ਚੰਡੀਗੜ੍ਹ, 30 ਅਗਸਤ (ਹਿੰ. ਸ.)। ਬੀਤੇ ਦਿਨੀਂ ਸ੍ਰੀਨਗਰ ਵਿਖੇ ਇਕ ਸਮਾਗਮ ਵਿਚ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮੱਦੇਨਜ਼ਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੀਆਂ ਸ਼ਿਕਾਇਤਾਂ ਉਪਰੰਤ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ 1 ਸਤੰਬਰ ਨੂੰ ਸਵੇਰੇ 10 ਵਜੇ ਆਪਣਾ ਪੱਖ ਰੱਖਣ ਲਈ ਸਕੱਤਰੇਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਿੱਜੀ ਰੂਪ ਵਿਚ ਪਹੁੰਚਣ ਲਈ ਤਲਬ ਕੀਤਾ ਗਿਆ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸੰਬੰਧੀ ਅਕਾਲ ਤਖਤ ਸਾਹਿਬ ਸਕੱਤਰੇਤ ਵਲੋਂ ਡਾਇਰੈਕਟਰ ਜ਼ਫਰ ਨੂੰ ਪੱਤਰ ਵੀ ਭੇਜਿਆ ਗਿਆ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ
