ਸੁਲਤਾਨਪੁਰ ਲੋਧੀ, 14 ਜਨਵਰੀ (ਹਿ. ਸ.)। ਇਤਿਹਾਸਿਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਇਕ ਕਰਮਚਾਰੀ ਦੀ ਸ਼ੱਕੀ ਹਾਲਾਤ ’ਚ ਮੌਤ ਹੋ ਗਈ। ਉਸਦੀ ਮੌਤ ਦਾ ਬੇਰ ਸਾਹਿਬ ਦੇ ਸਟਾਫ ਨੂੰ ਉਸ ਵੇਲੇ ਪਤਾ ਲੱਗਾ, ਜਦੋਂ ਉਸਦੇ ਕਮਰੇ ਦਾ ਦਰਵਾਜ਼ਾ ਅੰਦਰੋਂ ਲਾਕ ਕੀਤਾ ਹੋਇਆ ਸੀ ਤੇ ਸਵੇਰ ਸਮੇਂ ਉਹ ਕਾਫੀ ਦੇਰ ਤਕ ਬਾਹਰ ਨਹੀਂ ਆਇਆ।
ਜਾਣਕਾਰੀ ਅਨੁਸਾਰ ਉਕਤ ਕਰਮਚਾਰੀ ਜਸਪਿੰਦਰ ਸਿੰਘ (21) ਵਾਸੀ ਪਿੰਡ ਆਹਲੀ ਕਲਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ ’ਚ ਕਰਮਚਾਰੀ ਸੀ। ਪੁਲਿਸ ਨੇ ਦੱਸਿਆ ਕਿ ਜਦੋਂ ਦਰਵਾਜ਼ਾ ਤੋੜਿਆ ਗਿਆ ਤਾਂ ਨੌਜਵਾਨ ਬੇਸੁਧ ਸੀ, ਜਿਸ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮੌਤ ਦੇ ਕਾਰਨਾਂ ਬਾਰੇ ਹਾਲੇ ਤਕ ਕੁੱਝ ਸਪੱਸ਼ਟ ਨਹੀਂ ਹੋ ਪਾਇਆ ਹੈ। ਜਸਵਿੰਦਰ ਸਿੰਘ ਜੱਸੂ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਤੇ ਦੋ ਭੈਣਾਂ ਦਾ ਭਰਾ ਸੀ। ਪੁਲਿਸ ਨੇ ਪੋਸਟਮਾਰਟਮ ਕਰਵਾ ਕੇ ਲਾਸ਼ ਨੂੰ ਵਾਰਸਾਂ ਹਵਾਲੇ ਕਰ ਦਿੱਤਾ ਹੈ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
