ਬਟਾਲਾ, 27 ਸਤੰਬਰ (ਹਿ. ਸ.)। ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਹੁੰਦਿਆਂ ਦੇਖ ਕੇ ਰਵਾਇਤੀ ਪਾਰਟੀਆਂ ਨੂੰ ਲੋਕ ਅਲਵਿਦਾ ਕਹਿ ਕੇ ਵੱਡੀ ਪੱਧਰ ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਹਲਕਾ ਹਰਗੋਬਿੰਦਪੁਰ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਦੀ ਅਗਵਾਈ ਹੇਠ ਪਿੰਡ ਜੈਤੋਸਰਜਾ ਦੇ ਬਲਾਕ ਪ੍ਰਧਾਨ ਸੁਲਵਿੰਦਰਪਾਲ ਸਿੰਘ ਦੇ ਯਤਨਾਂ ਸਦਕਾ, ਪਿੰਡ ਜੈਤੋਂ ਸਰਜਾ ਦੇ 10 ਪਰਿਵਾਰ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ।
ਇਸ ਮੌਕੇ ਕਰਵਾਏ ਸਮਾਗਮ ਦੌਰਾਨ ਹਲਕਾ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਵੱਲੋਂ ਸਤਨਾਮ ਸਿੰਘ, ਗੁਰਨਾਮ ਸਿੰਘ ਸ਼ਰਨਜੀਤ ਕੌਰ, ਹੀਰਾ ਸਿੰਘ, ਮੈਜਰ ਸਿੰਘ, ਦਿਆਲ ਸਿੰਘ, ਜਗੀਰ ਸਿੰਘ ਆਦਿ ਨੂੰ ਪਾਰਟੀ ਵਿੱਚ ਸ਼ਾਮਲ ਕਰਦਿਆਂ ਕਿਹਾ ਕਿ ਆਪ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਅਮਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ, ਬਿਨਾਂ ਪੱਖਪਾਤ ਦੇ ਪਿੰਡਾਂ ਦੇ ਵਿੱਚ ਚਹੁਪੱਖੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਸ ਕਾਰਨ ਆਪ ਪਾਰਟੀ ਨਦਾ ਦਿਨੋ ਦਿਨ ਆਧਾਰ ਵੱਧ ਰਿਹਾ ਹੈ। ਉਹਨਾਂ ਕਿਹਾ ਹੁਣ ਜਦੋਂ ਤੋਂ ਪੰਜਾਬ ਦੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਆਈ ਹੈ, ਉਦੋਂ ਤੋਂ ਹੀ ਹਰ ਵਰਗ ਦੇ ਹਿੱਤ ਵਿੱਚ ਵੱਡੇ ਇਤਿਹਾਸਕ ਫੈਸਲੇ ਲਏ ਗਏ ਹਨ।
ਹਿੰਦੂਸਥਾਨ ਸਮਾਚਾਰ/ਦਵਿੰਦਰ/ਸੰਜੀਵ
