ਚੰਡੀਗੜ੍ਹ, 14 ਜਨਵਰੀ (ਹਿ. ਸ.)। ਕੜਾਕੇ ਦੀ ਠੰਢ ਕਾਰਨ ਚੰਡੀਗੜ੍ਹ ਵਿੱਚ ਸਿੱਖਿਆ ਵਿਭਾਗ ਨੇ 20 ਜਨਵਰੀ ਤੱਕ ਅੱਠਵੀਂ ਜਮਾਤ ਤੱਕ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਹਾਲਾਂਕਿ ਨੌਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀਆਂ ਨੂੰ ਸਕੂਲ ਆਉਣਾ ਪਵੇਗਾ।ਚੰਡੀਗੜ੍ਹ ਸਕੂਲ ਸਿੱਖਿਆ ਵਿਭਾਗ ਨੇ ਕੜਾਕੇ ਦੀ ਠੰਢ ਦੇ ਮੱਦੇਨਜ਼ਰ ਵਿਦਿਆਰਥੀਆਂ ਦੀ ਸਿਹਤ ਦਾ ਖ਼ਿਆਲ ਰੱਖਦੇ ਹੋਏ ਛੁੱਟੀਆਂ ਵਧਾਉਣ ਸਬੰਧੀ ਨਵੇਂ ਆਰਡਰ ਜਾਰੀ ਕੀਤੇ ਹਨ।
ਡਾਇਰੈਕਟਰ ਸਕੂਲ ਐਜੂਕੇਸ਼ਨ ਵੱਲੋਂ ਜਾਰੀ ਤਾਜ਼ਾ ਹੁਕਮਾਂ ਅਨੁਸਾਰ 20 ਜਨਵਰੀ 2024 ਤੱਕ ਚੰਡੀਗੜ੍ਹ ਦੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਨਿੱਜੀ ਸਕੂਲਾਂ ‘ਚ ਅੱਠਵੀਂ ਜਮਾਤ ਤਕ ਆਨਲਾਈਨ ਕਲਾਸਾਂ ਲੱਗਣਗੀਆਂ ਤਾਂ ਜੋ ਵਿਦਿਆਰਥੀਆਂ ਨੂੰ ਠੰਢ ‘ਚ ਆਉਣ-ਜਾਣ ‘ਚ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਵਿਭਾਗ ਨੇ ਆਪਣੀਆਂ ਹਦਾਇਤਾਂ ਵਿੱਚ ਸਪੱਸ਼ਟ ਕੀਤਾ ਹੈ ਕਿ ਨੌਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਕਲਾਸਾਂ ਸਵੇਰੇ ਸਾਢੇ ਨੌ ਵਜੇ ਤੋਂ ਪਹਿਲਾਂ ਅਤੇ ਚਾਰ ਵਜੇ ਤੋਂ ਬਾਅਦ ਨਹੀਂ ਲੱਗਣੀਆਂ ਚਾਹੀਦੀਆਂ। ਇਸ ਤੋਂ ਪਹਿਲਾਂ ਵੀ ਵੱਧਦੀ ਠੰਡ ਕਾਰਨ ਵਿਭਾਗ ਨੇ ਅੱਠਵੀਂ ਜਮਾਤ ਤੱਕ ਦੇ ਬੱਚਿਆਂ ਦੀਆਂ ਛੁੱਟੀਆਂ 13 ਜਨਵਰੀ ਤੱਕ ਵਧਾ ਦਿੱਤੀਆਂ ਸਨ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
