ਬਟਾਲਾ, 06 ਅਕਤੂਬਰ (ਹਿ. ਸ.)। ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਗੁਰਦਾਦਪੁਰ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਬਾਰੇ ਜਾਗਰੁਕਤਾ ਪੈਦਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਬਲਾਕ ਬਟਾਲਾ ਦੇ ਪਿੰਡ ਬੱਲਪੁਰੀਆਂ ਵਿੱਚ ਪਿੰਡ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਕਿਸਾਨ ਸ਼ਾਮਿਲ ਹੋਏ।
ਖੇਤੀਬਾੜੀ ਵਿਸਥਾਰ ਅਫਸਰ ਧਰਮਿੰਦਰ ਕੁਮਾਰ ਦੇ ਪ੍ਰਬੰਧਾਂ ਹੇਠ ਲਗਾਏ ਕੈਂਪ ਵਿੱਚ ਡਾ. ਅਮਰੀਕ ਸਿੰਘ ਜ਼ਿਲਾ ਸਿਖਲਾਈ ਅਫਸਰ ਕਮ ਨੋਡਲ ਅਫ਼ਸਰ (ਸਟੱਬਲ ਬਰਨਿੰਗ) ਤਹਿਸੀਲ ਬਟਾਲਾ ਅਤੇ ਡੇਰਾ ਬਾਬਾ ਨਾਨਕ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਮੌਕੇ ਸੁਖਮਨੀ ਸਿੰਘ ਉਪ ਮੰਡਲ ਅਫਸਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੋਡਲ , ਹਰਵਿੰਦਰ ਬੀਰ ਸਿੰਘ, ਅਨੂਪ ਸਿੰਘ, ਰਣਜੀਤ ਸਿੰਘ, ਡਾ. ਬਲਵਿੰਦਰ ਸਿੰਘ, ਸਰਪੰਚ ਕਵਲਜੀਤ ਸਿੰਘ, ਕੁਲਜੀਤ ਸਿੰਘ, ਗੁਰਮੇਲ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਇਸ ਪਿੰਡ ਵਿੱਚ ਪਿਛਲੇ ਸਾਲ ਪਰਾਲੀ ਨੂੰ ਅੱਗ ਲੱਗਣ ਦੇ 13 ਵਾਕਿਆ ਦਰਜ਼ ਕੀਤੇ ਗਏ ਸਨ ਅਤੇ ਜ਼ਿਲਾ ਪ੍ਰਸ਼ਾਸ਼ਣ ਵੱਲੋਂ ਇਹ ਪਿੰਡ ਹੌਟ ਸਪੌਟ ਐਲਾਨ ਕੀਤਾ ਗਿਆ ਹੈ।
ਹਾਜ਼ਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਮਿੱਟੀ ਦੀ ਸਿਹਤ ਸੁਧਾਰਨ ਅਤੇ ਵਾਤਾਵਰਣ ਦੀ ਸ਼ੱਧਤਾ ਲਈ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਸਾੜਣ ਜਾਂ ਹਟਾਉਣ ਦੀ ਬਿਜਾਏ, ਖੇਤਾਂ ਵਿੱਚ ਮਿਲਾ ਕੇ ਜਾਂ ਬਾਹਰ ਕੱਢ ਕੇ ਸਾਂਭ ਲੈਣਾ ਚਾਹੀਦਾ। ਉਨ੍ਹਾਂ ਕਿਹਾ ਕਿ ਮਟਰਾਂ ਅਤੇ ਆਲੂਆਂ ਦੀ ਕਾਸ਼ਤ ਕਰਨ ਵਾਲੇ ਕਿਸਾਨ ਝੋਨੇ ਦੀ ਕਟਾਈ ਤੋਂ ਬਾਅਦ ਬੇਲਰ ਦੀ ਵਰਤੋਂ ਕਰਕੇ ਪਰਾਲੀ ਨੂੰ ਬਾਹਰ ਕੱਢ ਕੇ ਮਟਰ, ਆਲੂਆਂ ਦੀ ਬਿਜਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਜਿਸ ਵੀ ਸਬਜ਼ੀ ਕਾਸ਼ਤਕਾਰ ਨੂੰ ਬੇਲਰ ਦੀ ਜ਼ਰੂਰਤ ਹੋਵੇ ਉਹ ਆਪਣੇ ਹਲਕੇ ਦੇ ਖੇਤੀਬਾੜੀ ਅੀਧਕਾਰੀਆਂ ਨਾਲ ਜਾਂ ਕੰਟਰੋਲ ਰੂਮ ਦੇ ਟੋਲ ਫਰੀ ਨੰਬਰ 1800 180 1854 ਨੰਬਰ ਤੇ ਸੰਪਰਕ ਕਰ ਸਕਦਾ ਹੈ।
ਐਸ. ਡੀ.ਓ. ਇੰਜੀ. ਸੁਖਮਨੀ ਸਿੰਘ ਨੇ ਕਿਹਾ ਕਿ ਜ਼ਿਲਾ ਗੁਰਦਾਸਪੁਰ ਵਿੱਚ ਫਸਲੀ ਰਹਿੰਦ ਖੂੰਹਦ ਦੀ ਅੱਗ ਨੂੰ ਰੋਕਣ ਲਈ ਧਾਰਾ 144 ਤਹਿਤ ਪਾਬੰਦੀ ਲਗਾਈ ਗਈ ਹੈ ਅਤੇ ਜੋ ਵੀ ਵਿਅਕਤੀ ਇਨਾਂ ਹੁਕਮਾਂ ਦੀ ਉਲੰਘਨਾ ਕਰਕੇ ਫਸਲੀ ਰਹਿੰਦ ਖੂੰਹਦ ਨੂ ਅੱਗ ਲਲਗਾਏਗਾ ਉਸ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕਤਿੀ ਜਾਵੇਗੀ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
