ਨਵੀਂ ਦਿੱਲੀ, 20 ਅਕਤੂਬਰ। ਵਿਸ਼ਵ ਕੱਪ 2023 ਦਾ 17ਵਾਂ ਮੈਚ ਭਾਰਤ ਅਤੇ ਬੰਗਲਾਦੇਸ਼ ਵਿਚਕਾਰ ਖੇਡਿਆ ਗਿਆ। ਇਸ ਮੈਚ ਵਿੱਚ ਟੀਮ ਇੰਡੀਆ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਬੰਗਲਾਦੇਸ਼ ਨੂੰ ਸੱਤ ਵਿਕਟਾਂ ਨਾਲ ਹਰਾ ਦਿੱਤਾ। ਮੈਚ ‘ਚ ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਇਸ ਦੌਰਾਨ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਟੀਮ ਨੇ 50 ਓਵਰਾਂ ‘ਚ 8 ਵਿਕਟਾਂ ਦੇ ਨੁਕਸਾਨ ‘ਤੇ 256 ਦੌੜਾਂ ਬਣਾਈਆਂ। ਜਵਾਬ ‘ਚ ਇਸ ਟੀਚੇ ਦਾ ਪਿੱਛਾ ਕਰਨ ਉਤਰੀ ਭਾਰਤੀ ਟੀਮ ਨੇ 41.3 ਓਵਰਾਂ ‘ਚ ਸੱਤ ਵਿਕਟਾਂ ‘ਤੇ ਇਹ ਟੀਚਾ ਹਾਸਲ ਕਰ ਲਿਆ।
ਭਾਰਤੀ ਟੀਮ ਦੇ ਦਿੱਗਜ ਬੱਲੇਬਾਜ਼ ਵਿਰਾਟ ਕੋਹਲੀ ਲਈ ਵੀ ਇਹ ਮੈਚ ਬਹੁਤ ਖਾਸ ਰਿਹਾ। ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਨੇ ਜਿੱਥੇ ਆਪਣੇ ਆਪਣੇ ਵਨਡੇ ਕਰੀਅਰ ਦਾ 48ਵਾਂ ਸੈਂਕੜਾ ਲਗਾਇਆ, ਉੱਕੇ ਹੀ ਅੰਤਰਰਾਸ਼ਟਰੀ ਕ੍ਰਿਕਟ ਵਿੱਚ ਸਭ ਤੋਂ ਤੇਜ਼ 26 ਹਜ਼ਾਰ ਦੌੜਾਂ ਪੂਰੀਆਂ ਕੀਤੀਆਂ। ਵਿਰਾਟ ਕੋਹਲੀ ਨੇ ਆਪਣੇ 511ਵੇਂ ਅੰਤਰਰਾਸ਼ਟਰੀ ਮੈਚ ਦੀ 567ਵੀਂ ਪਾਰੀ ਵਿੱਚ ਇਹ ਉਪਲੱਬਧੀ ਹਾਸਲ ਕੀਤੀ। ਇਸ ਮਾਮਲੇ ‘ਚ ਉਨ੍ਹਾਂ ਨੇ ਭਾਰਤ ਦੇ ਸਾਬਕਾ ਮਹਾਨ ਬੱਲੇਬਾਜ਼ ਅਤੇ ਕ੍ਰਿਕਟ ਦੇ ਭਗਵਾਨ ਕਹੇ ਜਾਣ ਵਾਲੇ ਸਚਿਨ ਤੇਂਦੁਲਕਰ ਨੂੰ ਪਿੱਛੇ ਛੱਡ ਦਿੱਤਾ ਹੈ। ਸਚਿਨ ਨੇ ਆਪਣੇ ਅੰਤਰਰਾਸ਼ਟਰੀ ਕਰੀਅਰ ਦੀ 600ਵੀਂ ਪਾਰੀ ਵਿੱਚ 26 ਹਜ਼ਾਰ ਦੌੜਾਂ ਪੂਰੀਆਂ ਕੀਤੀਆਂ ਸਨ। ਸਭ ਤੋਂ ਤੇਜ਼ 26 ਹਜ਼ਾਰ ਦੌੜਾਂ ਬਣਾਉਣ ਦੇ ਨਾਲ ਹੀ ਵਿਰਾਟ ਕੋਹਲੀ ਹੁਣ ਕ੍ਰਿਕਟ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਚੌਥੇ ਬੱਲੇਬਾਜ਼ ਬਣ ਗਏ ਹਨ।
ਬੰਗਲਾਦੇਸ਼ ਦੇ ਖਿਲਾਫ ਮੈਚ ’ਚ ਵਿਰਾਟ ਕੋਹਲੀ ਸ਼ੁਰੂ ਤੋਂ ਹੀ ਲੈਅ ਵਿੱਚ ਨਜ਼ਰ ਆਏ। ਇਸ ਮੈਚ ‘ਚ ਕੋਹਲੀ ਨੇ 97 ਗੇਂਦਾਂ ਦਾ ਸਾਹਮਣਾ ਕਰਦੇ ਹੋਏ 103 ਦੌੜਾਂ ਦੀ ਅਜੇਤੂ ਪਾਰੀ ਖੇਡੀ। ਜਿਸ ਵਿੱਚ 6 ਚੌਕੇ ਅਤੇ ਚਾਰ ਸ਼ਾਨਦਾਰ ਛੱਕੇ ਸ਼ਾਮਲ ਸਨ।
