ਜਲੰਧਰ, 06 ਅਕਤੂਬਰ (ਹਿ. ਸ.)
ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਸਿਹਤਮੰਦ ਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਸ਼ੁਰੂ ਕੀਤੀ ਗਈ ਸੀ.ਐਮ.ਦੀ ਯੋਗਸ਼ਾਲਾ ਮੁਹਿੰਮ ਤਹਿਤ ਮੌਜੂਦਾ ਸਮੇਂ ਜ਼ਿਲ੍ਹੇ ਵਿੱਚ 23 ਯੋਗ ਕਲਾਸਾਂ ਚੱਲ ਰਹੀਆਂ ਹਨ, ਜਿਨ੍ਹਾਂ ਵਿੱਚ ਸਿਖਲਾਈ ਪ੍ਰਾਪਤ ਯੋਗਾ ਇੰਸਟ੍ਰਕਟਰਾਂ ਵੱਲੋਂ ਲੋਕਾਂ ਨੂੰ ਯੋਗ ਆਸਣਾਂ ਦਾ ਅਭਿਆਸ ਕਰਵਾਇਆ ਜਾਂਦਾ ਹੈ।
“ ਸੀ.ਐਮ. ਦੀ ਯੋਗਸ਼ਾਲਾ ਪੰਜਾਬ ਸਰਕਾਰ ਦਾ ਸੂਬੇ ਦੇ ਲੋਕਾਂ ਨੂੰ ਮੁਫ਼ਤ ਯੋਗ ਸਿੱਖਿਆ ਦੇਣ ਦਾ ਨਿਵੇਕਲਾ ਉਪਰਾਲਾ ਹੈ, ਜੋ ਕਿ ਤੰਦਰੁਸਤ ਅਤੇ ਰੰਗਲੇ ਪੰਜਾਬ ਦੇ ਨਿਰਮਾਣ ਵਿੱਚ ਬੇਹੱਦ ਸਹਾਈ ਸਾਬਤ ਹੋਵੇਗਾ। ਜਲੰਧਰ ਜ਼ਿਲ੍ਹੇ ਵਿੱਚ ਮੌਜੂਦਾ ਸਮੇਂ ਸਲੇਮਪੁਰ ਮੁਸਲਮਾਨਾਂ, ਨਵੀਂ ਦਾਣਾ ਮੰਡੀ, ਈਕੋ ਹੋਮਜ਼, ਗੁਰਦੁਆਰਾ ਰੰਧਾਵਾ ਮਸੰਦਾ, ਨੂਰਪੁਰ ਪਿੰਡ, ਵਿਵੇਕਾਨੰਦ ਪਾਰਕ ਮਕਸੂਦਾਂ, ਅਰਬਨ ਅਸਟੇਟ ਫੇਜ਼-2, ਜਲੰਧਰ ਹਾਈਟਸ, ਗੁਰੂ ਅਮਰਦਾਸ ਪਾਰਕ ਮਾਡਲ ਟਾਊਨ, ਬੂਟਾ ਮੰਡੀ, ਏ.ਜੀ.ਆਈ. ਸਮਾਰਟ ਹੋਮਜ਼-ਸੀ ਬਲਾਕ, ਨਿਊ ਡਿਫੈਂਸ ਕਲੋਨੀ, ਅਜੀਤ ਪਾਰਕ ਰਾਮਾਂ ਮੰਡੀ, ਜਲੰਧਰ ਕੈਂਟ, ਯੂਨੀਵਰਸਿਟੀ ਰੋਡ ਮੋਤੀ ਬਾਗ ਸਮੇਤ 23 ਥਾਵਾਂ ’ਤੇ ਯੋਗਾ ਕਲਾਸਾਂ ਚਲਾਈਆਂ ਜਾ ਰਹੀਆਂ ਹਨ। ਪੰਜਾਬ ਸਰਕਾਰ ਵਲੋਂ ਜਾਰੀ ਮੁਫ਼ਤ ਯੋਗ ਕਲਾਸਾਂ ਦਾ ਲਾਭ ਲੈਣ ਲਈ ਟੋਲ ਫ੍ਰੀ ਨੰਬਰ 7669400500 ’ਤੇ ਮਿਸਡ ਕਾਲ ਦਿੱਤੀ ਜਾ ਸਕਦੀ ਹੈ ਜਾਂ ਸੀ.ਐਮ.ਦੀ ਯੋਗਸ਼ਾਲਾ ਪੋਰਟਲ cmdiyogshala.punjab.gov.in ’ਤੇ ਲੌਗਿਇੰਨ ਕੀਤਾ ਜਾ ਸਕਦਾ ਹੈ। ਜੇਕਰ ਕਿਸੇ ਕਾਰਨ ਨਾਗਰਿਕ ਪੰਜੀਕਰਨ ਕਰਨ ਵਿੱਚ ਅਸਮਰਥ ਹੈ ਤਾਂ ਉਹ ਰਾਜ ਸਰਕਾਰ ਦੇ ਹੈਲਪ ਲਾਈਨ ਨੰਬਰ 1100 ’ਤੇ ਸੰਪਰਕ ਕਰ ਸਕਦੇ ਹਨ ਜਾਂ cmdiyogshala@punjb.gov.in ’ਤੇ ਈਮੇਲ ਭੇਜ ਸਕਦੇ ਹਨ।
ਸੀ.ਐਮ.ਦੀ ਯੋਗਸ਼ਾਲਾ ਰਾਹੀਂ ਲੋਕ ਉਨ੍ਹਾਂ ਵੱਲੋਂ ਚੁਣੀਆਂ ਗਈਆਂ ਥਾਵਾਂ ’ਤੇ ਜਿਵੇਂ ਕਿ ਪਾਰਕ/ਜਨਤਕ ਥਾਂ ’ਤੇ ਮੁਫ਼ਤ ਯੋਗ ਸਿੱਖਿਆ ਲੈ ਸਕਦੇ ਹਨ। ਜੇ ਕਿਸੇ ਵੀ ਵਿਅਕਤੀ ਕੋਲ ਯੋਗ ਕਲਾਸ ਦੀ ਥਾਂ ਉਪਲਬਧ ਹੈ ਅਤੇ ਘੱਟ ਤੋਂ ਘੱਟ 25 ਲੋਕਾਂ ਦਾ ਸਮੂਹ ਹੈ ਤਾਂ ਪੰਜਾਬ ਸਰਕਾਰ ਯੋਗ ਟ੍ਰੇਂਡ ਇੰਸਟ੍ਰਕਟਰ ਘਰ ਭੇਜੇਗੀ।
ਹਿੰਦੂਸਥਾਨ ਸਮਾਚਾਰ/ ਅਸ਼੍ਵਨੀ ਠਾਕੁਰ/ਸੰਜੀਵ
