cliqindia
  • English
  • Hindi
  • Punjabi
  • Marathi
  • German
  • Gujarati
  • Urdu
  • Telugu
  • Bengali
  • Kannada
  • Odia
  • Assamese
  • Nepali
  • Spanish
  • French
  • Japanese
  • Arabic
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
Notification
cliqindia
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
  • Noida
  • Breaking
  • National
  • International
  • Entertainment
  • Crime
  • Business
  • Sports
CliQ INDIA Sites > CliQ INDIA Punjabi > Regional > ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਰਾਸ਼ੀ ਤੁਰੰਤ ਜਾਰੀ ਕਰੇ: ਐਡਵੋਕੇਟ ਧਾਮੀ
Regional

ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਰਾਸ਼ੀ ਤੁਰੰਤ ਜਾਰੀ ਕਰੇ: ਐਡਵੋਕੇਟ ਧਾਮੀ

CliQ INDIA
Last updated: October 14, 2023 1:06 pm
CliQ INDIA
Share
5 Min Read
SHARE

ਅੰਮ੍ਰਿਤਸਰ, 14 ਅਕਤੂਬਰ (ਹਿ. ਸ.)।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿੱਚ ਚੱਲ ਰਹੇ ਪ੍ਰਮੁੱਖ ਵਿਦਿਅਕ ਅਦਾਰਿਆਂ ਖਾਸਕਰ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਿਹਗੜ੍ਹ ਸਾਹਿਬ ਸਮੇਤ ਹੋਰ ਸਮੁੱਚੀਆਂ ਸੰਸਥਾਵਾਂ ਵਿੱਚੋਂ ਵਿਦਿਆ ਪ੍ਰਾਪਤ ਕਰ ਰਹੇ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਸਰਕਾਰ ਵੱਲੋਂ ਚਲਾਈ ਜਾ ਰਹੀ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਦੀ ਬਕਾਇਆ ਪਈ ਕਰੋੜਾਂ ਰੁਪਏ ਦੀ ਰਾਸ਼ੀ ਤੁਰੰਤ ਜਾਰੀ ਕਰਨ ਲਈ ਆਖਿਆ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਅਕਾਦਮਿਕ ਸੈਸ਼ਨ 2017-18, 2018-19 ਅਤੇ 2019-20 ਲਈ ਬਕਾਇਆ ਪੋਸਟ ਮੈਟ੍ਰਿਕ ਸਕਾਲਰਸ਼ਿਪ ਰਾਸ਼ੀ ਦਾ 40% ਹਿੱਸਾ ਤੁਰੰਤ ਜਾਰੀ ਕਰਨ ਲਈ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ ਵੀ ਨਜ਼ਰਅੰਦਾਜ਼ ਕੀਤਾ ਹੈ ਤੇ ਅਜੇ ਤੱਕ ਕਈ ਸੰਸਥਾਵਾਂ ਨੂੰ ਅਜਿਹੀ ਕੋਈ ਰਾਸ਼ੀ ਜਾਰੀ ਨਹੀਂ ਕੀਤੀ ਗਈ ਹੈ। ਪੰਜਾਬ ਸਰਕਾਰ ਦੀ ਗੈਰ-ਸੰਜੀਦਗੀ ਇਸ ਤੱਥ ਤੋਂ ਝਲਕਦੀ ਹੈ ਕਿ 31 ਅਗਸਤ, 2023 ਤੋਂ ਬਾਅਦ ਅੱਜ ਤੱਕ ਸਮਾਜ ਭਲਾਈ ਵਿਭਾਗ ਵਿੱਚ ਪ੍ਰਮੁੱਖ ਸਕੱਤਰ ਦੀ ਨਿਯੁਕਤੀ ਕਰਨ ਵਿੱਚ ਪੰਜਾਬ ਸਰਕਾਰ ਅਸਫਲ ਰਹੀ ਹੈ, ਜਿਸ ਕਾਰਨ ਸੰਸਥਾਵਾਂ ਨੂੰ ਹੋਣ ਵਾਲੀਆਂ ਅਦਾਇਗੀਆਂ ਰੁਕੀਆਂ ਪਈਆਂ ਹਨ ।

