ਲੁਧਿਆਣਾ, 18 ਸਤੰਬਰ (ਹਿੰ.ਸ.)। ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ (ਡੀ.ਬੀ.ਈ.ਈ.) ਲੁਧਿਆਣਾ ਵੱਲੋ ”ਪੰਜਾਬ ਕਾਲਜ਼ ਆਫ ਟੈਕਨੀਕਲ ਐਜੂਕੇਸ਼ਨ” (ਪੀ.ਸੀ.ਟੀ.ਈ), ਬੱਦੋਵਾਲ ਵਿਖੇ 19 ਸਤੰਬਰ ਨੂੰ ਮੈਗਾ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਜੈਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਮੁਹੱਈਆ ਕਰਵਾ ਕੇ ਪੈਰਾਂ ਸਿਰ ਕਰਨ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਪੀ.ਸੀ.ਟੀ.ਈ ਗਰੁੱਪ ਆਫ ਇੰਸਟੀਟਿਉਟ, ਕੈਂਪਸ-2, ਨੇੜੇ ਆਰਮੀ ਕੈਂਟ, ਬੱਦੋਵਾਲ ਵਿਖੇ 19 ਸਤੰਬਰ (ਸ਼ੁੱਕਰਵਾਰ) ਨੂੰ ਮੈਗਾ ਰੋਜਗਾਰ ਮੇਲਾ ਲਗਾਇਆ ਜਾ ਰਿਹਾ ਹੈ ਜਿਸਦਾ ਸਮਾਂ ਸਵੇਰੇ 9:00 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਵੇਗਾ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਮੈਗਾ ਰੋਜਗਾਰ ਮੇਲੇ ਵਿੱਚ ਲਗਭਗ 66 ਵੱਖ-ਵੱਖ ਨਾਮੀ ਕੰਪਨੀਆਂ ਭਾਗ ਲੈ ਰਹੀਆਂ ਹਨ। ਇਸ ਮੈਗਾ ਰੋਜਗਾਰ ਮੇਲੇ ਵਿੱਚ ਸਿਰਫ ਪੀ.ਸੀ.ਟੀ.ਈ ਗਰੁੱਪ ਆਫ ਇੰਸਟੀਟਿਉਟ ਲੁਧਿਆਣਾ ਦੇ ਵਿਦਿਆਰਥੀ ਹੀ ਭਾਗ ਲੈ ਸਕਦੇ ਹਨ ਜਿਨ੍ਹਾਂ ਦੀ ਯੋਗਤਾ ਬਾਰਵੀ, ਡਿਪਲੋਮਾ, ਆਈ.ਟੀ.ਆਈ. ਗ੍ਰੇਜੂਏਟ, ਪੋਸਟ ਗ੍ਰੇਜੂਏਟ, ਬੀ.ਟੈਕ ਅਤੇ ਐਮ.ਬੀ.ਏ ਪਾਸ ਹੋਵੇ। ਯੋਗ ਉਮੀਦਵਾਰ ਅਕਾਦਮਿਕ ਯੋਗਤਾਵਾਂ ਦੇ ਸਰਟੀਫਿਕੇਟਾਂ ਸਮੇਤ ਰੇਜਿਉਮ ਦੀਆਂ ਦੋ ਨਕਲਾਂ ਲੈ ਕੇ ਸੰਪਰਕ ਕਰ ਸਕਦੇ ਹਨ। ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਯੋਗ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਵਧੇਰੇ ਜਾਣਕਾਰੀ ਲਈ 86999-11402, 97811-29555 ਅਤੇ ਦਫਤਰ ਡੀ.ਬੀ.ਈ.ਈ. ਦੇ ਹੈਲਪਲਾਈਨ ਨੰਬਰ 77400-01682 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
—————
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ
