ਨਵੀਂ ਦਿੱਲੀ, 19 ਨਵੰਬਰ (ਹਿ. ਸ.)। ਆਈਸੀਸੀ ਕ੍ਰਿਕਟ ਵਿਸ਼ਵ ਕੱਪ 2023 ਦਾ ਫਾਈਨਲ ਮੈਚ ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ’ਚ ਖੇਡਿਆ ਜਾ ਰਿਹਾ ਹੈ, ਜੋ ਕੁੱਝ ਸਮੇਂ ’ਚ ਸ਼ੁਰੂ ਹੋਣ ਵਾਲਾ ਹੈ। ਮੈਚ ’ਚ ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਟੀਮ ਇੰਡੀਆ ਨੇ ਆਪਣੇ ਪਲੇਇੰਗ-11 ‘ਚ ਕੋਈ ਬਦਲਾਅ ਨਹੀਂ ਕੀਤਾ ਹੈ।
ਰੋਹਿਤ ਸ਼ਰਮਾ ਉਸੇ ਟੀਮ ਨਾਲ ਆਏ ਹਨ, ਜਿਸ ਨੇ ਸੈਮੀਫਾਈਨਲ ‘ਚ ਨਿਊਜ਼ੀਲੈਂਡ ਖਿਲਾਫ ਜਿੱਤ ਦਰਜ ਕੀਤੀ ਸੀ। ਪੈਟ ਕਮਿੰਸ ਨੇ ਵੀ ਆਪਣੇ ਪਲੇਇੰਗ-11 ‘ਚ ਕੋਈ ਬਦਲਾਅ ਨਹੀਂ ਕੀਤਾ ਹੈ। ਟਾਸ ਤੋਂ ਤੁਰੰਤ ਬਾਅਦ ਏਅਰ ਸ਼ੋਅ ਸ਼ੁਰੂ ਹੋ ਗਿਆ ਹੈ। ਸੂਰਜਕਿਰਨ ਐਕਰੋਬੈਟਿਕ ਟੀਮ ਸਟੇਡੀਅਮ ਦੇ ਉੱਪਰ ਇੱਕ ਜਹਾਜ਼ ਵਿੱਚ ਐਕਰੋਬੈਟਿਕਸ ਦਿਖਾ ਰਹੀ ਹੈ। ਇਸ ਸਮੇਂ ਪੂਰੇ ਸਟੇਡੀਅਮ ਦੀਆਂ ਨਜ਼ਰਾਂ ਅਸਮਾਨ ‘ਤੇ ਟਿਕੀਆਂ ਹੋਈਆਂ ਹਨ।
ਆਸਟ੍ਰੇਲੀਆ ਦੀ ਪਲੇਇੰਗ ਇਲੈਵਨ: ਟ੍ਰੈਵਿਸ ਹੈੱਡ, ਡੇਵਿਡ ਵਾਰਨਰ, ਸਟੀਵ ਸਮਿਥ, ਮਿਸ਼ੇਲ ਮਾਰਸ਼, ਮਾਰਨਸ ਲੈਬੂਸ਼ੇਨ, ਗਲੇਨ ਮੈਕਸਵੈੱਲ, ਜੋਸ਼ ਇੰਗਲਿਸ, ਮਿਸ਼ੇਲ ਸਟਾਰਕ, ਪੈਟ ਕਮਿੰਸ (ਕਪਤਾਨ), ਹੇਜ਼ਲਵੁੱਡ, ਐਡਮ ਜ਼ੈਂਪਾ।
ਭਾਰਤ ਦੀ ਪਲੇਇੰਗ ਇਲੈਵਨ: ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇਐੱਲ ਰਾਹੁਲ, ਸੂਰਿਆਕੁਮਾਰ ਯਾਦਵ, ਰਵਿੰਦਰ ਜਡੇਜਾ, ਕੁਲਦੀਪ ਯਾਦਵ, ਮੁਹੰਮਦ ਸ਼ਮੀ, ਜਸਪ੍ਰੀਤ ਬੁਮਰਾਹ, ਮੁਹੰਮਦ ਸਿਰਾਜ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