ਉਨ੍ਹਾਂ ਕਿਹਾ ਕਿ ਸਰਕਾਰ ਨੇ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਉੱਚ ਸਿੱਖਿਆ ਹਾਸਲ ਕਰਨ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਸ਼ੁਰੂ ਕੀਤੀ ਸੀ, ਜਿਸ ਵਿੱਚ 60% ਹਿੱਸਾ ਕੇਂਦਰ ਸਰਕਾਰ ਦੁਆਰਾ ਅਤੇ ਬਾਕੀ 40% ਹਿੱਸਾ ਸੂਬਾ ਸਰਕਾਰ ਦੁਆਰਾ ਯੋਗਦਾਨ ਪਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਸ ਸਕੀਮ ਤਹਿਤ ਬਣਦੀ ਰਾਸ਼ੀ ਜਾਰੀ ਨਾ ਕਰਨ ਕਾਰਨ ਕਈ ਸੰਸਥਾਵਾਂ ਨੂੰ ਵਿੱਤੀ ਸੰਕਟ ਵਿੱਚ ਧੱਕ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ

ਇਹ ਮੰਦਭਾਗੀ ਗੱਲ ਹੈ ਕਿ ਇੱਕ ਪਾਸੇ ਪੰਜਾਬ ਸਰਕਾਰ ਨੇ ਅਕਾਦਮਿਕ ਸੈਸ਼ਨ 2023-24 ਲਈ ਯੋਗ ਵਿਦਿਆਰਥੀਆਂ ਦੀਆਂ ਅਰਜ਼ੀਆਂ ਸਵੀਕਾਰ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ, ਦੂਜੇ ਪਾਸੇ ਜ਼ਿਆਦਾਤਰ ਉੱਚ ਸਿੱਖਿਆ ਸੰਸਥਾਵਾਂ ਨੂੰ ਸੈਸ਼ਨ 2022-23 ਲਈ ਵਜ਼ੀਫੇ ਦੀ ਰਾਸ਼ੀ ਹਾਲੇ ਤੱਕ ਜਾਰੀ ਨਹੀਂ ਕੀਤੀ ਗਈ ਹੈ। ਸਕੀਮ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਸੈਸ਼ਨ 2022-23 ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਰਕਾਰ ਦੁਆਰਾ ਫਰਵਰੀ 2023 ਤੱਕ ਜਾਰੀ ਕੀਤੀ ਜਾਣੀ ਸੀ, ਪਰ ਇਹ ਅੱਜ ਤੱਕ ਜਾਰੀ ਨਹੀਂ ਕੀਤੀ ਗਈ। ਇਸ ਤੋਂ ਇਲਾਵਾ ਸਰਕਾਰ ਵੱਲੋਂ ਬਹੁਤ ਸਾਰੇ ਕੋਰਸਾਂ ਵਿੱਚ ਘੱਟ ਫੀਸਾਂ ਦੀ ਸੀਮਾਬੰਦੀ ਹੋਣ ਕਾਰਨ ਸੰਸਥਾਵਾਂ ਪਹਿਲਾਂ ਹੀ ਵਿੱਤੀ ਘਾਟੇ ਦਾ ਸਾਹਮਣਾ ਕਰ ਰਹੀਆਂ ਹਨ, ਅਜਿਹੇ ਵਿੱਚ ਸੀਮਤ ਫੀਸ ਜਾਰੀ ਕਰਨ ਵਿੱਚ ਬੇਲੋੜੀ ਦੇਰੀ ਨੇ ਨਾ ਸਿਰਫ਼ ਸੰਸਥਾਵਾਂ ਲਈ ਬਲਕਿ ਸੰਸਥਾਵਾਂ ਦੇ ਹਰੇਕ ਕਰਮਚਾਰੀ ਲਈ ਸਮੱਸਿਆ ਨੂੰ ਹੋਰ ਵਧਾ ਦਿੱਤਾ ਹੈ, ਇਸ ਕਾਰਣ ਪੰਜਾਬ ਰਾਜ ਦਾ ਸਿੱਖਿਆ ਖੇਤਰ ਡੂੰਘੇ ਵਿੱਤੀ ਸੰਕਟ ਵਿੱਚ ਹੋਰ ਧੱਕਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਲੋਂ ਗਰੀਬ ਅਤੇ ਲੋੜਵੰਦ ਵਿਦਿਆਰਥੀਆ ਨੂੰ ਜੋ ਕਿਸੇ ਵੀ ਸਰਕਾਰੀ ਸਕਾਲਰਸ਼ਿਪ ਦੇ ਯੋਗ ਨਹੀਂ ਹਨ, ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ, ਜਿਸ ਕਾਰਨ ਵੱਡੀ ਗਿਣਤੀ ਵਿੱਚ ਗਰੀਬ ਵਿਦਿਆਰਥੀ ਸਿੱਖਿਆ ਪ੍ਰਾਪਤ ਕਰ ਪਾ ਰਹੇ ਹਨ, ਪਰ ਸਰਕਾਰ ਨੇ ਅਜਿਹੀਆਂ ਚੈਰੀਟੇਬਲ ਸੰਸਥਾਵਾਂ ਦੀ ਸਹਾਇਤਾ ਕਰਨ ਵਿੱਚ ਆਪਣੀ ਜ਼ਿੰਮੇਵਾਰੀ ਪ੍ਰਤੀ ਅੱਖਾਂ ਬੰਦ ਕਰ ਦਿੱਤੀਆਂ ਹਨ।

ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਟੀ ਸ੍ਰੀ ਫਤਿਹਗੜ੍ਹ ਸਾਹਿਬ ਦਾ ਵੱਕਾਰ ਅੰਤਰਰਾਸ਼ਟਰੀ ਪੱਧਰ ’ਤੇ ਕਾਇਮ ਕਰਨ ਲਈ ਆਪਣਾ ਬਣਦਾ ਯੋਗਦਾਨ ਪਾ ਰਹੀ ਹੈ। ਫੈਕਲਟੀ ਅੰਤਰਰਾਸ਼ਟਰੀ ਮਾਪਦੰਡਾਂ ਦੀ ਖੋਜ ਕਰ ਰਹੀ ਹੈ, ਜੋ ਕਿ ਭਾਰਤ ਦੇ ਨਾਲ-ਨਾਲ ਵਿਦੇਸ਼ਾਂ ਵਿੱਚ ਨਾਮਵਰ ਕੰਪਨੀਆਂ ਵਿੱਚ ਇਸਦੇ ਵਿਦਿਆਰਥੀਆਂ ਦੀ ਪਲੇਸਮੈਂਟ ਤੋਂ ਕਾਫ਼ੀ ਸਪੱਸ਼ਟ ਹੈ। ਸ਼੍ਰੋਮਣੀ ਕਮੇਟੀ ਵੱਲੋਂ ਸਮੇਂ-ਸਮੇਂ ’ਤੇ ਯੂਨੀਵਰਸਿਟੀ ਨੂੰ ਵਿੱਤੀ ਸਹਾਇਤਾ ਵੀ ਦਿੱਤੀ ਜਾਂਦੀ ਹੈ। ਪਰ ਇਸ ਦੀ ਲਗਪਗ 16 ਕਰੋੜ ਰੁਪਏ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ ਰਾਸ਼ੀ ਪੰਜਾਬ ਸਰਕਾਰ ਨੇ ਰੋਕੀ ਹੋਈ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਕਿਹਾ ਕਿ ਇਹ ਰਾਸ਼ੀ ਜਲਦੀ ਤੋਂ ਜਲਦੀ ਜਾਰੀ ਕੀਤੀ ਜਾਵੇ ਕਿਉਂਕਿ ਇਸ ਯੂਨੀਵਰਸਿਟੀ ਦੀ ਸਥਾਪਨਾ ਪੰਜਾਬ ਦੇ ਨੌਜਵਾਨਾਂ ਨੂੰ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨ ਦੇ ਉਦੇਸ਼ ਨਾਲ ਕੀਤੀ ਗਈ ਹੈ, ਜੋ ਕਿ ਸਮੇਂ ਦੀ ਲੋੜ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਇਸ `ਤੇ ਉਚੇਚੇ ਤੌਰ ਉੱਤੇ ਗ਼ੌਰ ਕਰਨ।

