ਖਰੜ, 25 ਦਸੰਬਰ (ਹਿ. ਸ.)। ਗੁਰਦੁਆਰਾ ਗੁਰਕਿਰਪਾ ਸਾਹਿਬ, ਸ਼ਿਵਾਲਿਕ ਸਿਟੀ, ਖਰੜ ਵਿਖੇ ਚਾਰ ਸਾਹਿਬਜਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਗੁਰਮਤਿ ਸਮਾਗਮ 27 ਦਸੰਬਰ ਨੂੰ ਕਰਵਾਇਆ ਜਾਵੇਗਾ।
ਇਸ ਬਾਰੇ ਜਾਣਕਾਰੀ ਦਿੰਦਿਆਂ ਗੁਰੂਦੁਆਰਾ ਸਾਹਿਬ ਦੇ ਸਕੱਤਰ ਭੁਪਿੰਦਰ ਸਿੰਘ ਨੇ ਦਸਿਆ ਕਿ ਇਸ ਸੰਬੰਧੀ ਅੱਜ ਗੁਰੂਦੁਆਰਾ ਸਾਹਿਬ ਦੇ ਸ੍ਰੀ ਅਖੰਡ ਪਾਸ ਸਾਹਿਬ ਆਰੰਭ ਕੀਤੇ ਗਏ ਹਨ ਜਿਹਨਾਂ ਦੇ ਭੋਗ 27 ਦਸੰਬਰ ਨੂੰ ਪਾਏ ਜਾਣਗੇ। ਉਹਨਾਂ ਕਿਹਾ ਕਿ ਭੋਗ ਉਪਰੰਤ ਭਾਈ ਬਚਿੱਤਰ ਸਿੰਘ, ਹਜੂਰੀ ਰਾਗੀ ਗੁ. ਗੁਰਕਿਰਪਾ ਸਾਹਿਬ, ਭਾਈ ਗੁਰਦੇਵ ਸਿੰਘ ਵੇਰਕਾ, ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵੱਲੋਂ ਕੀਰਤਨ ਕੀਤਾ ਜਾਵੇਗਾ। ਗੁਰੂ ਕਾ ਲੰਗਰ ਅਤੁੱਟ ਵਰਤੇਗਾ।
ਹਿੰਦੂਸਥਾਨ ਸਮਾਚਾਰ/ਪੀ. ਐਸ. ਮਿੱਠਾ/ਸੰਜੀਵ
