cliqindia
  • English
  • Hindi
  • Punjabi
  • Marathi
  • German
  • Gujarati
  • Urdu
  • Telugu
  • Bengali
  • Kannada
  • Odia
  • Assamese
  • Nepali
  • Spanish
  • French
  • Japanese
  • Arabic
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
Notification
cliqindia
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
  • Noida
  • Breaking
  • National
  • International
  • Entertainment
  • Crime
  • Business
  • Sports
CliQ INDIA Sites > CliQ INDIA Punjabi > Regional > ਸਮਾਜ ਨੂੰ ਸਿਹਤਮੰਦ ਵਾਤਾਵਰਨ ਪ੍ਰਦਾਨ ਕਰਨ ਲਈ ਕਿਸਾਨ ਪਰਾਲੀ ਨਾ ਸਾੜਨ : ਡੀ. ਸੀ. ਕੋਮਲ ਮਿੱਤਲ
Regional

ਸਮਾਜ ਨੂੰ ਸਿਹਤਮੰਦ ਵਾਤਾਵਰਨ ਪ੍ਰਦਾਨ ਕਰਨ ਲਈ ਕਿਸਾਨ ਪਰਾਲੀ ਨਾ ਸਾੜਨ : ਡੀ. ਸੀ. ਕੋਮਲ ਮਿੱਤਲ

CliQ INDIA
Last updated: November 9, 2023 3:30 pm
CliQ INDIA
Share
3 Min Read
SHARE
09

ਹੁਸ਼ਿਆਰਪੁਰ, 09 ਨਵੰਬਰ (ਹਿ. ਸ.)। ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਜ਼ਿਲ੍ਹੇ ਭਰ ਵਿਚ ਫੀਲਡ ਪੱਧਰ ‘ਤੇ ਪਿੰਡਾਂ ਦਾ ਦੌਰਾ ਕਰ ਰਹੀਆਂ ਹਨ ਅਤੇ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਕਿ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਉਣ। ਉਨ੍ਹਾਂ ਕਿਹਾ ਕਿ ਇਸ ਸਾਲ ਕਿਸਾਨਾਂ ਨੇ ਬਹੁਤ ਜਾਗਰੂਕਤਾ ਦਿਖਾਈ ਹੈ ਅਤੇ ਪਰਾਲੀ ਨੂੰ ਅੱਗ ਲਾਉਣ ਤੋਂ ਗੁਰੇਜ਼ ਕੀਤਾ ਹੈ ਪਰ ਫਿਰ ਵੀ ਕੁਝ ਕਿਸਾਨ ਪਰਾਲੀ ਨੂੰ ਅੱਗ ਲਗਾ ਰਹੇ ਹਨ। ਉਨ੍ਹਾਂ ਕਿਸਾਨਾਂ ਨੂੰ ਉਨ੍ਹਾਂ ਕਿਸਾਨਾਂ ਤੋਂ ਪ੍ਰੇਰਣਾ ਲੈਣ ਦਾ ਸੱਦਾ ਦਿੱਤਾ ਜੋ ਵਾਤਾਵਰਨ ਅਤੇ ਜ਼ਮੀਨ ਪ੍ਰਤੀ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਪਰਾਲੀ ਨੂੰ ਅੱਗ ਨਹੀਂ ਲਗਾ ਰਹੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਮਾਜ ਅਤੇ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸ਼ੁੱਧ ਵਾਤਾਵਰਨ ਅਤੇ ਸ਼ੁੱਧ ਹਵਾ ਪ੍ਰਦਾਨ ਕਰਨ ਲਈ ਪਰਾਲੀ ਨੂੰ ਅੱਗ ਨਾ ਲਗਾਉਣ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿਚ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਲਈ ਜਿਥੇ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਆਧੁਨਿਕ ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਉੱਥੇ ਹੀ ਜਾਗਰੂਕਤਾ ਮੁਹਿੰਮ ਵੀ ਲਗਾਤਾਰ ਜਾਰੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਮਸ਼ੀਨਰੀ ਨਾਲ ਖੇਤਾਂ ਵਿਚ ਹੀ ਸੁਚੱਜੇ ਢੰਗ ਇਸ ਦਾ ਪ੍ਰਬੰਧਨ ਕਰਨ। ਉਨ੍ਹਾਂ ਕਿਹਾ ਕਿ ਬਿਨਾਂ ਸੁਪਰ ਐਸ.ਐਮ.ਐਸ. ਤੋਂ ਕੰਬਾਈਨ ਹਾਰਵੈਸਟਰ ਦੀ ਵਰਤੋਂ ਕਰਨ ਤੋਂ ਬਾਅਦ ਅਕਸਰ ਕਿਸਾਨਾਂ ਵੱਲੋਂ ਖੇਤਾਂ ਵਿਚ ਪਈ ਪਰਾਲੀ ਨੂੰ ਅੱਗ ਲਾ ਦਿੱਤੀ ਜਾਂਦੀ ਹੈ, ਜਿਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ, ਮਨੁੱਖੀ ਸਿਹਤ ਅਤੇ ਹੋਰ ਜੀਵ-ਜੰਤੂਆਂ ‘ਤੇ ਮਾੜਾ ਅਸਰ ਪੈਂਦਾ ਹੈ ਅਤੇ ਵਾਤਾਵਰਨ ਵੀ ਪ੍ਰਦੂਸ਼ਿਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸੁਪਰ ਸੀਡਰ ਰਾਹੀਂ ਪਰਾਲੀ ਨੂੰ ਸਾੜਨ ਤੋਂ ਬਿਨਾਂ ਕਣਕ ਦੀ ਬਿਜਾਈ ਆਸਾਨੀ ਨਾਲ ਕੀਤੀ ਜਾ ਸਕਦੀ ਹੈ।

