ਚੰਡੀਗੜ੍ਹ, 25 ਨਵੰਬਰ (ਹਿ. ਸ.)। ਲੰਘੀ 23 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਨਿਹੰਗ ਸਿੰਘਾਂ ਅਤੇ ਪੁਲਿਸ ਵਿਚਕਾਰ ਵਾਪਰੀ ਹਿੰਸਕ ਘਟਨਾ ਅਤੇ ਪੁਲਿਸ ਦਾ ਜੁੱਤੀਆਂ ਪਾ ਕੇ ਗੁਰਦੁਆਰਾ ਸਾਹਿਬ ਵਿਚ ਦਾਖ਼ਲ ਹੋਣਾ ਬਹੁਤ ਹੀ ਨਿੰਦਣਯੋਗ ਘਟਨਾ ਹੈ।
ਗੁਰੂ ਘਰ ਵਿਚ ਪੁਲਿਸ ਦੇ ਜੁੱਤੀਆਂ ਪਾ ਕੇ ਦਾਖ਼ਲ ਹੋਣ ਅਤੇ ਮਰਯਾਦਾ ਦੀ ਉਲਘੰਣਾ ਲਈ ਪ੍ਰਸ਼ਾਸਨ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੀਤਾ। ਉਨ੍ਹਾਂ ਕਿਹਾ ਕਿ ਜਦੋਂ ਸੁਲਤਾਨਪੁਰ ਲੋਧੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਚੱਲ ਰਹੀਆਂ ਸਨ ਤਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਬਿਲਕੁਲ ਸਾਹਮਣੇ ਪੈਂਦੇ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ (ਛਾਉਣੀ ਨਿਹੰਗ ਸਿੰਘਾਂ) ਵਿਖੇ ਟਕਰਾਅ ਤੇ ਤਲਖ਼ ਹਾਲਾਤ ਪੈਦਾ ਹੋਣ ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਭਾਰੀ ਠੇਸ ਪੁੱਜੀ ਹੈ।
ਹਿੰਦੂਸਥਾਨ ਸਮਾਚਾਰ/ਪੀ. ਐਸ. ਮਿੱਠਾ/ਸੰਜੀਵ
