ਮਲੇਰਕੋਟਲਾ, 28 ਦਸੰਬਰ (ਹਿ. ਸ.)। ਯੁਵਕ ਸੇਵਾਵਾਂ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਦੀ ਯੋਗ ਅਗਵਾਈ ਵਿੱਚ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਵਿਭਾਗ ਨਾਲ ਐਫੀਲੀਏਟਿਡ ਯੁਵਕ ਸੇਵਾਵਾਂ ਕਲੱਬਾਂ ਨੂੰ ਉਨ੍ਹਾਂ ਵੱਲੋਂ ਪਿਛਲੇ 2 ਸਾਲ ਤੋਂ ਆਪਣੇ ਪਿੰਡਾਂ ਵਿੱਚ ਪਿੰਡ ਦੀ ਭਲਾਈ, ਯੁਵਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਖੇਡਾਂ ਅਤੇ ਰੰਗਲਾ ਪੰਜਾਬ ਸਿਰਜਣ ਸਬੰਧੀ ਕੀਤੀਆਂ ਗਈਆਂ ਗਤੀਵਿਧੀਆਂ ਦੇ ਅਧਾਰ ‘ਤੇ 50 ਹਜਾਰ ਰੁਪਏ ਤੱਕ ਦੀ ਵਿੱਤੀ ਸਹਾਇਤਾ ਦੇਣ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ।
ਡਿਪਟੀ ਕਮਿਸ਼ਨਰ ਡਾ. ਪੱਲਵੀ ਦੀ ਅਗਵਾਈ ਵਿੱਚ ਗਠਿਤ ਕੀਤੀ ਜ਼ਿਲ੍ਹਾ ਪੱਧਰੀ ਕਮੇਟੀ ਵਲੋਂ ਡਾ.ਬੀ.ਆਰ. ਅੰਬੇਦਕਰ ਯੁਵਕ ਸੇਵਾਵਾਂ ਕਲੱਬ ਪਿੰਡ ਅਬਦੁੱਲਾਪੁਰ,ਯੁਵਕ ਸੇਵਾਵਾਂ ਕਲੱਬ,ਪਿੰਡ ਸਰੌਦ ਅਤੇ ਸ਼ਹੀਦ ਊਧਮ ਸਿੰਘ ਸਪੋਰਟਸ ਐਂਡ ਵੈਲਫੇਅਰ ਸੋਸਾਇਟੀ ਮਲੇਰਕੋਟਲਾ ਨੂੰ ਵਿੱਤੀ ਸਹਾਇਤਾ ਦੇਣ ਲਈ ਚੋਣ ਕੀਤੀ ਗਈ ਜਿਸ ਤਹਿਤ ਅੱਜ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ ਨੇ 50 ਹਜਾਰ ਰੁਪਏ ਪ੍ਰਤੀ ਕਲੱਬ ਵਿੱਤੀ ਸਹਾਇਤਾ ਗ੍ਰਾਂਟ ਦੇ ਚੈਂਕ ਦਿੱਤੇ । ਉਨ੍ਹਾਂ ਕਿਹਾ ਕਿ ਖੇਡ ਸੱਭਿਆਚਾਰ ਨੂੰ ਪ੍ਰਫੂਲਿਤ ਕਰਨ ਅਤੇ ਨਸਿਆ ਦੀ ਅਲਾਮਤ ਤੋਂ ਨੌਜਵਾਨਾਂ ਨੂੰ ਦੂਰ ਰੱਖਣ ਲਈ ਪਿੰਡਾਂ ਅਤੇ ਸ਼ਹਿਰਾਂ ਵਿੱਚ ਸਥਾਪਿਤ ਯੁਵਕ ਕਲੱਬ ਅਹਿਮ ਭੂਮਿਕਾ ਨਿਭਾ ਸਕਦੇ ਹਨ।
ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ,ਮਲੇਰਕੋਟਲਾ ਮਨਤੇਜ ਸਿੰਘ ਚੀਮਾਂ ਨੇ ਦੱਸਿਆ ਕਿ ਇਸ ਵਿੱਤੀ ਸਹਾਇਤਾ ਗ੍ਰਾਂਟ ਨਾਲ ਯੁਵਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਭਲਾਈ ਦੇ ਕੰਮ ਕਰਨ ਨੂੰ ਉਤਸ਼ਾਹ ਮਿਲੇਗਾ।ਪੰਜਾਬ ਸਰਕਾਰ ਵਲੋਂ ਰੰਗਲੇ ਪੰਜਾਬ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਪਿੰਡਾਂ ਦੇ ਯੂਥ ਕਲੱਬਾਂ ਨੂੰ ਵਿੱਤੀ ਸਹਾਇਤਾ ਦੇਣ ਦਾ ਮੁੱਖ ਮੰਤਵ ਖੇਡਾਂ ਨਾਲ ਜੋੜਨਾ, ਮਿਸ਼ਨ ਤੰਦਰੁਸਤ ਲਈ ਪਿੰਡਾਂ ਵਿਚ ਜਿ਼ੰਮ ਖੋਲ੍ਹਣਾ ਹੈ। ਸਹਾਇਕ ਡਾਇਰੈਕਟਰ,ਮਲੇਰਕੋਟਲਾ ਨੇ ਕਲੱਬ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਨੌਜਵਾਨਾਂ ਨੂੰ ਆਪਣੇ ਕਲੱਬਾਂ ਨਾਲ ਜੋੜ੍ਹਨ ਅਤੇ ਪੰਜਾਬ ਸਰਕਾਰ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਨੂੰ ਤਰਜੀਹ ਦੇਣ ।
ਹਿੰਦੂਸਥਾਨ ਸਮਾਚਾਰ/ਦਵਿੰਦਰ/ਸੰਜੀਵ