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਸਰਕਾਰ ਵੱਲੋਂ ਸੂਬੇ ਦੇ ਕਿਸਾਨਾਂ, ਖਾਸ ਕਰਕੇ ਬਹੁਤ ਸਾਰੇ ਛੋਟੇ ਅਤੇ ਸੀਮਾਂਤ ਕਿਸਾਨਾਂ ਲਈ ਇਹ ਮਸ਼ੀਨਾਂ ਕਿਰਾਏ ‘ਤੇ ਦੇਣ ਲਈ ਵਾਜਬ ਦਰਾਂ ਤੈਅ ਕੀਤੀਆਂ ਗਈਆਂ ਹਨ। ਕਸਟਮ ਹਾਇਰਿੰਗ ਸੈਂਟਰਾਂ ਦੀ ਸੂਚੀ ਅਤੇ ਉਨ੍ਹਾਂ ਕੋਲ ਮੌਜੂਦ ਮਸ਼ੀਨਾਂ ਸਬੰਧਤ ਬਲਾਕ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕਰਕੇ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ। ਇਸ ਤੋਂ ਇਲਾਵਾ ਸਰਕਾਰ ਵੱਲੋਂ ਖੇਤੀ ਮਸ਼ੀਨਾਂ ਦੀ ਉਪਲਬੱਧਤਾ ਦਰਸਾਉਣ ਲਈ ਇਕ ਮੋਬਾਈਲ ਐਪ ‘ਆਈ-ਖੇਤ’ ਪੰਜਾਬ ਵੀ ਤਿਆਰ ਕੀਤੀ ਗਈ ਹੈ, ਜਿਸ ਵਿਚ ਕਿਸਾਨ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ ਅਤੇ ਆਪਣੇ ਤੋਂ ਕੁਝ ਕਿਲੋਮੀਟਰ ਦੇ ਅੰਦਰ ਉਪਲਬੱਧ ਕਸਟਮ ਹਾਇਰਿੰਗ ਸੈਂਟਰਾਂ ਅਤੇ ਉਨ੍ਹਾਂ ਕੋਲ ਉਪਲੱਬਧ ਮਸ਼ੀਨਾਂ ਦੇ ਵੇਰਵੇ ਪ੍ਰਾਪਤ ਕਰਕੇ ਕਿਰਾਏ ‘ਤੇ ਮਸ਼ੀਨਾਂ ਬੁੱਕ ਕਰਵਾ ਸਕਦੇ ਹਨ।

ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ

Sign Up For Daily Newsletter

Be keep up! Get the latest breaking news delivered straight to your inbox.
[mc4wp_form]
By signing up, you agree to our Terms of Use and acknowledge the data practices in our Privacy Policy. You may unsubscribe at any time.
Share This Article
Facebook Whatsapp Whatsapp Telegram Copy Link Print
Share
What do you think?
Love0
Sad0
Happy0
Angry0
Wink0
Previous Article ਗਲੋਬਲ ਬਾਜ਼ਾਰ ਤੋਂ ਸਕਾਰਾਤਮਕ ਸੰਕੇਤ, ਏਸ਼ੀਆਈ ਬਾਜ਼ਾਰਾਂ 'ਚ ਮਿਸ਼ਰਤ ਕਾਰੋਬਾਰ
Next Article ਅਗਲੇ ਦੋ ਦਿਨਾਂ ਵਿੱਚ ਦਿੱਲੀ 'ਚ ਹੋ ਸਕਦੀ ਹੈ ਹਲਕੀ ਬਾਰਿਸ਼, ਵੈਸਟਰਨ ਡਿਸਟਰਬੈਂਸ ਦਾ ਦਿਖ ਸਕਦਾ ਹੈ ਅਸਰ
Leave a Comment Leave a Comment

Leave a Reply Cancel reply

Your email address will not be published. Required fields are marked *

Stay Connected

FacebookLike
XFollow
InstagramFollow
YoutubeSubscribe
- Advertisement -
Ad imageAd image

Recent Posts

  • ਬਿਹਾਰ ਏਆਈ ਸੰਮੇਲਨ 2026 ਪਟਨਾ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ, ਹੁਨਰ ਅਤੇ ਆਰਥਿਕ ਵਿਕਾਸ ਨੂੰ ਪ੍ਰਦਰਸ਼ਿਤ ਕਰੇਗਾ
  • ਰਾਜਨਾਥ ਸਿੰਘ ਮੇਕ ਇਨ ਇੰਡੀਆ ਦੇ ਤਹਿਤ ਸ਼ਿਰਦੀ ਰੱਖਿਆ ਫੈਕਟਰੀ ਦਾ ਉਦਘਾਟਨ ਕਰਨਗੇ
  • ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਰਣਨੀਤਕ ਕਵਾਡ ਅਤੇ ਦੁਵੱਲੇ ਗੱਲਬਾਤ ਲਈ ਭਾਰਤ ਪਹੁੰਚੇ
  • ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲਾ 2026: ਦੇਸ਼ ਭਰ ਵਿੱਚ 51,000 ਨਿਯੁਕਤੀ ਪੱਤਰ ਵੰਡੇ ਜਾਣਗੇ
  • ਗੌਤਮ ਬੁੱਧ ਨਗਰ ਨੇ ਟੀਬੀ ਮੁਕਤ ਪੰਚਾਇਤ ਮੁਹਿੰਮ ਤਹਿਤ 17 ਪਿੰਡਾਂ ਨੂੰ ਸਨਮਾਨਿਤ ਕੀਤਾ

Recent Comments

No comments to show.

//

We are rapidly growing digital news startup that is dedicated to providing reliable, unbiased, and real-time news to our audience.

We are rapidly growing digital news startup that is dedicated to providing reliable, unbiased, and real-time news to our audience.

Sign Up for Our Newsletter

Sign Up for Our Newsletter

Subscribe to our newsletter to get our newest articles instantly!

cliqindia

Follow US

Follow US

© 2026 cliQ India. All Rights Reserved.

CliQ INDIA Punjabi
  • English – अंग्रेज़ी
  • Hindi – हिंदी
  • Punjabi – ਪੰਜਾਬੀ
  • Marathi – मराठी
  • German – Deutsch
  • Gujarati – ગુજરાતી
  • Urdu – اردو
  • Telugu – తెలుగు
  • Bengali – বাংলা
  • Kannada – ಕನ್ನಡ
  • Odia – ଓଡିଆ
  • Assamese – অসমীয়া
  • Nepali – नेपाली
  • Spanish – Española
  • French – Français
  • Japanese – フランス語
  • Arabic – فرنسي
Welcome Back!

Sign in to your account

Username or Email Address
Password

Lost your password?