ਮੁੰਬਈ, 28 ਸਤੰਬਰ (ਹਿ.ਸ.)। ਭਾਰਤੀ ਕ੍ਰਿਕਟ ਟੀਮ ਆਪਣੀਆਂ ਬਹੁ-ਉਡੀਕ ਏਸ਼ੀਆਈ ਖੇਡਾਂ ਲਈ ਵੀਰਵਾਰ ਨੂੰ ਚੀਨ ਲਈ ਰਵਾਨਾ ਹੋ ਗਈ ਹੈ। ਭਾਰਤੀ ਟੀਮ 3 ਅਕਤੂਬਰ ਨੂੰ ਆਪਣੀ ਮੁਹਿੰਮ ਦੀ ਸ਼ੁਰੂਆਤ ਕਰੇਗੀ। ਸਪੋਰਟਸ ਅਥਾਰਟੀ ਆਫ ਇੰਡੀਆ ਨੇ ਮੁੰਬਈ ਏਅਰਪੋਰਟ ਤੋਂ ਟੀਮ ਇੰਡੀਆ ਦੇ ਚੀਨ ਲਈ ਉਡਾਣ ਭਰਨ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ।
ਭਾਰਤ, ਪਾਕਿਸਤਾਨ, ਸ਼੍ਰੀਲੰਕਾ, ਬੰਗਲਾਦੇਸ਼ ਅਤੇ ਅਫਗਾਨਿਸਤਾਨ ਆਈਸੀਸੀ ਟੀ-20 ਰੈਂਕਿੰਗ ਵਿੱਚ ਚੋਟੀ ਦੀਆਂ ਪੰਜ ਰੈਂਕਿੰਗ ਵਾਲੀਆਂ ਟੀਮਾਂ ਹਨ ਅਤੇ ਇਸ ਲਈ ਉਨ੍ਹਾਂ ਨੂੰ ਕੁਆਰਟਰ ਫਾਈਨਲ ਵਿੱਚ ਸਿੱਧਾ ਪ੍ਰਵੇਸ਼ ਦਿੱਤਾ ਗਿਆ ਹੈ। ਰੁਤੁਰਾਜ ਗਾਇਕਵਾੜ ਨੂੰ ਏਸ਼ਿਆਈ ਖੇਡਾਂ ਵਿੱਚ ਭਾਰਤੀ ਟੀਮ ਦਾ ਕਪਤਾਨ ਨਿਯੁਕਤ ਕੀਤਾ ਗਿਆ ਹੈ। ਯਸ਼ਸਵੀ ਜੈਸਵਾਲ ਨੂੰ ਵੀ ਟੀਮ ’ਚ ਜਗ੍ਹਾ ਮਿਲੀ ਹੈ।
ਆਈਪੀਐਲ 2023 ਵਿੱਚ ਚੇਨਈ ਸੁਪਰ ਕਿੰਗਜ਼ (ਸੀਐੱਸਕੇ) ਦੇ ਮੱਧ ਕ੍ਰਮ ਦੀ ਬੱਲੇਬਾਜ਼ੀ ਦੀ ਰੀੜ੍ਹ ਦੀ ਹੱਡੀ ਰਹੇ ਸ਼ਿਵਮ ਦੂਬੇ ਨੂੰ ਏਸ਼ੀਆਈ ਖੇਡਾਂ ਲਈ ਭਾਰਤੀ ਟੀਮ ਵਿੱਚ ਵਾਪਸ ਬੁਲਾਇਆ ਗਿਆ ਹੈ। ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲL) 2023 ’ਚ ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ ਰਿੰਕੂ ਸਿੰਘ ਨੂੰ ਵੀ ਭਾਰਤੀ ਟੀਮ ’ਚ ਸ਼ਾਮਲ ਕੀਤਾ ਗਿਆ ਹੈ। ਵਿਕਟਕੀਪਰ-ਬੱਲੇਬਾਜ਼ ਜਿਤੇਸ਼ ਸ਼ਰਮਾ ਅਤੇ ਪ੍ਰਭਸਿਮਰਨ ਸਿੰਘ ਨੇ ਵੀ ਆਪਣੇ ਸ਼ਾਨਦਾਰ ਪ੍ਰਦਰਸ਼ਨ ਦੇ ਦਮ ’ਤੇ ਟੀਮ ਵਿੱਚ ਜਗ੍ਹਾ ਬਣਾਈ ਹੈ।
ਏਸ਼ੀਆਈ ਖੇਡਾਂ ਲਈ ਭਾਰਤੀ ਟੀਮ: ਰੁਤੂਰਾਜ ਗਾਇਕਵਾੜ (ਕਪਤਾਨ), ਯਸ਼ਸਵੀ ਜੈਸਵਾਲ, ਰਾਹੁਲ ਤ੍ਰਿਪਾਠੀ, ਤਿਲਕ ਵਰਮਾ, ਰਿੰਕੂ ਸਿੰਘ, ਜਿਤੇਸ਼ ਸ਼ਰਮਾ (ਵਿਕਟਕੀਪਰ), ਵਾਸ਼ਿੰਗਟਨ ਸੁੰਦਰ, ਸ਼ਾਹਬਾਜ਼ ਅਹਿਮਦ, ਰਵੀ ਬਿਸ਼ਨੋਈ, ਅਵੇਸ਼ ਖਾਨ, ਅਰਸ਼ਦੀਪ ਸਿੰਘ, ਮੁਕੇਸ਼ ਕੁਮਾਰ, ਸ਼ਿਵਮ ਮਾਵੀ , ਸ਼ਿਵਮ ਦੂਬੇ ਅਤੇ ਪ੍ਰਭਸਿਮਰਨ ਸਿੰਘ (ਵਿਕਟਕੀਪਰ)।
ਖਿਡਾਰੀਆਂ ਦੀ ਸਟੈਂਡਬਾਏ ਸੂਚੀ: ਯਸ਼ ਠਾਕੁਰ, ਸਾਈ ਕਿਸ਼ੋਰ, ਵੈਂਕਟੇਸ਼ ਅਈਅਰ, ਦੀਪਕ ਹੁੱਡਾ ਅਤੇ ਸਾਈ ਸੁਦਰਸ਼ਨ।
ਹਿੰਦੂਸਥਾਨ ਸਮਾਚਾਰ/ਸੁਰਿੰਦਰ ਸੰਜੀਵ
