


ਲੁਧਿਆਣਾ, 03 ਅਕਤੂਬਰ (ਹਿ. ਸ.)। ਖੇਡ ਵਿਭਾਗ, ਪੰਜਾਬ ਸਰਕਾਰ ਦੇ ਡਾਇਰੈਕਟਰ ਸਪੋਰਟਸ ਹਰਪ੍ਰੀਤ ਸਿੰਘ ਸੂਦਨ ਦੇ ਦਿਸ਼ਾ ਨਿਰਦੇਸ਼ਾ ਤਹਿਤ ਅਤੇ ਜਿਲ੍ਹਾ ਪ੍ਰਸ਼ਾਸਨ ਦੀ ਯੋਗ ਰਹਿਨੁਮਾਈ ਹੇਠ ਖੇਡਾਂ ਵਤਨ ਪੰਜਾਬ ਦੀਆਂ 2023 ਸੀਜਨ-2 ਦੇ ਤੀਸਰੇ ਦਿਨ ਖਿਡਾਰੀਆਂ ਵਿੱਚ ਬਹੁਤ ਉਤਸ਼ਾਹ ਦੇਖਣ ਨੂੰ ਮਿਲਿਆ।
ਇਨ੍ਹਾਂ ਖੇਡਾਂ ਵਿੱਚ ਵੱਖ ਉਮਰ ਵਰਗਾਂ ਵਿੱਚ 25 ਖੇਡਾਂ ਐਥਲੈਟਿਕਸ, ਬਾਸਕਟਬਾਲ, ਬੈਡਮਿੰਟਨ, ਬਾਕਸਿੰਗ, ਚੈੱਸ, ਫੁੱਟਬਾਲ, ਗੱਤਕਾ, ਹਾਕੀ, ਹੈਂਡਬਾਲ, ਜੂਡੋ, ਕਿੱਕ ਬਾਕਸਿੰਗ, ਕਬੱਡੀ ਨੈਸਨਲ, ਕਬੱਡੀ ਸਰਕਲ, ਖੋਹ-ਖੋਹ, ਲਾਅਨ ਟੈਨਿਸ, ਨੈੱਟਬਾਲ, ਪਾਵਰ ਲਿਫਟਿੰਗ, ਸੂਟਿੰਗ, ਸਾਫਟਬਾਲ, ਤੈਰਾਕੀ, ਟੇਬਲ ਟੈਨਿਸ, ਵਾਲੀਬਾਲ ਸੂਟਿੰਗ, ਵਾਲੀਬਾਲ ਸਮੈਸਿੰਗ, ਵੇਟਲਿਫਟਿੰਗ ਅਤੇ ਕੁਸਤੀ ਦੇ ਮੁਕਾਬਲੇ ਮਿਤੀ 30 ਸਤੰਬਰ 2023 ਤੋਂ 5 ਅਕਤੂਬਰ 2023 ਤੱਕ ਕਰਵਾਏ ਜਾ ਰਹੇ ਹਨ।
ਜਿਲ੍ਹਾ ਖੇਡ ਅਫਸਰ ਰੁਪਿੰਦਰ ਸਿੰਘ ਵੱਲੋ ਵੱਖ-ਵੱਖ ਖੇਡ ਸਟੇਡੀਅਮਾਂ ‘ਚ ਜਾ ਕੇ ਖਿਡਾਰੀਆਂ ਦੀ ਹੌਸਲਾ ਅਵਜਾਈ ਕੀਤੀ ਅਤੇ ਖਿਡਾਰੀਆਂ ਨੂੰ ਮੈਡਲ ਤਕਸੀਮ ਕਰਦਿਆਂ ਹੋਰ ਪ੍ਰਬੰਧਾਂ ਦਾ ਜਾਇਜਾ ਵੀ ਲਿਆ ਗਿਆ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
