ ਪੋਸਟਾਂ ਦੀ ਤਿਆਰੀ ਲਈ ਸੀ-ਪਾਈਟ ਕੈਂਪ ਥੇਹ ਕਾਂਜਲਾ ਵਿਖੇ ਸ਼ੁਰੂ ਕੀਤੀਆਂ ਗਈਆਂ ਕਲਾਸਾਂ ਵਿੱਚ ਲਿਖਤੀ ਪ੍ਰੀਖਿਆ ਦੀ ਤਿਆਰੀ ਲਈ ਕਲਾਸਾਂ ਲਗਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਚਾਹਵਾਨ ਨੌਜਵਾਨ ਲਿਖਤੀ ਟੈਸਟ ਦੀ ਸਿਖਲਾਈ ਲਈ ਜਰੂਰੀ ਦਸਤਾਵੇਜ ਦੀਆਂ ਫੋਟੋ ਸਟੇਟ ਕਾਪੀਆਂ ਜਿਵੇਂ ਰੋਲ ਨੰਬਰ, ਆਧਾਰ ਕਾਰਡ , ਦਸਵੀਂ ਕਲਾਸ ਜਾਂ ਬਾਰਵੀਂ ਕਲਾਸ ਦਾ ਸਰਟੀਫਿਕੇਟ, ਜਾਤੀ ਸਰਟੀਫਿਕੇਟ ਅਤੇ ਦੋ ਪਾਸਪੋਰਟ ਸਾਈਜ਼ ਫੋਟੋਗ੍ਰਾਫ ਲੈ ਕੇ ਰਿਪੋਰਟ ਕੈਂਪ ਵਿਖੇ ਰਿਪੋਰਟ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਟਰੇਨਿੰਗ ਦੌਰਾਨ ਨੌਜਵਾਨਾਂ ਨੂੰ ਰਿਹਾਇਸ਼ ਅਤੇ ਖਾਣਾ ਮੁਫ਼ਤ ਦਿੱਤਾ ਜਾਵੇਗਾ। ਉਨ੍ਹਾਂ ਦਸਿਆ ਕਿ ਵਧੇਰੇ ਜਾਣਕਾਰੀ ਲਈ ਨੌਜਵਾਨ ਮੋਬਾਇਲ ਨੰਬਰ 83601-63527 ਅਤੇ ਮੋਬਾਇਲ ਨੰਬਰ 99143-69376 ’ਤੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵਲੋਂ ਸੀ-ਪਾਈਟ ਕੈਂਪ ਥੇਹ ਕਾਂਜਲਾ ਵਿਖੇ ਚਲਾਈਆਂ ਜਾ ਰਹੀਆਂ ਸਿਖਲਾਈ ਕਲਾਸਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।
ਹਿੰਦੂਸਥਾਨ ਸਮਾਚਾਰ/ ਅਸ਼੍ਵਨੀ ਠਾਕੁਰ/ਸੰਜੀਵ
