ਚੰਡੀਗੜ੍ਹ, 13 ਜਨਵਰੀ (ਹਿ. ਸ.)। ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਜਾਰੀ ਸਕੀਮਾਂ ਦੇ ਲਾਭ ਤੋਂ ਵਾਂਝੇ ਰੱਖਣ ਦੇ ਉਦੇਸ਼ ਨਾਲ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਵਿਕਸਤ ਭਾਰਤ ਸੰਕਲਪ ਯਾਤਰਾ’ ਨੂੰ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਰੋਕੇ ਜਾਣ ਦੀ ਘੋਰ ਆਲੋਚਨਾ ਕਰਦੇ ਹੋਏ ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ‘ਤੇ ਤਿੱਖੇ ਹਮਲੇ ਕਰਦਿਆਂ ਆਪਣੇ ਪ੍ਰੈੱਸ ਬਿਆਨ ‘ਚ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਲੋਕਾਂ ਦੀ ਕੋਈ ਚਿੰਤਾ ਨਹੀਂ ਹੈ। ਕੇਂਦਰ ਸਰਕਾਰ ‘ਤੇ ਬੇਬੁਨਿਆਦ ਅਤੇ ਝੂਠੇ ਦੋਸ਼ ਲਗਾਉਣਾ ਆਮ ਆਦਮੀ ਪਾਰਟੀ ਦੀ ਰਣਨੀਤੀ ਦਾ ਹਿੱਸਾ ਹੈ। ਅਸਲ ਵਿੱਚ ਆਮ ਆਦਮੀ ਪਾਰਟੀ ਨੂੰ ਪੰਜਾਬ ਦੇ ਲੋਕਾਂ ਦੀ ਕੋਈ ਚਿੰਤਾ ਨਹੀਂ ਹੈ, ਜੇਕਰ ਕੋਈ ਫਿਕਰ ਹੈ ਤਾਂ ਇਹ ਹੈ ਕਿ ਪੰਜਾਬ ਦੇ ਸੰਵੇਦਨਸ਼ੀਲ ਮੁੱਦਿਆਂ ‘ਤੇ ਰਾਜਨੀਤੀ ਕਿਵੇਂ ਕੀਤੀ ਜਾਵੇ? ਪੰਜਾਬ ਦੇ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਕਿਵੇਂ ਹਟਾਇਆ ਜਾਵੇ।
ਤਾਰੂਣ ਚੁਘ ਨੇ ਕਿਹਾ ਕਿ ਇਸ ਦੀ ਤਾਜ਼ਾ ਉਦਾਹਰਨ ਕੇਂਦਰ ਦੀ ਮੋਦੀ ਸਰਕਾਰ ਦੀ ਵਿਕਸਤ ਭਾਰਤ ਸੰਕਲਪ ਯਾਤਰਾ ਨੂੰ ਰੋਕਣਾ ਹੈ। ਕੇਂਦਰ ਸਰਕਾਰ ਦੀ ਇਸ ਯਾਤਰਾ ਰਾਹੀਂ ਪੰਜਾਬ ਦੇ ਲੋਕ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਭਰਭੂਰ ਲਾਭ ਲੈ ਰਹੇ ਸਨ ਤੇ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਸਕੀਮਾਂ ਬਾਰੇ ਪੂਰੀ ਜਾਣਕਾਰੀ ਮਿਲ ਰਹੀ ਸੀI ਵਾਝੇਂ ਰਹੇ ਲੋਕਾਂ ਤੱਕ ਲਾਭਕਾਰੀ ਸਕੀਮਾਂ ਪਹੁੰਚ ਰਹੀਆ ਹਨI ਉਹਨਾਂ ਦੀਆਂ ਸਮੱਸਿਆਵਾਂ ਦਾ ਹੱਲ ਹੋ ਰਿਹਾ ਸੀI ਪਰ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੂੰ ਇਹ ਹਜ਼ਮ ਨਹੀਂ ਹੋਇਆ, ਕਿਉਂਕਿ ਪੰਜਾਬ ਦੇ ਲੋਕ ਵਿਕਸਤ ਭਾਰਤ ਸੰਕਲਪ ਯਾਤਰਾ ਨਾਲ ਵੱਡੀ ਗਿਣਤੀ ਵਿੱਚ ਜੁੜ ਰਹੇ ਸਨI ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰ ਰਹੇ ਸਨ, ਜਿਸ ਤੋ ਪੰਜਾਬ ਦੀ ਭਗਵੰਤ ਮਾਨ ਸਰਕਾਰ ਘਬਰਾਹ ਗਈ ਹੈ। ਸਰਕਾਰ ਨੂੰ ਲੱਗਿਆਂ ਕਿ ਇਸ ਯਾਤਰਾ ਨਾਲ ਪੰਜਾਬ ਸਰਕਾਰ ਦੇ ਉਸ ਝੂਠ ਦਾ ਪਰਦਾਫਾਸ਼ ਹੋ ਰਿਹਾ ਸੀ ਕਿ ਕੇਂਦਰ ਸਰਕਾਰ ਪੰਜਾਬ ਵਿਰੋਧੀ ਹੈ। ਉਹਨਾਂ ਕਿਹਾ ਕਿ ਵਿਕਸਤ ਭਾਰਤ ਸੰਕਲਪ ਯਾਤਰਾ ਰੋਕਣਾ ਪੰਜਾਬ ਦੇ ਲੋਕਾਂ ਨਾਲ ਧੋਖਾ ਹੈ ਜਿਸ ਦੀ ਭਾਰਤੀ ਜਨਤਾ ਪਾਰਟੀ ਘੋਰ ਨਿੰਦਾ ਕਰਦੀ ਹੈ ਤੇ ਮੰਗ ਕਰਦੀ ਹੈ ਕਿ ਪੰਜਾਬ ਸਰਕਾਰ ਇਸ ਯਾਤਰਾ ਨੂੰ ਰੋਕਣ ਦੀ ਬਜਾਏ ਇਸ ਨੂੰ ਸਹੂਲਤਾਂ ਮਹੱਈਆ ਕਰਵਾਏ, ਕਿਉਂਕਿ ਇਹ ਯਾਤਰਾ ਦੇਸ਼ ਦੇ ਲੋਕਾਂ ਦੀ ਭਲਾਈ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇੱਕ ਨਿਵੇਕਲੀ ਪਹਿਲ ਹੈ ਜੋ ਪਹਿਲਾਂ ਕਿਸੇ ਵੀ ਵਿਰੋਧੀ ਪਾਰਟੀ ਦੀ ਸਰਕਾਰ ਨੇ ਨਹੀਂ ਕੀਤੀ।ਚੁੱਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੇਂਦਰ ਸਰਕਾਰ ਦੀਆਂ ਲਾਭਕਾਰੀ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ,ਇਹ ਸਕੀਮਾਂ ਦੇਸ਼ ਵਾਸੀਆਂ ਦੀ ਭਲਾਈ ਲਈ ਹਨ ਤੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਬਿਨਾ ਕਿਸੇ ਭੇਦਭਾਵ ਦੇ ਬਣਾਈਆਂ ਹਨ ਤੇ ਸਫਲਤਾ ਪੂਰਬਕ ਲਾਗੂ ਕੀਤੀਆਂ ਗਈਆਂ ਹਨ ।
ਹਿੰਦੂਸਥਾਨ ਸਮਾਚਾਰ/ਦਵਿੰਦਰ/ਸੰਜੀਵ
