ਸ੍ਰੀ ਅਨੰਦਪੁਰ ਸਾਹਿਬ, 25 ਸਤੰਬਰ (ਹਿ. ਸ.)। ਸਵੱਛ ਭਾਰਤ ਮਿਸ਼ਨ ਗ੍ਰਾਮੀਣ ਅਧੀਨ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਲ ਸਪਲਾਈ ਤੇ ਸੈਨੀਟੇਸ਼ਨ ਮੰਡਲ ਸ੍ਰੀ ਅਨੰਦਪੁਰ ਸਾਹਿਬ ਤੋਂ ਹਰਜੀਤਪਾਲ ਸਿੰਘ ਕਾਰਜਕਾਰੀ ਇੰਜੀਨਿਅਰ ਦੀ ਅਗਵਾਈ ਹੇਠ ਪਿੰਡਾਂ ਵਿੱਚ ਸਾਫ ਸਫਾਈ ਤੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।
ਇਸ ਮੁਹਿੰਮ ਤਹਿਤ ਲੋਕਾਂ ਨੂੰ ਸਾਫ ਸੁਥਰਾ ਤੇ ਵਾਤਾਵਰਣ ਰੱਖਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਵੱਲੋਂ ਲੋਕਾਂ ਨੂੰ ਮੱਛਰ, ਮੱਖੀਆਂ ਤੇ ਅਸ਼ੁੱਧ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਜਾਗਰੂਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸਾਨੂੰ ਆਪਣਾ ਆਲਾ ਦੁਆਲਾ ਸਾਫ ਸੁਥਰਾ ਰੱਖਣਾ ਚਾਹੀਦਾ ਹੈ। ਸਾਫ ਸਫਾਈ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਲੋਕਾਂ ਨੂੰ ਸੁਚੇਤ ਕੀਤਾ ਜਾ ਰਿਹਾ ਹੈ। ਐਸ.ਡੀ.ਓ ਭਾਵਨਾ ਦੀਵਾਨ ਨੇ ਦੱਸਿਆ ਕਿ ਵਿਭਾਗ ਦੇ ਕਰਮਚਾਰੀਆਂ ਦੇ ਸਹਿਯੋਗ ਨਾਲ ਉਪ ਮੰਡਲ-2 ਦੇ ਗੇਟ ਦੇ ਨਜਦੀਕ ਗੰਦੀਆਂ ਥਾਵਾ ਦੀ ਸਫਾਈ ਕੀਤੀ ਗਈ।
ਹਿੰਦੂਸਥਾਨ ਸਮਾਚਾਰ/ਦਵਿੰਦਰ/ਸੰਜੀਵ
