ਨਵੀਂ ਦਿੱਲੀ, 16 ਨਵੰਬਰ (ਹਿ. ਸ.)। ਕ੍ਰਿਕਟ ਵਿਸ਼ਵ ਕੱਪ 2023 ਦਾ ਦੂਜਾ ਸੈਮੀਫਾਈਨਲ ਮੈਚ ਅੱਜ ਆਸਟ੍ਰੇਲੀਆ ਅਤੇ ਦੱਖਣੀ ਅਫਰੀਕਾ ਵਿਚਾਲੇ ਕੋਲਕਾਤਾ ਦੇ ਈਡਨ ਗਾਰਡਨ ਸਟੇਡੀਅਮ ’ਚ ਖੇਡਿਆ ਜਾਵੇਗਾ। ਜ਼ਿਕਰਯੋਗ ਹੈ ਕਿ ਪੰਜ ਵਾਰ ਦੀ ਵਿਸ਼ਵ ਚੈਂਪੀਅਨ ਆਸਟ੍ਰੇਲੀਆ 9ਵੀਂ ਵਾਰ ਅਤੇ ਦੱਖਣੀ ਅਫਰੀਕਾ 5ਵੀਂ ਵਾਰ ਵਨਡੇ ਵਿਸ਼ਵ ਕੱਪ ਦਾ ਸੈਮੀਫਾਈਨਲ ਖੇਡੇਗਾ, ਜੋ ਕਿ ਪਹਿਲੇ ਵਿਸ਼ਵ ਕੱਪ ਦੀ ਪ੍ਰਾਪਤੀ ਵੱਲ ਵੱਧਣ ਭਾਲ ਲਈ ਮੈਦਾਨ ’ਚ ਉਤਰੇਗਾ। ਦੱਖਣੀ ਅਫਰੀਕਾ ਇੱਕ ਵਾਰ ਵੀ ਫਾਈਨਲ ਵਿੱਚ ਨਹੀਂ ਪਹੁੰਚ ਸਕਿਆ ਹੈ।
ਹਾਲਾਂਕਿ ਆਈਸੀਸੀ ਵਿਸ਼ਵ ਕੱਪ 2023 ਵਿੱਚ ਟੀਮ ਇੰਡੀਆ ਤੋਂ ਬਾਅਦ ਦੱਖਣੀ ਅਫਰੀਕਾ ਦੂਜੀ ਸਭ ਤੋਂ ਵੱਧ ਮੈਚ ਜਿੱਤਣ ਵਾਲੀ ਟੀਮ ਰਹੀ ਹੈ। ਲੀਗ ਪੜਾਅ ਦੇ ਕੁੱਲ 7 ਮੈਚ ਜਿੱਤ ਕੇ 14 ਅੰਕਾਂ ਨਾਲ ਦੂਜੇ ਸਥਾਨ ‘ਤੇ ਰਹਿਣ ਵਾਲੀ ਦੱਖਣੀ ਅਫਰੀਕਾ ਨੇ ਪਿਛਲੇ ਮੈਚ ‘ਚ ਅਫਗਾਨਿਸਤਾਨ ਨੂੰ 5 ਵਿਕਟਾਂ ਨਾਲ ਹਰਾ ਕੇ ਦੂਜੇ ਸੈਮੀਫਾਈਨਲ ‘ਚ ਪ੍ਰਵੇਸ਼ ਕੀਤਾ ਹੈ, ਜਿੱਥੇ ਅੱਜ ਉਸ ਦਾ ਸਾਹਮਣਾ ਆਸਟ੍ਰੇਲੀਆ ਨਾਲ ਹੋਵੇਗਾ।
ਜ਼ਿਕਰਯੋਗ ਹੈ ਕਿ ਭਾਰਤ ਨੇ ਬੀਤੇ ਦਿਨੀ ਨਿਊਜ਼ੀਲੈਂਡ ਨੂੰ ਹਰਾ ਕੇ ਵਨਡੇ ਵਿਸ਼ਵ ਕੱਪ ਦੇ ਫਾਈਨਲ ਵਿੱਚ ਪਹਿਲਾਂ ਹੀ ਪ੍ਰਵੇਸ਼ ਕਰ ਲਿਆ ਹੈ। ਬੀਤੇ ਦਿਨ ਹੋਏ ਮੁਕਾਬਲੇ ਵਿੱਚ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 50 ਓਵਰਾਂ ‘ਚ 4 ਵਿਕਟਾਂ ‘ਤੇ 397 ਦੌੜਾਂ ਬਣਾਈਆਂ। ਜਵਾਬ ‘ਚ ਨਿਊਜ਼ੀਲੈਂਡ ਦੀ ਟੀਮ 48.5 ਓਵਰਾਂ ‘ਚ 327 ਦੌੜਾਂ ‘ਤੇ ਆਲ ਆਊਟ ਹੋ ਗਈ। ਭਾਰਤੀ ਗੇਂਦਬਾਜ਼ ਮੁਹੰਮਦ ਸ਼ੰਮੀ ਨੇ 7 ਵਿਕਟਾਂ ਲਈਆਂ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
