ਨਵੀਂ ਦਿੱਲੀ, 14 ਅਕਤੂਬਰ। ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਆਈਸੀਸੀ ਕ੍ਰਿਕਟ ਵਿਸ਼ਵ ਕੱਪ 2023 ਦੇ 12ਵੇਂ ਮੈਚ ‘ਚ ਅੱਜ ਭਾਰਤ ਅਤੇ ਪਾਕਿਸਤਾਨ ਆਹਮੋ-ਸਾਹਮਣੇ ਹਨ। ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਭਾਰਤੀ ਟੀਮ ਵਿੱਚ ਇਸ਼ਾਨ ਕਿਸ਼ਨ ਦੀ ਥਾਂ ਸ਼ੁਭਮਨ ਗਿੱਲ ਦੀ ਵਾਪਸੀ ਹੋਈ ਹੈ। ਗਿੱਲ ਡੇਂਗੂ ਕਾਰਨ ਵਿਸ਼ਵ ਕੱਪ ਦੇ ਆਖਰੀ ਦੋ ਮੈਚ ਨਹੀਂ ਖੇਡ ਸਕੇ ਸਨ। ਉੱਥੇ ਹੀ ਪਾਕਿਸਤਾਨ ਦੇ ਕਪਤਾਨ ਬਾਬਰ ਆਜ਼ਮ ਨੇ ਟੀਮ ‘ਚ ਕੋਈ ਬਦਲਾਅ ਨਹੀਂ ਕੀਤਾ ਹੈ।
ਟੀਮ ਇੰਡੀਆ ਨੇ ਆਪਣੀ ਵਿਸ਼ਵ ਕੱਪ ਮੁਹਿੰਮ ਦੀ ਸ਼ੁਰੂਆਤ ਆਸਟ੍ਰੇਲੀਆ ਅਤੇ ਅਫਗਾਨਿਸਤਾਨ ‘ਤੇ ਜਿੱਤ ਨਾਲ ਕੀਤੀ ਹੈ। ਇਸ ਦੇ ਨਾਲ ਹੀ ਪਾਕਿਸਤਾਨ ਨੇ ਵੀ ਨੀਦਰਲੈਂਡ ਅਤੇ ਸ਼੍ਰੀਲੰਕਾ ਨੂੰ ਹਰਾ ਕੇ ਟੂਰਨਾਮੈਂਟ ਵਿੱਚ ਆਪਣੀ ਜਿੱਤ ਦਾ ਸਿਲਸਿਲਾ ਜਾਰੀ ਰੱਖਿਆ ਹੈ। ਬਾਬਰ ਆਜ਼ਮ ਦੀ ਟੀਮ ਵਨਡੇ ਵਿਸ਼ਵ ਕੱਪ ‘ਚ ਭਾਰਤ ਦੀ ਜਿੱਤ ਦਾ ਸਿਲਸਿਲਾ ਖਤਮ ਕਰਨਾ ਚਾਹੇਗੀ। ਭਾਰਤ ਟੂਰਨਾਮੈਂਟ ਦੇ ਇਤਿਹਾਸ ਵਿੱਚ ਪਾਕਿਸਤਾਨ ਤੋਂ ਕਦੇ ਨਹੀਂ ਹਾਰਿਆ ਹੈ ਅਤੇ ਮੁਕਾਬਲਿਆਂ ’ਚ 7-0 ਨਾਲ ਅੱਗੇ ਹੈ।
ਭਾਰਤੀ ਟੀਮ : ਰੋਹਿਤ ਸ਼ਰਮਾ (ਕਪਤਾਨ), ਹਾਰਦਿਕ ਪੰਡਯਾ (ਉਪ ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇਐਲ ਰਾਹੁਲ, ਰਵਿੰਦਰ ਜਡੇਜਾ, ਸ਼ਾਰਦੁਲ ਠਾਕੁਰ, ਜਸਪ੍ਰੀਤ ਬੁਮਰਾਹ, ਮੁਹੰਮਦ ਸਿਰਾਜ, ਕੁਲਦੀਪ ਯਾਦਵ, ਮੁਹੰਮਦ ਸ਼ਮੀ, ਰਵੀਚੰਦਰਨ ਅਸ਼ਵਿਨ, ਈਸ਼ਾਨ ਕਿਸ਼ਨ, ਸੂਰਿਆਕੁਮਾਰ ਯਾਦਵ ਸ਼ਾਮਲ ਹਨ।
ਪਾਕਿਸਤਾਨ ਟੀਮ: ਬਾਬਰ ਆਜ਼ਮ (ਕਪਤਾਨ), ਸ਼ਾਦਾਬ ਖਾਨ, ਫਖਰ ਜ਼ਮਾਨ, ਇਮਾਮ-ਉਲ-ਹੱਕ, ਅਬਦੁੱਲਾ ਸ਼ਫੀਕ, ਮੁਹੰਮਦ ਰਿਜ਼ਵਾਨ, ਸੌਦ ਸ਼ਕੀਲ, ਇਫਤਿਖਾਰ ਅਹਿਮਦ, ਸਲਮਾਨ ਅਲੀ ਆਗਾ, ਮੁਹੰਮਦ ਨਵਾਜ਼, ਉਸਾਮਾ ਮੀਰ, ਹਰਿਸ ਰਾਊਫ, ਹਸਨ ਅਲੀ, ਸ਼ਾਹੀਨ ਅਫਰੀਦੀ, ਮੁਹੰਮਦ ਵਸੀਮ ਸ਼ਾਮਲ ਹਨ।