ਹਿੰਦੂਸਥਾਨ ਸਮਾਚਾਰ/ਦਵਿੰਦਰ/ਸੰਜੀਵ

Sign Up For Daily Newsletter

Be keep up! Get the latest breaking news delivered straight to your inbox.
[mc4wp_form]
By signing up, you agree to our Terms of Use and acknowledge the data practices in our Privacy Policy. You may unsubscribe at any time.
Share This Article
Facebook Whatsapp Whatsapp Telegram Copy Link Print
Share
What do you think?
Love0
Sad0
Happy0
Angry0
Wink0
Previous Article ਸੜਕੀ ਹਾਦਸਿਆਂ ਨੂੰ ਰੋਕਣ ਲਈ ਬੇਸਹਾਰਾ ਪਸ਼ੂਆਂ ਨੂੰ ਸੜਕਾਂ ''ਤੇ ਨਾ ਛੱਡਿਆ ਜਾਵੇ
Next Article ਅਮਰੀਕੀ ਰਿਪਬਲਿਕਨ ਪਾਰਟੀ ਨੇ ਜਿਮ ਜਾਰਡਨ ਨੂੰ ਸਪੀਕਰ ਦੇ ਅਹੁਦੇ ਲਈ ਉਮੀਦਵਾਰ ਬਣਾਇਆ
Leave a Comment Leave a Comment

Leave a Reply Cancel reply

Your email address will not be published. Required fields are marked *

Stay Connected

FacebookLike
XFollow
InstagramFollow
YoutubeSubscribe
- Advertisement -
Ad imageAd image

Recent Posts

  • ਬਿਹਾਰ ਏਆਈ ਸੰਮੇਲਨ 2026 ਪਟਨਾ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ, ਹੁਨਰ ਅਤੇ ਆਰਥਿਕ ਵਿਕਾਸ ਨੂੰ ਪ੍ਰਦਰਸ਼ਿਤ ਕਰੇਗਾ
  • ਰਾਜਨਾਥ ਸਿੰਘ ਮੇਕ ਇਨ ਇੰਡੀਆ ਦੇ ਤਹਿਤ ਸ਼ਿਰਦੀ ਰੱਖਿਆ ਫੈਕਟਰੀ ਦਾ ਉਦਘਾਟਨ ਕਰਨਗੇ
  • ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਰਣਨੀਤਕ ਕਵਾਡ ਅਤੇ ਦੁਵੱਲੇ ਗੱਲਬਾਤ ਲਈ ਭਾਰਤ ਪਹੁੰਚੇ
  • ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲਾ 2026: ਦੇਸ਼ ਭਰ ਵਿੱਚ 51,000 ਨਿਯੁਕਤੀ ਪੱਤਰ ਵੰਡੇ ਜਾਣਗੇ
  • ਗੌਤਮ ਬੁੱਧ ਨਗਰ ਨੇ ਟੀਬੀ ਮੁਕਤ ਪੰਚਾਇਤ ਮੁਹਿੰਮ ਤਹਿਤ 17 ਪਿੰਡਾਂ ਨੂੰ ਸਨਮਾਨਿਤ ਕੀਤਾ

Recent Comments

No comments to show.

//

We are rapidly growing digital news startup that is dedicated to providing reliable, unbiased, and real-time news to our audience.

We are rapidly growing digital news startup that is dedicated to providing reliable, unbiased, and real-time news to our audience.

Sign Up for Our Newsletter

Sign Up for Our Newsletter

Subscribe to our newsletter to get our newest articles instantly!

cliqindia

Follow US

Follow US

© 2026 cliQ India. All Rights Reserved.

CliQ INDIA Punjabi
  • English – अंग्रेज़ी
  • Hindi – हिंदी
  • Punjabi – ਪੰਜਾਬੀ
  • Marathi – मराठी
  • German – Deutsch
  • Gujarati – ગુજરાતી
  • Urdu – اردو
  • Telugu – తెలుగు
  • Bengali – বাংলা
  • Kannada – ಕನ್ನಡ
  • Odia – ଓଡିଆ
  • Assamese – অসমীয়া
  • Nepali – नेपाली
  • Spanish – Española
  • French – Français
  • Japanese – フランス語
  • Arabic – فرنسي
Welcome Back!

Sign in to your account

Username or Email Address
Password

Lost your password?