ਨਵੀਂ ਦਿੱਲੀ, 14 ਜਨਵਰੀ (ਹਿ. ਸ.)। ਭਾਰਤ ਅਤੇ ਅਫ਼ਗਾਨਿਸਤਾਨ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਦੂਜਾ ਟੀ-20 ਮੈਚ ਅੱਜ ਖੇਡਿਆ ਜਾਵੇਗਾ। ਇੰਦੌਰ ਦੇ ਹੋਲਕਰ ਸਟੇਡੀਅਮ ‘ਚ ਇਹ ਮੈਚ ਰਾਤ 7 ਵਜੇ ਖੇਡਿਆ ਜਾਵੇਗਾ। 3 ਮੈਚਾਂ ਦੀ ਲੜੀ ਦਾ ਪਹਿਲਾ ਮੈਚ ਜਿੱਤ ਕੇ ਭਾਰਤ 1-0 ਨਾਲ ਅੱਗੇ ਹੈ ਤੇ ਅੱਜ ਦਾ ਮੈਚ ਜਿੱਤ ਕੇ ਭਾਰਤ ਦੀਆਂ ਨਜ਼ਰਾਂ ਲੜੀ ਉੱਪਰ ਕਬਜ਼ਾ ਕਰਨ ‘ਤੇ ਹੋਣਗੀਆਂ।
ਅਫਗਾਨਿਸਤਾਨ ਦੀ ਟੀਮ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਲਈ ਪਹਿਲੀ ਵਾਰ ਭਾਰਤ ਆਈ ਹੈ। ਭਾਰਤ ਨੇ ਪਹਿਲੇ ਟੀ-20 ‘ਚ ਅਫਗਾਨਿਸਤਾਨ ਨੂੰ 6 ਵਿਕਟਾਂ ਨਾਲ ਹਰਾਇਆ ਸੀ ਅਤੇ ਦੂਜੇ ਮੈਚ ‘ਚ ਜਿੱਤ ਨਾਲ ਭਾਰਤੀ ਟੀਮ ਸੀਰੀਜ਼ ‘ਤੇ ਕਬਜ਼ਾ ਕਰਨਾ ਚਾਹੇਗੀ। ਦੂਜੇ ਪਾਸੇ ਅਫਗਾਨਿਸਤਾਨ ਦੀ ਟੀਮ ਵੱਡੇ ਉਲਟਫੇਰ ਦੀ ਤਲਾਸ਼ ‘ਚ ਹੋਵੇਗੀ ਤਾਂ ਜੋ ਸੀਰੀਜ਼ ਨੂੰ ਬਰਾਬਰ ਕੀਤਾ ਜਾ ਸਕੇ। ਇਸ ਮੈਚ ‘ਚ ਵਿਰਾਟ ਕੋਹਲੀ ਵੀ ਲੰਬੇ ਸਮੇਂ ਬਾਅਦ ਟੀ-20 ਟੀਮ ‘ਚ ਵਾਪਸੀ ਕਰਨ ਜਾ ਰਹੇ ਹਨ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
