ਨਵੀਂ ਦਿੱਲੀ, 22 ਅਕਤੂਬਰ। ਭਾਰਤ ਅਤੇ ਨਿਊਜ਼ੀਲੈਂਡ ਦੀਆਂ ਟੀਮਾਂ ਆਈਸੀਸੀ ਵਿਸ਼ਵ ਕੱਪ 2023 ਦੇ 21ਵੇਂ ਮੈਚ ਵਿੱਚ ਐਤਵਾਰ (22 ਅਕਤੂਬਰ) ਨੂੰ ਧਰਮਸ਼ਾਲਾ ਦੇ ਹਿਮਾਚਲ ਪ੍ਰਦੇਸ਼ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ ਵਿੱਚ ਆਹਮੋ-ਸਾਹਮਣੇ ਹੋਣਗੀਆਂ। ਟੀਮ ਇੰਡੀਆ ਦੀ ਕਮਾਨ ਰੋਹਿਤ ਸ਼ਰਮਾ ਕੋਲ ਹੈ ਜਦਕਿ ਨਿਊਜ਼ੀਲੈਂਡ ਦੀ ਕਪਤਾਨੀ ਕੇਨ ਵਿਲੀਅਮਸਨ ਕਰ ਰਹੇ ਹਨ, ਹਾਲਾਂਕਿ ਵਿਲੀਅਮਸਨ ਦੇ ਫਿੱਟ ਨਾ ਹੋਣ ‘ਤੇ ਟਾਮ ਲੈਥਮ ਨੇ ਵੀ ਕੁਝ ਮੈਚਾਂ ‘ਚ ਕਮਾਨ ਸੰਭਾਲੀ ਹੈ। ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਰੋਮਾਂਚਕ ਮੈਚ ਦੀ ਉਮੀਦ ਹੈ।
ਭਾਰਤ ਅਤੇ ਨਿਊਜ਼ੀਲੈਂਡ ਦੀਆਂ ਟੀਮਾਂ ਇਸ ਵਿਸ਼ਵ ਕੱਪ ਦੀਆਂ ਹੁਣ ਤੱਕ ਦੀਆਂ ਸਰਵੋਤਮ ਟੀਮਾਂ ਰਹੀਆਂ ਹਨ ਅਤੇ ਦੋਵਾਂ ਨੇ 4-4 ਮੈਚ ਜਿੱਤੇ ਹਨ। ਭਾਰਤ ਨੇ ਜਿੱਥੇ ਆਸਟ੍ਰੇਲੀਆ, ਅਫਗਾਨਿਸਤਾਨ, ਪਾਕਿਸਤਾਨ ਅਤੇ ਬੰਗਲਾਦੇਸ਼ ਨੂੰ ਹਰਾਇਆ ਹੈ, ਉੱਥੇ ਨਿਊਜ਼ੀਲੈਂਡ ਦੀ ਟੀਮ ਨੇ ਇੰਗਲੈਂਡ, ਨੀਦਰਲੈਂਡ, ਬੰਗਲਾਦੇਸ਼ ਅਤੇ ਅਫਗਾਨਿਸਤਾਨ ਨੂੰ ਹਰਾਇਆ ਹੈ। ਨਿਊਜ਼ੀਲੈਂਡ ਦੀ ਟੀਮ ਬਿਹਤਰ ਰਨ ਰੇਟ ਕਾਰਨ ਨੰਬਰ-1 ‘ਤੇ ਹੈ। ਟੀਮ ਇੰਡੀਆ ਦੂਜੇ ਸਥਾਨ ‘ਤੇ ਕਾਬਜ ਹੈ।
ਭਾਰਤੀ ਟੀਮ: ਰੋਹਿਤ ਸ਼ਰਮਾ (ਕਪਤਾਨ), ਹਾਰਦਿਕ ਪੰਡਯਾ (ਉਪ-ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇਐਲ ਰਾਹੁਲ, ਰਵਿੰਦਰ ਜਡੇਜਾ, ਸ਼ਾਰਦੁਲ ਠਾਕੁਰ, ਜਸਪ੍ਰੀਤ ਬੁਮਰਾਹ, ਮੁਹੰਮਦ ਸਿਰਾਜ, ਕੁਲਦੀਪ ਯਾਦਵ, ਮੁਹੰਮਦ ਸ਼ਮੀ, ਰਵੀਚੰਦਰਨ ਅਸ਼ਵਿਨ, ਈਸ਼ਾਨ ਕਿਸ਼ਨ, ਸੂਰਿਆਕੁਮਾਰ ਯਾਦਵ।
ਨਿਊਜ਼ੀਲੈਂਡ ਟੀਮ: ਕੇਨ ਵਿਲੀਅਮਸਨ (ਕਪਤਾਨ), ਟ੍ਰੇਂਟ ਬੋਲਟ, ਮਾਰਕ ਚੈਪਮੈਨ, ਡੇਵੋਨ ਕੌਨਵੇ, ਲਾਕੀ ਫਰਗੂਸਨ, ਮੈਟ ਹੈਨਰੀ, ਟੌਮ ਲੈਥਮ, ਡੇਰਿਲ ਮਿਸ਼ੇਲ, ਜਿੰਮੀ ਨੀਸ਼ਮ, ਗਲੇਨ ਫਿਲਿਪਸ, ਰਚਿਨ ਰਵਿੰਦਰ, ਮਿਚ ਸੈਂਟਨਰ, ਈਸ਼ ਸੋਢੀ, ਟਿਮ ਸਾਊਦੀ, ਵਿਲ ਯੰਗ।
